#HOSHIARPUR :  ਨੌਜਵਾਨ ਨੇ ਆਪਣੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਆਤਮ ਹਤਿਆ 

ਮਾਹਿਲਪੁਰ / ਹੁਸ਼ਿਆਰਪੁਰ  : ਮਾਹਿਲਪੁਰ ਦੇ ਪਿੰਡ ਭੂਨੋ ਦੇ 35 ਸਾਲਾ  ਨੌਜਵਾਨ ਨੇ ਆਪਣੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ  ਆਤਮ ਹਤਿਆ  ਕਰ ਲਈ।

 ਜਾਣਕਾਰੀ ਅਨੁਸਾਰ ਮਿ੍ਤਕ ਦੇ ਪਿਤਾ ਸੰਤੋਖ ਸਿੰਘ  ਨੇ ਦੱਸਿਆ ਕਿ ਉਸ ਦਾ ਛੋਟਾ ਲੜਕਾ ਭੁਪਿੰਦਰ ਸਿੰਘ  ਜੋ ਕਿ ਮਾਹਿਲਪੁਰ ਵਿਖੇ ਕੱਪੜੇ ਦੀ ਦੁਕਾਨ ‘ਤੇ ਕੰਮ ਕਰਦਾ ਸੀ ਰੋਜ਼ਾਨਾ ਦੀ ਤਰ੍ਹਾਂ  ਸਵੇਰੇ ਕੰਮ ‘ਤੇ ਚਲਾ ਗਿਆ। ਉਸ ਨੇ ਦੱਸਿਆ ਕਿ ਕਰੀਬ 4 ਵਜੇ ਉਸ ਨੇ ਆਪਣੇ ਲੜਕੇ ਨੂੰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਦੁਕਾਨ ਮਾਲਕ ਨੂੰ ਫੋਨ ਕੀਤਾ ਤਾਂ ਉਸ ਨੇ ਦੱਸਿਆ ਕਿ ਭੁਪਿੰਦਰ ਸਿੰਘ ਦੁਕਾਨ ‘ਤੇ ਨਹੀਂ ਹੈ । ਉਸ ਨੇ ਦੱਸਿਆ ਕਿ ਜਦੋਂ ਉਹ ਪੰਜ ਵਜੇ ਦੇ ਕਰੀਬ ਆਪਣੀ ਪਤਨੀ ਨਾਲ ਪਿੰਡ ਸਥਿਤ ਆਪਣੇ ਪੁਰਾਣੇ ਘਰ ਆਇਆ ਤਾਂ ਉਸ ਨੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਲਟਕਦੀ ਉਸ ਦੀ ਲਾਸ਼ ਦੇਖੀ।

ਚੱਬੇਵਾਲ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ 174 ਦੀ ਕਾਰਵਾਈ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਸੀ।

Related posts

Leave a Reply