ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ
ਮਾਨ ਸਰਕਾਰ ਦੇ ਯਤਨਾਂ ਸਦਕਾ ਪਾਵਰਕਾਮ ਮੁੜ ਪੈਰਾਂ ਸਿਰ ਹੋਇਆ
ਗੋਇੰਦਵਾਲ ਥਰਮਲ ਪਲਾਂਟ ਖਰੀਦ ਕੇ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ
ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਨੀਂਹ ਪੱਥਰ ਸਮਾਗਮ ਮੌਕੇ ਹਜ਼ਾਰਾਂ ਲੋਕਾਂ ਦਾ ਇਕੱਠ ਹੋਇਆ
ਗੁਰਦਾਸਪੁਰ ( ਅਭਿਨੰਦਨ ਆਰਿਫ਼ ਬਿਊਰੋ ਚੀਫ਼ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਮਿਲਿਆ ਹੈ। ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਚੱਕ ਅਰਾਈਆਂ ਵਿਖੇ 66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਇਸ ਮੌਕੇ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਚੱਕ ਅਰਾਈਆਂ ਵਿਖੇ 66 ਕੇਵੀ ਸਬ ਸਟੇਸ਼ਨ ਦੀ ਉਸਾਰੀ ਉੱਪਰ 5 ਕਰੋੜ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 66 ਕੇਵੀ ਸਬ ਸਟੇਸਨ, ਪਿੰਡ ਚੱਕ ਅਰਾਈਆਂ ਦੀ ਉਸਾਰੀ ਤੋਂ ਬਾਅਦ ਇਲਾਕੇ ਦੇ 21 ਪਿੰਡਾਂ ਚੱਕ ਅਰਾਈਆਂ, ਪੂਰੋਵਾਲ ਅਰਾਈਆਂ, ਸਿੰਘੋਵਾਲ, ਪਰਸੋ ਕਾ ਪਿੰਡ, ਦਾਖਲਾ, ਕੋਟਲੀ ਮੋਈਆਂ, ਚੌੜ ਸਿੱਧਵਾਂ, ਨਰਪੁਰ, ਵਰਸੋਲਾ, ਛੰਬ, ਮਸੀਤ, ਲੱਖੋਵਾਲ, ਮੁਸਤਫ਼ਾਬਾਦ ਸੈਦਾਂ, ਹੇਮਰਾਜਪੁਰ, ਵਰ੍ਹਿਆਂ, ਤੁੰਗ, ਖੋਖਰ, ਦਬੂੜੀ, ਧੂਤ, ਰਾਵਲਪਿੰਡੀ ਅਤੇ ਕਾਲਾ ਨੰਗਲ ਪਿੰਡਾਂ ਨੂੰ ਨਿਰਵਿਗਨ ਬਿਜਲੀ ਸਪਲਾਈ ਮਿਲੇਗੀ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਵਰਕਾਮ ਵੱਲੋਂ ਰਾਜ ਦੇ ਸਾਰੇ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ ਹੁਣ 90 ਫੀਸਦੀ ਤੋਂ ਵੱਧ ਖ਼ਪਤਕਾਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਛਵਾੜਾ ਕੋਲਾ ਖਾਣ ਪੂਰੀ ਸਮਰੱਥਾ ਨਾਲ ਕੰਮ ਕਰ ਰਹੀ ਹੈ ਅਤੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਘਾਟ ਨਹੀਂ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਗੋਇੰਦਵਾਲ ਦਾ ਇੱਕ ਪ੍ਰਾਇਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਰਕਾਰੀ ਪ੍ਰਾਪਰਟੀ ਵੇਚਦੀਆਂ ਸਨ ਪਰ ਮਾਨ ਸਰਕਾਰ ਨੇ ਉੱਲਟਾ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਜੋ ਪਾਵਰਕਾਮ ਘਾਟੇ ਵਿੱਚ ਚੱਲ ਰਿਹਾ ਸੀ ਉਹ ਇਸ ਸਮੇਂ 564 ਕਰੋੜ ਰੁਪਏ ਦੇ ਫ਼ਾਇਦੇ ਵਿੱਚ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵੀ ਉਤਾਰਿਆ ਜਾ ਰਿਹਾ ਹੈ।
ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੀਆਂ ਬੇਨਿਯਮੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੋਲਰ ਬਿਲਜੀ ਦੇ ਪਿਛਲੀਆਂ ਸਰਕਾਰਾਂ ਸਮੇਂ 5 ਰੁਪਏ ਤੋਂ 18 ਰੁਪਏ ਪ੍ਰਤੀ ਯੂਨਿਟ ਦੇ ਸਮਝੌਤੇ ਹੋਏ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਵੀ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ ਉਹ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਸੁਧਾਰਾਂ ਦਾ ਜਿਕਰ ਵੀ ਕੀਤਾ।
ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਚੱਕ ਅਰਾਈਆਂ ਵਿਖੇ 66 ਕੇਵੀ ਬਿਜਲੀ ਘਰ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਵਿਰੋਧੀ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਮੰਗਾਂ ਪਹਿਲੀਆਂ ਸਰਕਾਰਾਂ ਦੇ ਨੁਮਾਇੰਦੇ ਵੀ ਪੂਰੀਆਂ ਕਰ ਸਕਦੇ ਸਨ ਪਰ ਉਨ੍ਹਾਂ ਦਾ ਏਜੰਡਾ ਲੋਕਾਂ ਦਾ ਵਿਕਾਸ ਨਾ ਹੋ ਕੇ ਉਨ੍ਹਾਂ ਦਾ ਆਪਣਾ ਨਿੱਜੀ ਵਿਕਾਸ ਸੀ। ਸ੍ਰੀ ਰਮਨ ਬਹਿਲ ਨੇ ਬਿਜਲੀ ਘਰ ਦੇ ਨੀਂਹ ਪੱਥਰ ਸਮਾਗਮ ਮੌਕੇ ਪਹੁੰਚੇ ਹਜ਼ਾਰਾਂ ਲੋਕਾਂ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ, ਪਾਵਰਕਾਮ ਦੇ ਉੱਚ ਅਧਿਕਾਰੀ, ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ, ਕੇਸ਼ਵ ਬਹਿਲ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ, ਠੇਕੇਦਾਰ ਬਲਦੇਵ ਸਿੰਘ ਰੰਧਾਵਾ, ਹਰਜਿੰਦਰ ਸਿੰਘ ਸਾਬੀ ਚੱਕ ਅਰਾਈਆਂ, ਹਰਵਿੰਦਰ ਸਿੰਘ, ਜਗਦੀਪ ਸਿੰਘ ਲੱਖੋਵਾਲ, ਸ. ਦਵਿੰਦਰ ਸਿੰਘ ਲੱਖੋਵਾਲ, ਹਰਦੀਪ ਸਿੰਘ ਬੇਦੀ, ਓਂਕਾਰ ਸਿੰਘ ਨਾਗੀ, ਬਲਜੀਤ ਕੁਮਾਰ, ਰਾਕੇਸ਼ ਕੁਮਾਰ, ਰਾਜੇਸ਼ ਕੁਮਾਰ, ਨਿਸ਼ਾਨ ਸਿੰਘ ਜੌੜਾ, ਰੌਸ਼ਨ ਲਾ, ਮੋਹਨ ਸਿੰਘ, ਭੁਪਿੰਦਰ ਸਿੰਘ, ਪ੍ਰਧਾਨ ਦਲੇਰ ਸਿੰਘ, ਹਰਜਿੰਦਰ ਸਿੰਘ ਸਾਬੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਹਾਜ਼ਰ ਸਨ।
News
- #DC_ASHIKA_JAIN : Will extend all possible help to rehabilitate addicts
- #DR.Dr_Ravjot : Around Rs 2.50 crore to be incurred for setting up new fire station
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09
News
- #DC_ASHIKA_JAIN : Will extend all possible help to rehabilitate addicts
- #DR.Dr_Ravjot : Around Rs 2.50 crore to be incurred for setting up new fire station
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09

EDITOR
CANADIAN DOABA TIMES
Email: editor@doabatimes.com
Mob:. 98146-40032 whtsapp