BREAKING : ਪਠਾਨਕੋਟ ਚ ਫਿਰ ਕਰੋਨਾ ਵਿਸਫ਼ੋਟ , 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜੀਟਿਵ

ਸੁਕਰਵਾਰ ਨੂੰ ਜਿਲਾ ਪਠਾਨਕੋਟ ਵਿੱਚ  6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜੀਟਿਵ 
ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਦੇ ਕੂਲ ਮਾਮਲੇ 205 ਅਤੇ ਐਕਟਿਵ ਕੇਸਾਂ ਦੀ ਸੰਖਿਆ 51
ਜਿਲਾ ਪਠਾਨਕੋਟ ਵਿੱਚ 149 ਲੋਕਾਂ ਕਰੋਨਾ ਤੇ ਜਿੱਤ ਪਾ ਕੇ ਮਿਸ਼ਨ ਫਤਿਹ ਨੂੰ ਕੀਤਾ ਸਫਲ 
ਪਠਾਨਕੋਟ, 26 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਜਿਲਾ ਪਠਾਨਕੋਟ ਵਿੱਚ ਸੁਕਰਵਾਰ ਨੂੰ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਜਿਸ ਦੇ ਨਾਲ ਹੀ ਹੁਣ ਤੱਕ ਜਿਲਾ ਪਠਾਲਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਕੂਲ ਸੰਖਿਆ 205 ਹੋ ਗਈ ਹੈ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਹੁਣ ਤੱਕ ਜਿਲਾ ਪਠਾਨਕੋਟ ਵਿੱਚ ਪਾਜੀਟਿਵ ਕੇਸਾਂ ਵਿੱਚੋਂ 149 ਲੋਕਾਂ ਨੇ ਪੰਜਾਬ ਸਰਕਾਰ ਦੇ ਚਲਾਏ ਮਿਸ਼ਨ ਫਤਿਹ ਅਧੀਨ ਕਰੋਨਾ ਤੇ ਫਤਿਹ ਪਾਈ ਹੈ ਅਤੇ ਇਸ ਸਮੇਂ ਆਪਣੇ ਘਰਾਂ ਵਿੱਚ ਆਪਣੇ ਪਰਿਵਾਰਾਂ ਨਾਲ ਰਹਿ ਰਹੇ ਹਨ।

ਉਨਾ ਕਿਹਾ ਕਿ ਅਗਰ ਅਸੀਂ ਸਾਰੇ ਇਸੇ ਹੀ ਤਰਾਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਪੰਜਾਬ ਸਰਕਾਰ ਦੇ ਮਿਸ਼ਨ ਕਾਮਯਾਬ ਬਣੇਗਾ। 
ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸੁਕਰਵਾਰ ਨੂੰ ਕੂਲ 205 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਨਾਂ ਵਿੱਚੋਂ 149 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 51 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ ਜਿਨਾਂ 6 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨਾਂ ਵਿੱਚੋਂ 3 ਲੋਕ ਪਹਿਲਾ ਤੋਂ ਕਰੋਨਾ ਪਾਜੀਟਿਵ ਲੋਕਾਂ ਦੇ ਸੰਪਰਕ ਵਿੱਚੋਂ ਹਨ , ਇੱਕ ਮਹਿਲਾ ਗਰਭਵਤੀ ਹੈ ਅਤੇ ਇੱਕ ਵਿਅਕਤੀ ਪ੍ਰਵਾਸੀ ਅਤੇ ਇੱਕ ਵਿਅਕਤੀ ਨੂੰ ਕਰੋਨਾ ਦੇ ਲੱਛਣ ਪਾਏ ਗਏ ਹਨ। 

Related posts

Leave a Reply