8 ਅਪ੍ਰੈਲ ਨੂੰ ਹੋਵੇਗੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ

ਮੋਹਾਲੀ : -ਨਗਰ ਨਿਗਮ ਮੋਹਾਲੀ ਦੇ ਮੇਅਰ ਦੀ ਚੋਣ ਨੂੰ ਲੈ ਕੇ ਡਵੀਜ਼ਨਲ ਕਮਿਸ਼ਨਰ ਰੋਪੜ ਨੇ 8 ਅਪ੍ਰੈਲ ਨੂੰ ਕੌਂਸਲਰਾਂ ਦੀ ਮੀਟਿੰਗ ਬੁਲਾ ਲਈ ਹੈ। ਡਵੀਜ਼ਨਲ ਕਮਿਸ਼ਨਰ ਰੋਪੜ ਸ੍ਰੀ ਰਾਹੁਲ ਤਿਵਾੜੀ ਵੱਲੋਂ  ਕਮਿਸ਼ਨਰ ਮਿਊਂਸਪਲ ਐਸ.ਏ.ਐਸ ਨਗਰ ਨੂੰ ਲਿੱਖੀ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਉਹ 8 ਅਪ੍ਰੈਲ ਨੂੰ ਬਾਅਦ ਦੁਪਹਿਰ 3 ਵਜੇ ਮਿਊਂਸਪਲ ਭਵਨ ਸੈਕਟਰ 68 ਮੋਹਾਲੀ ਵਿੱਖੇ ਸਾਰੇ ਕੌਂਸਲਰਾਂ ਦੀ ਮੀਟਿੰਗ ਬੁਲਾਈ ਜਾਵੇ।

 ਪਹਿਲਾਂ ਸਾਰੇ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ ਅਤੇ ਇਸ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਈ ਜਾਵੇਗੀ। ਕਮਿਸ਼ਨਰ ਨੇ ਵਿਸ਼ੇਸ਼ ਤੌਰ ’ਤੇ ਇਸ ਚੋਣ ਦੀ ਵੀਡੀਓਗ੍ਰਾਫੀ ਕਰਾਉਣ ਦੀ ਹਿਦਾਇਤ ਵੀ ਕੀਤੀ ਹੈ।

Related posts

Leave a Reply