81 ਹੋਰ ਲੋਕ ਆਏ ਕਰੋਨਾ ਦੀ ਲਪੇਟ ‘ਚ,ਖੇਤਰ ਵਾਸੀਆਂ ਵਿੱਚ ਸਹਿਮ ਦਾ ਬਣਿਆ ਮਾਹੌਲ

ਜਿਲਾ ਪਠਾਨਕੋਟ ਵਿੱਚ ਕੂਲ 1189  ਕਰੋਨਾ ਪਾਜੀਟਿਵ, 794 ਲੋਕ ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 372

ਸਨੀਵਾਰ ਨੂੰ ਡਿਸਚਾਰਜ ਪਾਲਿਸੀ ਅਧੀਨ 20 ਲੋਕਾਂ ਨੂੰ ਭੇਜਿਆ ਘਰ

ਪਠਾਨਕੋਟ,29 ਅਗਸਤ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਜਿਲਾ ਪਠਾਨਕੋਟ ਵਿੱਚ ਸਨੀਵਾਰ ਨੂੰ 81 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ ਅੱਜ 20 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

ਉਨਾਂ ਕਿਹਾ ਕਿ ਅੱਜ 81 ਲੋਕਾਂ ਦਾ ਕਰੋਨਾ ਪਾਜੀਟਿਵ ਆਉਂਣ ਦੇ ਕਿਤੇ ਨਾ ਕਿਤੇ ਅਸੀਂ ਖੁਦ ਜਿਮੇਦਾਰ ਹਾਂ। ਉਨਾ ਕਿਹਾ ਕਿ ਲੋਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ, ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਲਗਾਤਾਰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਮਾਸਕ ਦਾ ਪ੍ਰਯੋਗ ਕਰੋ, ਵਾਰ ਵਾਰ ਹੱਥਾਂ ਨੂੰ ਧੋਵੇ , ਸਮਾਜਿੱਕ ਦੂਰੀ ਬਣਾ ਕੇ ਰੱਖੋਂ ਅਤੇ ਬਹੁਤ ਜਰੂਰੀ ਕੰਮ ਹੋਵੇ ਤੱਦ ਹੀ ਘਰ ਤੋਂ ਬਾਹਰ ਨਿਕਲੋ। ਉਨਾਂ ਕਿਹਾ ਕਿ ਅਗਰ ਅਸੀਂ ਹੁਣ ਵੀ ਹਦਾਇਤਾਂ ਦੀ ਪਾਲਣਾ ਨਹੀਂ ਕਰਾਂਗੇ ਤਾਂ ਆਉਂਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ। ਉਨਾਂ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਤੱਦ ਹੀ ਅਸੀਂ ਸੁਰੱਖਿਅਤ ਰਹਿ ਸਕਦੇ ਹਾਂ।  

ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸਨੀਵਾਰ ਨੂੰ ਕੂਲ 1189 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨਾਂ ਵਿੱਚੋਂ 794 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 372 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 23 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

Related posts

Leave a Reply