ਕਾਂਗਰਸ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਪਿੰਡਾਂ ਦੇ ਵਿਕਾਸ ਵਾਸਤੇ ਲੋਕਾਂ ਨੂੰ ਦਿੱਤੇ ਲੋਲੀਪੋਪ : ਕੁਲਦੀਪ ਸਿੰਘ ਲਾਡੀ ਬੁੱਟਰ

ਗੜ੍ਹਦੀਵਾਲਾ 25 ਅਪ੍ਰੈਲ (ਚੌਧਰੀ) : ਸ਼ੋਮਣੀ ਅਕਾਲੀਦਲ ਦੀ ਵਿਸ਼ੇਸ ਮੀਟਿੰਗ ਸਰਕਲ ਪ੍ਰਧਾਨ ਸ ਕੁਲਦੀਪ ਸਿੰਘ ਬੁੱਟਰ ਦੀ ਅਗਵਾਈ ਵਿੱਚ ਪਿੰਡ ਬਾਹਗਾ ਵਿਖੇ ਹੋਈ ਜਿਸ ਵਿੱਚ ਸਰਦਾਰ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇਨਚਾਰਜ ਉੜਮੁੜ ਟਾਂਡਾ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਪਿੰਡਾਂ ਦੇ ਵਿਚ ਬੂਥ ਕਮੇਟੀਆਂ ਦਾ ਗਠਨ ਕਰਨ ਵਾਸਤੇ ਪਿੰਡ ਦੇ ਵਰਕਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ।

Read More

2 ਲੱਖ10 ਹਜ਼ਾਰ ਮਿਲੀ ਲੀਟਰ ਅਲਕੋਹਲ,15 ਹਜ਼ਾਰ ਐਮ ਐਲ ਨਾਜਾਇਜ਼ ਸ਼ਰਾਬ ਅਤੇ 410 ਕਿੱਲੋ ਲਾਹਣ ਸਮੇਤ 4 ਕਾਬੂ

ਗੁਰਦਾਸਪੁਰ 24 ਅਪ੍ਰੈਲ ( ਅਸ਼ਵਨੀ  ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 2 ਲੱਖ 10 ਹਜ਼ਾਰ ਮਿਲੀ ਲੀਟਰ ਅਲਕੋਹਲ 15 ਹਜ਼ਾਰ ਐਮ ਐਲ ਨਜਾਇਜ ਸ਼ਰਾਬ ਅਤੇ 410 ਕਿੱਲੋ ਲਾਹਣ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ

Read More

ਗਜ਼ਲਗੋ ਰਾਜ਼ ਗੁਰਦਾਸਪੁਰੀ ਨੂੰ ਸਦਮਾ, ਪਤਨੀ ਦਾ ਦਿਹਾਂਤ

ਪਠਾਨਕੋਟ 25 ਅਪ੍ਰੈਲ ( ਰਾਜਿੰਦਰ ਸਿੰਘ ਰਾਜਨ) : ਪੰਜਾਬ ਦੇ ਨਾਮਵਰ ਗਜ਼ਲਗੋ ਰਾਜ ਗੁਰਦਾਸਪੁਰੀ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਧਰਮ-ਪਤਨੀ ਰੀਟਾ (57) ਦਾ ਸੰਖੇਪ ਬਿਮਾਰੀ ਉਪਰੰਤ ਪਿਛਲੇ ਦਿਨੀਂ 19 ਅਪ੍ਰੈਲ ਨੂੰ ਦਿਹਾਂਤ ਹੋ ਗਿਆ।

Read More

ਗੜ੍ਹਦੀਵਾਲਾ ਦੇ ਪਿੰਡ ਡੱਫਰ ਦੇ ਵਸਨੀਕ ਕਾਮਰੇਡ ਸੰਤੋਖ ਸਿੰਘ ਨਹੀਂ ਰਹੇ

ਗੜਦੀਵਾਲਾ 25 ਅਪ੍ਰੈਲ (ਚੌਧਰੀ) : ਕਾਮਰੇਡ ਸੰਤੋਖ ਸਿੰਘ ਡੱਫਰ ਜਿਨ੍ਹਾਂ ਨੂੰ ਪਿਛਲੀ ਰਾਤ ਡੇਢ ਵਜੇ ਮੇਜਰ ਹਾਰਟ ਅਟੈਕ ਨਾਲ ਸਾਨੂੰ ਸਦੀਵੀ ਵਿਛੋੜਾ ਦੇ ਗਏ। ਉਹ 48 ਵਰਿਆਂ ਦੇ ਸਨ। ਉਹ ਪਾਰਟੀ ਦੇ ਨਿਧੜਕ ਸਿਪਾਹੀ ਸਨ। ਉਹ ਹੁਣ ਕਿਸਾਨ ਸੰਘਰਸ਼ ਵਿੱਚ ਦਿੱਲੀ ਵੀ ਜਾ ਕੇ ਆਏ ਤੇ ਮਾਨਸਰ ਟੌਲ ਪਲਾਜ਼ਾ ਤੇ ਦਸੂਹਾ ਜੀਓ ਦਫ਼ਤਰ ਮੂਹਰੇ ਹਰ ਧਰਨਿਆਂ ਵਿਚ ਅਕਸਰ ਹੀ ਹਾਜ਼ਰੀ ਲਾਉਂਦੇ ਰਹਿੰਦੇ ਸਨ।

Read More

ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨੇ ਨਿਗਲੀ 6 ਲੋਕਾਂ ਦੀ ਜਾਨ,221 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ 25 ਅਪ੍ਰੈਲ (ਚੌਧਰੀ ): ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ‘ਚ 1529 ਨਵੇੰ ਸੈਂਪਲ ਲਏ ਗਏ ਹਨ ਅਤੇ 2094 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 221 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17339 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 437487 ਸੈਂਪਲ ਲਏ ਗਏ ਹਨ।

Read More

ਦਲਿਤ ਸਮਾਜ ਨੂੰ ਨਗਰ ਕੌਂਸਲ ਦੇੇ ਆਹੁਦੇ ਤੋਂ ਪਰੇ ਰੱਖ ਕੇ ਅਕਾਲੀ ਭਾਜਪਾ ਤੋਂ ਬਾਅਦ ਕਾਂਗਰਸ ਨੇ ਵੀ ਦਲਿਤ ਵਿਰੋਧੀ ਪਾਰਟੀ ਹੋਣ ਦਾ ਪ੍ਰਮਾਣ ਪੇਸ਼ ਕੀਤਾ : ਵਿਨੋਦ ਕਲਿਆਣ

ਗੜ੍ਹਦੀਵਾਲਾ 25 ਅਪ੍ਰੈਲ (ਚੌਧਰੀ) : ਭੀਮ ਆਰਮੀ ਗੜ੍ਹਦੀਵਾਲਾ ਦੇ ਪ੍ਰਧਾਨ ਵਿਨੋਦ ਕਲਿਆਣ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ 1992 ਤੋਂ ਹੁਣ ਤੱਕ ਕਿਸੇ ਵੀ ਪਾਰਟੀ ਨੇ ਨਗਰ ਕੌਂਸਲ ਗੜ੍ਹਦੀਵਾਲਾ ਦੀ ਪ੍ਰਧਾਨਗੀ ਜਾਂ ਉਪ ਪ੍ਰਧਾਨਗੀ ਦਾ ਆਹੁਦੇਦਾ ਦਲਿਤ ਸਮਾਜ ਨੂੰ ਨਹੀਂ ਦਿੱਤਾ,ਅਤੇ ਇਸ ਵਾਰ ਕਾਂਗਰਸ ਨੇ ਵੀ ਦਲਿਤ ਸਮਾਜ ਨੂੰ ਨਗਰ ਕੌਂਸਲ ਦੇੇ ਆਹੁਦੇ ਤੋਂ ਪਰੇ ਰੱਖ ਕੇ ਦਲਿਤ ਵਿਰੋਧੀ ਪਾਰਟੀ ਹੋਣ ਦਾ ਪ੍ਰਮਾਣ ਪੇਸ਼ ਕੀਤਾ ਹੈ।

Read More

ਸ਼ਿਵ ਸੈਨਾ ਆਗੂ ਦੇ 9 ਲੱਖ ਰੁਪਏ ਨਾ ਮੋੜਣ ਤੇ ਪਟਵਾਰੀ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 25 ਅਪ੍ਰੈਲ ( ਅਸ਼ਵਨੀ  ) :- ਸ਼ਿਵ ਸੈਨਾ ਆਗੂ ਦੇ 9 ਲੱਖ ਰੁਪਏ ਨਾ ਮੋੜਣ ਤੇ ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਇਕ ਪਟਵਾਰੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ।

Read More

ਵੱਡੀ ਖਬਰ.. ਗੜ੍ਹਦੀਵਾਲਾ ਖੇਤਰ ‘ਚ ਕੋਰੋਨਾ ਨਾਲ ਹੋਇਆਂ 2 ਮੌਤਾਂ,ਵਿਭਾਗ ਦੀ ਨਿਗਰਾਨੀ ਹੋਏ ਅੰਤਿਮ ਸੰਸਕਾਰ

ਗੜ੍ਹਦੀਵਾਲਾ 24 ਅਪ੍ਰੈਲ (ਚੌਧਰੀ) : ਖੇਤਰ ਗੜ੍ਹਦੀਵਾਲਾ ਵਿਖੇ ਕੋਰੋਨਾ ਨਾਲ ਦੋ ਮੌਤਾਂ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਮ ਓ ਡਾ ਮਨੋਹਰ ਲਾਲ ਪੀ ਐਚ ਸੀ ਭੂੰਗਾ ਨੇ ਜਾਣਕਾਰੀ ਅਨੁਸਾਰ 53 ਸਾਲਾਂ ਵਿਅਕਤੀ ਨਿਵਾਸੀ ਲਿੱਟਾਂ ਜਿਸਦੀ ਮੌਤ 23 ਅਪ੍ਰੈਲ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਵਿਚ ਹੋਈ ਸੀ

Read More

ਲੋਕ ਐਮਰਜੈਂਸੀ ਅਤੇ ਅਤਿ ਜਰੂਰੀ ਕੰਮਾਂ ਲਈ ਹੀ ਘਰੋਂ ਬਾਹਰ ਨਿਕਲਣ : ਐਸ. ਐਸ.ਪੀ.ਨਵਜੋਤ ਸਿੰਘ ਮਾਹਲ

ਹੁਸ਼ਿਆਰਪੁਰ, 24 ਅਪ੍ਰੈਲ(ਚੌਧਰੀ) : ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਦੀ ਅਪੀਲ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਜਿਲਾ ਵਾਸੀਆਂ ਨੂੰ ਤਾਕੀਦ ਕੀਤੀ ਕਿ ਐਤਵਾਰ ਨੂੰ ਸਿਰਫ ਤੇ ਸਿਰਫ ਐਮਰਜੈਂਸੀ ਅਤੇ ਅਤਿ ਜਰੂਰੀ ਕੰਮਾਂ ਲਈ ਹੀ ਲੋਕ ਘਰਾਂ ਤੋਂ ਬਾਹਰ ਆਉਣ ਤਾਂ ਜੋ ਵਾਇਰਸ ਦੀ ਅਸਰਦਾਰ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ।

Read More

ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 199 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ / ਦਸੂਹਾ 24 ਅਪ੍ਰੈਲ (ਚੌਧਰੀ) ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 199ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

LATEST.. ਸਾਵਧਾਨ.. ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 5 ਮੌਤਾਂ,209 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ

ਹੁਸ਼ਿਆਰਪੁਰ 24 ਅਪ੍ਰੈਲ ( ਚੌਧਰੀ ) : ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2525 ਨਵੇਂ ਸੈਂਪਲ ਲਏ ਗਏ ਹਨ ਅਤੇ 2484 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 209 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17548 ਹੋ ਗਈ ਹੈ।

Read More

1 ਲੱਖ 45 ਹਜ਼ਾਰ 500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਪੰਜ ਕਾਬੂ

ਗੁਰਦਾਸਪੁਰ 24 ਅਪ੍ਰੈਲ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 1 ਲੱਖ 45 ਹਜ਼ਾਰ 5 ਸੋ ਮਿਲੀ ਲੀਟਰ ਨਜਾਇਜ ਸ਼ਰਾਬ  ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ਼ਾਖਾ ਗੋਂਦਪੁਰ ਵੱਲੋਂ 50 ਜਰੂਰਤਮੰਦ ਅਤੇ ਵਿਧਵਾਵਾਂ ਨੂੰ ਵੰਡੀ ਮਹੀਨਾਵਾਰ ਪੈਨਸ਼ਨ

ਗੜ੍ਹਦੀਵਾਲਾ 24 ਅਪ੍ਰੈਲ (ਚੌਧਰੀ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਐਸ ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਗੋਂਦਪੁਰ ਵਿਖੇ 35 ਪਿੰਡਾਂ ਦੀਆਂ 50 ਜਰੂਰਤਮੰਦ ਅਤੇ ਵਿਧਵਾਵਾਂ ਅਤੇ ਬਜ਼ੁਰਗਾਂ ਨੂੰ ਮਹੀਨਾਵਾਰ ਪੈਨਸ਼ਨ ਵੰਡੀ ਗਈ।

Read More

SAD NEWS : ਪੰਜਾਬ ਦੇ ਮਸ਼ਹੂਰ ਲੇਖਕ ਅਤੇ ਗੀਤਕਾਰ ਗਿੱਲ ਸੁਰਜੀਤ ਸਿੰਘ ਨਹੀਂ ਰਹੇ

ਹੁਸ਼ਿਆਰਪੁਰ 24 ਅਪ੍ਰੈਲ (ਚੌਧਰੀ) ਪੰਜਾਬ ਦੇ ਮਸ਼ਹੂਰ ਲੇਖਕ ਅਤੇ ਗੀਤਕਾਰ ਗਿੱਲ ਸੁਰਜੀਤ ਸਿੰਘ ਦਾ ਅੱਜ ਪਟਿਆਲਾ ਘਰ ਵਿਖੇ ਦੇਹਾਂਤ ਹੋ ਗਿਆ।ਉਹ 74 ਵਰਿਆਂ ਦੇ ਸਨ। ਗਿੱਲ ਸੁਰਜੀਤ ਸਿੰਘ ਦੀ ਤਬੀਅਤ ਕਾਫ਼ੀ ਦਿਨਾਂ ਤੋਂ ਨਾਜੁਕ ਚੱਲ ਰਹੀ ਸੀ।

Read More

LATEST..ਗੈਰ ਕਾਨੂੰਨੀ ਹੁੱਕਾ ਬਾਰ, ਗੱਡੀਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ, ਡੀਲਿਸਟ ਖੇਤਰ ’ਚ ਹਰੇ ਅੰਬ ਦੇ ਦਰੱਖਤਾਂ ਦੀ ਕਟਾਈ ’ਤੇ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 24 ਅਪ੍ਰੈਲ(ਚੌਧਰੀ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਗੈਰ ਕਾਨੂਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਾਉਣ ’ਤੇ ਪਾਬੰਦੀ, ਡੀਲਿਸਟ ਖੇਤਰ ਵਿੱਚ ਅੰਬ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ 18 ਐਮੂਨੀਸ਼ਨ ਡੀਪੂ ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ 1000 ਗਜ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਤਰ੍ਹਾਂ ਦੀ ਉਸਾਰੀ ’ਤੇ ਪਾਬੰਦੀ ਮੁੱਖ ਤੌਰ ’ਤੇ ਸ਼ਾਮਲ ਹਨ।

Read More

ਦਲਿਤ ਕੌਂਸਲਰਾਂ ਨੂੰ ਅਣਗੌਲਿਆ ਕਰਨ ਦੇ ਨਤੀਜੇ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ‘ਚ ਭੁਗਤਣੇ ਪੈਣਗੇ : ਰਾਜਵਿੰਦਰ ਰਾਜ

ਗੜਦੀਵਾਲਾ 23 ਅਪ੍ਰੈਲ(ਚੌਧਰੀ) : ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਦਲਿਤ ਕੌਂਸਲਰਾਂ ਨੂੰ ਅਣਗੌਲਿਆ ਕਰਕੇ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਜੱਗ ਜਾਹਿਰ ਹੋਇਆ ਹੈ।

Read More

ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦਾ 130 ਵਾਂ ਜਨਮ ਦਿਹਾੜਾ ਮਨਾਇਆ

ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਪੰਜਾਬ ਸਫਾਈ ਮਜਦੂਰ ਫੈਡਰੇਸ਼ਨ ਗੜ੍ਹਦੀਵਾਲਾ ਵਲੋ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ 130 ਵਾ ਜਨਮ ਦਿਹਾੜਾ ਮਨਾਇਆ ਗਿਆ ਇਸ ਮੌਕੇ ਤੇ ਜਿਲਾ ਵਾਈਸ ਪ੍ਰਧਾਨ ਤੇ ਸ਼ਾਖਾ ਪ੍ਰਧਾਨ ਸਾਗਰ ਮੋਗਾ ਨੇ ਕਿਹਾ ਕਿ ਬਾਬਾ ਸਾਹਿਬ ਦੁਆਰਾ ਲਿਖੇ ਸੰਵਿਧਾਨ ਨੇ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਦੇ ਹੱਕ ਦਿਤੇ।

Read More

ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ

ਗੜ੍ਹਦੀਵਾਲਾ 21 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੰਦੀਪ ਕੌਰ ਪਤਨੀ ਨਿਰਮਲ ਸਿੰਘ ਵਾਸੀ ਪਿੱਪਲਾਂਵਾਲਾ (ਹੁਸ਼ਿਆਰਪੁਰ) ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।

Read More

ਜਿਲਾ ਹੁਸ਼ਿਆਰਪੁਰ ‘ਚ ਅੱਜ ਕੋਰੋਨਾ ਨਾਲ ਹੋਇਆਂ 5 ਮੌਤਾਂ,222 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ 23 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2180  ਨਵੇਂ ਸੈਂਪਲ ਲਏ ਗਏ ਹਨ ਅਤੇ 2205 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 222 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17339 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 433433 ਸੈਪਲ ਲਏ ਗਏ ਹਨ।

Read More

UPDATED .. ਪਰਮਿੰਦਰ ਸਿੰਘ ਪੰਨੂ,ਜਗਤਾਰ ਬਲਾਲਾ,ਮਨਜੀਤ ਸਿੰਘ ਰੋਬੀ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਨੇ ਕੀਤਾ ਸਨਮਾਨਿਤ

ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹਾ ਪ੍ਰਧਾਨ ਸਤਵਿੰਦਰ ਸਿੰਘ ਢੱਟ ਰਮਦਾਸਪੁਰ ਵਲੋਂ ਨਿਯੁਕਤ ਕੀਤੇ ਗਏ ਜਿਲ੍ਹਾ ਜਰਨਲ ਸਕੱਤਰ ਪਰਮਿੰਦਰ ਸਿੰਘ ਪੰਨੂ, ਗੜ੍ਹਦੀਵਾਲਾ ਦਿਹਾਤੀ ਸਰਕਲ ਪ੍ਰਧਾਨ ਜਗਤਾਰ ਸਿੰਘ ਬਲਾਲਾ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਰੋਬੀ ਨੂੰ ਪਰਮਿੰਦਰ ਸਿੰਘ ਢੀਂਡਸਾ, ਮਨਜੀਤ ਸਿੰਘ ਦਸੂਹਾ ਜਰਨਲ ਸਕੱਤਰ ਪੰਜਾਬ, ਅਵਤਾਰ ਸਿੰਘ ਜੌਹਲ ਜਨਰਲ ਸਕੱਤਰ ਪੰਜਾਬ, ਜਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਰਮਦਾਸਪੁਰ ,ਗੁਰਤੇਜ ਸਿੰਘ ਕੰਢਾਲ ਅਤੇ ਹਰਕਮਲਜੀਤ ਸਿੰਘ ਸਹੋਤਾ ਵਲੋਂ ਸਨਮਾਨਿਤ ਕੀਤਾ ਗਿਆ।

Read More

ਜਸਵਿੰਦਰ ਸਿੰਘ ਜੱਸਾ ਨੂੰ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਬਣਨ ਤੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਸਨਮਾਨਿਤ

ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਅੱਜ ਯੂਥ ਬਲਾਕ ਪ੍ਰਧਾਨ ਅਚਿਨ ਸ਼ਰਮਾ ਦੀ ਅਗਵਾਈ ਵਿੱਚ ਯੂਥ ਕਾਂਗਰਸ ਵਰਕਰਾਂ ਨੇ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਬਣਨ ਤੇ ਜਸਵਿੰਦਰ ਸਿੰਘ ਜੱਸਾ ਨੂੰ ਵਧਾਈ ਦਿੰਦਿਆਂ ਉਨਾਂ ਦੇ ਘਰ ਪਹੁੰਚ ਕੇ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਸਨਮਾਨਿਤ ਕੀਤਾ ਹੈ।

Read More

LATEST.. ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 23 ਅਪ੍ਰੈਲ(ਚੌਧਰੀ) :  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।

Read More

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੇਲੀ ਚੱਕ ਤੋਂ ਦਸੂਹਾ- 2 ਦੇ ਸਮੂਹ ਸਰਕਾਰੀ ਸਕੂਲਾਂ ਦੇ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਲਈ ਦਾਖਲਾ ਵਾਹਨ ਰਵਾਨਾ

ਦਸੂਆ 23 ਅਪ੍ਰੈਲ(ਚੌਧਰੀ) : ਵਿਭਾਗ ਦੇ ਦਿਸ਼ਾ ਨਿਰਦੇਸ਼ਾ , ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਸ਼ਰਨ ਸਿੰਘ ਦੀ ਯੋਗ ਅਗਵਾਈ , ਬੀ ਐਨ ਓ ਪ੍ਰਿੰਸੀਪਲ ਜਪਿੰਦਰ ਕੁਮਾਰ ਦੀ ਯੋਗ ਵਿਉਂਤਬੰਦੀ , ਸਮੂਹ ਸਕੂਲ ਮੁਖੀਆਂ ਅਤੇ ਸਟਾਫ ਦੀ ਮਿਹਨਤ ਦੇ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੇਲੀ ਚੱਕ ਤੋਂ ਦਸੂਹਾ 2 ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੇ ਮੰਤਵ ਨਾਲ ਇਕ ਦਾਖਲਾ ਵਾਹਨ ਰਵਾਨਾ ਕੀਤਾ ਗਿਆ।

Read More

ਮੋਦੀ ਸਰਕਾਰ ਦੀਆਂ ਮਨਮਾਨੀਆਂ ਨੂੰ ਨਾ ਰੋਕਿਆ ਗਿਆ ਤਾਂ ਇਹ ਸਰਕਾਰ ਸਰਮਾਏਦਾਰਾਂ ਦੀ ਸ਼ਹਿ ਤੇ ਦੇਸ਼ ਨੂੰ ਵੇਚ ਕੇ ਖਾ ਜਾਵੇਗੀ : ਹਰਵਿੰਦਰ ਸਿੰਘ ਥੇਂਦਾ

ਗੜ੍ਹਦੀਵਾਲਾ / ਦਸੂਹਾ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 197ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

Read More

LATEST.. ਸਾਬਕਾ ਕੌਂਸਲਰ ਜਸਵਿੰਦਰ ਸਿੰਘ ਬਿੰਦੀ ਗੜ੍ਹਦੀਵਾਲਾ ਹੋਏ ਆਪ ‘ਚ ਸ਼ਾਮਲ

ਗੜ੍ਹਦੀਵਾਲਾ 22 ਅਪ੍ਰੈਲ (ਚੌਧਰੀ) :ਅੱਜ ਆਮ ਆਦਮੀ ਪਾਰਟੀ ਦੇ ਇੱਕ ਬੈਠਕ ਯੂਥ ਆਗੂ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਹਲਕਾ ਇੰਚਾਰਜ ਤੇ ਟਰਾਂਸਪੋਰਟ ਵਿੰਗ ਵਾਇਸ ਪ੍ਰਦੇਸ਼ ਪ੍ਰਧਾਨ ਜਸਵੀਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਗਤੀਵਿਧੀਆਂ ਨੂੰ ਤੇਜ ਕਰਦੇ ਹੋਏ ਸਾਬਕਾ ਕੌਂਸਲਰ ਜਸਵਿੰਦਰ ਸਿੰਘ ਬਿੰਦੀ ਨਿਵਾਸੀ ਵਾਰਡ ਨੰਬਰ 6 ਨੂੰ ਸਿਰੋਪਾ ਭੇਂਟ ਕਰ ਪਾਰਟੀ ਵਿਚ ਸ਼ਾਮਲ ਕੀਤਾ।

Read More

ਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 4 ਮੌਤਾਂ,185 ਹੋਰ ਲੋਕਾਂ ਆਏ ਕੋਰੋਨਾ ਦੀ ਲਪੇਟ ‘ਚ

ਹੁਸ਼ਿਆਰਪੁਰ 22 ਅਪ੍ਰੈਲ(ਚੌਧਰੀ) :  ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2560 ਨਵੇਂ ਸੈਂਪਲ ਲਏ ਗਏ ਹਨ ਅਤੇ 2785 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 185 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17117 ਹੋ ਗਈ ਹੈ।

Read More

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਅਲੇਰਾ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ, 22 ਅਪ੍ਰੈਲ(ਚੌਧਰੀ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਹਿਸੀਲ ਮੁਕੇਰੀਆਂ ਦੇ ਪਿੰਡ ਅਲੇਰਾ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ।

Read More

LATEST..पूर्व भाजयुमो वार्ड अध्यक्ष प्रतीक चोपड़ा ‘आप’ में शामिल

गढ़दीवाला 22 अप्रैल(YOGESH GUPTA /CHOUDHARY) : आम आदमी पार्टी की बैठक गढ़दीवाला में आप युवा नेता चौधरी राजविंदर सिंह राजा की अद्यक्षता में हुई। जिसमें आम आदमी पार्टी के हल्का इंचार्ज जसवीर सिंह राजा विशेष तौर पर उपस्थित हुए

Read More

ਜਰੂਰਤਮੰਦਾਂ ਦੀ ਸਹਾਇਤਾ ਕਰਨਾ ਸਾਡਾ ਨੈਤਿਕ ਫਰਜ : ਕੋਚ ਹਰਜਾਪ ਸਿੰਘ

ਗੜ੍ਹਦੀਵਾਲਾ 21 ਅਪ੍ਰੈਲ (ਚੌਧਰੀ) : ਸੀਨੀਅਰ ਸਮਾਜ ਸੇਵਕ ਅਤੇ ਅੰਤਰ-ਰਾਸ਼ਟਰੀ ਬਾਸਕਟਬਾਲ ਕੋਚ ਹਰਜਾਪ ਸਿੰਘ ਅੰਬਾਲਾ ਜੱਟਾਂ ਵਲੋਂ ਜਰੂਰਤਮੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਤੇੇ 5100 ਰੁਪਏ ਸ਼ਗਨ ਸਕੀਮ ਤਹਿਤ ਦਿੱਤੇ ਹਨ।

Read More

ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਹੋਇਆਂ 5 ਮੌਤਾਂ,210 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ

ਹੁਸ਼ਿਆਰਪੁਰ 21 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 1930 ਨਵੇਂ ਸੈਂਪਲ ਲਏ ਗਏ ਹਨ ਅਤੇ 2057 ਸੈਂਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 210 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 16932 ਹੋ ਗਈ ਹੈ।

Read More