ਹੁਸ਼ਿਆਰਪੁਰ (ਆਦੇਸ਼ )
ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ, ਮਨਘੜਤ ਅਤੇ ਕੋਰਾ ਝੂਠ ਕਹਿ ਕੇ ਨਕਾਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਾਮਲੇ ਦੇ ਤੱਥਾਂ ਸਬੰਧੀ ਜਾਣਕਾਰੀ ਦੀ ਸਖਤ ਘਾਟ ਹੋਣ ਕਰਕੇ ਵਿਰੋਧੀ ਧਿਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਅਸਲ ਵਿੱਚ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡ ਨੂੰ ਅਲਾਟ ਕੀਤੀ ਗਈ ਜਾਇਦਾਦ ਦੀ ਮਾਲਕੀ ਅਤੇ ਕਬਜ਼ਾ, ਕੰਪਨੀ ਦੇ ਦਿਵਾਲੀਆ ਹੋਣ ਤੋਂ ਬਾਅਦ ਅਜੇ ਅਜੇ ਵੀ ਆਰਸਿਲ ਕੋਲ ਹੈ।
ਬਿਨਾਂ ਕਿਸੇ ਗੱਲ ਦੇ ਇਸ ਮੁੱਦੇ ਨੂੰ ਉਭਾਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਦੇ ਆਗੂਆਂ `ਤੇ ਨਿਸ਼ਾਨਾ ਸਾਧਦਿਆਂ ਅਰੋੜਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੀ ਮਾਨਸਿਕਤਾ ਰਾਜਨੀਤੀ ਵਿੱਚ ਸਰਗਰਮ ਰਹਿਣ ਲਈ ਉਨ੍ਹਾਂ ਦੀ ਬੇਚੈਨੀ ਨੂੰ ਦਰਸਾਉਂਦੀ ਹੈ ਇਸ ਲਈ ਭਾਵੇਂ ਉਨ੍ਹਾਂ ਨੂੰ ਝੂਠੇ ਅਤੇ ਬੇਬੁਨਿਆਦ ਤੱਥਾਂ ਦਾ ਸਹਾਰਾ ਹੀ ਕਿਉਂ ਨਾ ਲੈਣਾ ਪਵੇ।