ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 136ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਤਰਸੇਮ ਸਿੰਘ ਅਰਗੋਵਾਲ, ਮਨਦੀਪ ਸਿੰਘ ਭਾਨਾ, ਹਰਵਿੰਦਰ ਸਿੰਘ ਥੇਦਾ, ਅਵਤਾਰ ਸਿੰਘ ਮਾਨਗੜ੍ਹ, ਡਾ,ਮੋਹਨ ਸਿੰਘ ਮੱਲ੍ਹੀ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇੱਕ ਮਨਸੂਬਾ ਦੇਸ਼ ਦੀ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਤੇ ਪੂੰਜੀਪਤੀਆਂ ਨੂੰ ਵੇਚ ਦੇਣਾ ਹੈ ਪਰ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਜੋ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ ਅਤੇ ਅਨੇਕਾਂ ਨੇ ਦਿੱਲੀ ਸੰਘਰਸ਼ ਵਿਚ ਆਪਣਾ ਬਲੀਦਾਨ ਦਿੱਤਾ ਹੈ ਉਹ ਕਦੇ ਅਜਾਈਂ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਅੱਜ ਬੱਚੇ,ਜਵਾਨ, ਬਜ਼ੁਰਗ ਇਸ ਅੰਦੋਲਨ ਆਪਣਾ ਪੂਰਨ ਸਮਰਥਨ ਦੇ ਰਹੇ ਹਨ ।ਉਨ੍ਹਾਂ ਕਿਹਾ ਕਿ ਲੋਕ ਭਲੀ ਭਾਂਤ ਜਾਣ ਚੁੱਕੇ ਹਨ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਨਮਾਨੀਆਂ ਨੂੰ ਨਾ ਰੋਕਿਆ ਗਿਆ ਤਾਂ ਇਹ ਸਰਕਾਰ ਸਰਮਾਏਦਾਰਾਂ ਦੀ ਸ਼ਹਿ ਤੇ ਦੇਸ਼ ਨੂੰ ਵੇਚ ਕੇ ਖਾ ਜਾਵਾਂਗੀ ।ਇਸ ਲਈ ਲੋਕ ਜਾਗਰੂਕ ਹੋ ਕੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣਾ ਯੋਗਦਾਨ ਪਾ ਰਹੇ ਹਨ ਅਤੇ ਹੁਣ ਜਦ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨ ਕਿਸੇ ਵੀ ਕੀਮਤ ਤੇ ਦਿੱਲੀ ਤੋਂ ਵਾਪਸ ਨਹੀਂ ਪਰਤਣਗੇ।ਇਸ ਮੌਕੇ ਮਾਸਟਰ ਗੁਰਚਰਨ ਸਿੰਘ ਕਾਲਰਾਂ, ਮਲਕੀਤ ਸਿੰਘ, ਗੋਪਾਲ ਕਿ੍ਸ਼ਨ, ਤਿਲਕ ਰਾਜ, ਸਵਰਨ ਸਿੰਘ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਰੰਧਾਵਾ, ਸੇਵਾ ਸਿੰਘ, ਜਰਨੈਲ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ, ਸੁਖਜਿੰਦਰ ਸਿੰਘ, ਅਜੀਤ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਸੋਢੀ ਸਿੰਘ, ਨੰਬਰਦਾਰ ਸੁਖਬੀਰ ਸਿੰਘ ਭਾਨਾ, ਜਰਨੈਲ ਸਿੰਘ, ਕੇਵਲ ਸਿੰਘ, ਤਰਸੇਮ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।
Read More