ਜਲੰਧਰ – ( ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ ) – ਯੂਨੀਵਰਸਿਟੀ ਵਿਖੇ ਮਹਾਰਾਸ਼ਟਰ ਦੀ ਇਕ ਲੜਕੀ ਨੂੰ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਰਿਹਾ। ਜਿਸ ਤਹਿਤ ਸ਼ਨੀਵਾਰ ਤੋਂ ਹੀ ਵਿਭਾਗ ਨੇ ਯੂਨੀਵਰਸਿਟੀ ਅੰਦਰ ਰਹਿ ਰਹੇ ਬੱਚਿਆਂ ਦਾ ਮੁਆਇਨਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਸਿਹਤ ਵਿਭਾਗ ਨੇ ਇਥੇ ਰਹਿ ਰਹੇ ਭੂਟਾਨ ਦੇ 140 ਵਿਦਿਆਰਥੀਆਂ ਦੀ ਜਾਂਚ ਕੀਤੀ ਇਸ ਉਪਰੰਤ ਹੁਣ ਇਨ੍ਹਾਂ ਵਿਦਿਆਰਥੀਆਂ ਨੂੰ ਭੂਟਾਨ ਭੇਜਣ ਲਈ ਇਕ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਗਿਆ ਹੈ। ਜੋ ਸੋਮਵਾਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਉਡਾਣ ਭਰ ਕੇ ਭੂਟਾਨ ਜਾਵੇਗਾ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਬੱਸਾਂ ਰਾਹੀਂ ਅੰਮ੍ਰਿਤਸਰ ਏਅਰਪੋਰਟ ਭੇਜਿਆ ਜਾਵੇਗਾ। ਜ਼ਿਲੇ ਦੇ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਯੂਨੀਵਰਸਿਟੀ ਦੇ ਹੋਟਸਲ ਨੂੰ ਸ਼ਨੀਵਾਰ ਤੋਂ ਹੀ ਸੀਲ ਕਰ ਦਿੱਤਾ ਗਿਆ ਹੈ ਅਤੇ 250 ਮੈਂਬਰਾਂ ਨੂੰ ਕੁਆਰੰਟਾਈਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਸੇ ਨੂੰ ਵੀ ਕੋਈ ਮੁਸੀਬਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ ਅਤੇ ਸਿਰਫ ਇਸ ਪ੍ਰਤੀ ਸੁਚੇਤ ਰਹਿਣ ਅਤੇ ਘਰ ‘ਚ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਖਾਂਸੀ, ਜ਼ੁਕਾਮ ਜਾਂ ਹੋਰ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਇਸ ਦਾ ਮੁਆਇਨਾ ਕੀਤਾ ਜਾ ਸਕ ਦੂਸਰੇ ਪਾਸੇ ਕਪੂਰਥਲਾ ਵਿਖੇ ਚੌਹਾਨ ਨੀਤੀ ਨੂੰ ਇਕ ਵੱਖਰੀ ਥਾਂ ‘ਤੇ ਬਣਾਏ ਆਈਸੋਲੇਸ਼ਨ ਵਾਰਡ ‘ਚ ਰੱਖਿਆ ਹੋਇਆ ਹੈ । ਅਤੇ ਸਿਹਤ ਵਿਭਾਗ ਉਸ ‘ਤੇ ਤਿੱਖੀ ਨਜ਼ਰ ਬਣਾ ਕੇ ਉਸ ਦਾ ਇਲਾਜ ਕਰ ਰਿਹਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp