LATEST : 18 ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ, ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ADESH PARMINDER SINGH
-ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ•ਨ ਲਈ ਕੀਤੀ ਉਚ ਅਧਿਕਾਰੀਆਂ ਨਾਲ ਮੀਟਿੰਗ
-ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ, ਕੂਪਨ ਸਿਸਟਮ ਨਾਲ ਹੋਵੇਗੀ ਕਣਕ ਦੀ ਖਰੀਦ, ਕਿਸਾਨਾਂ ਦੀ ਲੋੜ ਮੁਤਾਬਕ ਜਾਰੀ ਕੀਤੇ ਜਾਣਗੇ ਕੂਪਨ, ਇਕ ਟਰਾਲੀ-ਇਕ ਪਾਸ ਜ਼ਰੂਰੀ
-ਐਸ.ਡੀ.ਐਮਜ਼ ਨੂੰ ਮੰਡੀਆਂ ਦੀ ਚੈਕਿੰਗ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 15 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ•ੇ ਦੇ ਖਰੀਦ ਕੇਂਦਰਾਂ ਵਿੱਚ 18 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਵੇਗੀ, ਜਿਸ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ•ਨ ਲਈ ਉਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਐਸ.ਐਸ.ਪੀ. ਸ੍ਰੀ ਗੌਰਵ ਗਰਗ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 18 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਖਰੀਦ ਲਈ ਕਿਸਾਨਾਂ ਨੂੰ ਕੂਪਨ ਅਤੇ ਪਾਸ ਮੁਹੱਈਆ ਕਰਵਾਏ ਜਾਣਗੇ। ਉਨ•ਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ•ਾ ਕੰਟਰੋਲ ਰੂਮ ਵੀ ਸਥਾਪਿਤ ਕਰ ਦਿੱਤਾ ਗਿਆ ਹੈ, ਜੋ ਪੂਰਾ ਹਫ਼ਤਾ 24 ਘੰਟੇ ਖੁੱਲ•ਾ ਰਹੇਗਾ। ਉਨ•ਾਂ ਕਿਹਾ ਕਿ ਕਿਸਾਨ ਕਿਸੇ ਵੀ ਤਰ•ਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਕੰਟਰੋਲ ਰੂਮ ਦੇ ਨੰਬਰ 01882-222663 ‘ਤੇ ਸੰਪਰਕ ਕਰ ਸਕਦੇ ਹਨ। ਉਨ•ਾਂ ਐਸ.ਡੀ.ਐਮਜ਼ ਨੂੰ ਆਪਣੇ ਅਧੀਨ ਪੈਂਦੀਆਂ ਮੰਡੀਆਂ ਦੀ ਚੈਕਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਸੁਚਾਰੂ ਖਰੀਦ ਪ੍ਰਬੰਧਾਂ ਤੋਂ ਇਲਾਵਾ ਕੋਵਿਡ-19 ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨ•ਾਂ ਜ਼ਿਲ•ਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਪਾਸ ਬਣਾਉਣ ਦੀ ਪ੍ਰਕ੍ਰਿਆ ਤੁਰੰਤ ਸ਼ੁਰੂ ਕਰ ਦਿੱਤੀ ਜਾਵੇ। ਇਸ ਤੋਂ ਇਲਾਵਾ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿੱਚ ਜਾਗਰੂਕਤਾ ਬੈਨਰ ਅਤੇ ਅਨਾਊਂਸਮੈਂਟ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨ ਅਤੇ ਮਜ਼ਦੂਰ ਹਦਾਇਤਾਂ ਦੀ ਪਾਲਣਾ ਕਰਕੇ ਮੰਡੀਆਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤ ਸਕਣ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਮਾਸਕ ਅਤੇ ਸੈਨੇਟਾਈਜਰ ਤੋਂ ਇਲਾਵਾ ਰੋਗਾਣੂ ਮੁਕਤ ਸਪਰੇਅ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਇਹ ਸਪਰੇਅ ਇਕ ਦਿਨ ਵਿੱਚ ਦੋ ਵਾਰ ਕਰਵਾਈ ਜਾਵੇਗੀ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਜਿਥੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਿਹਤ ਜਾਂਚ ਯਕੀਨੀ ਬਣਾਈ ਜਾਵੇਗੀ, ਉਥੇ ਜ਼ਿਲ•ਾ ਪੁਲਿਸ ਅਤੇ ਵਲੰਟੀਅਰਾਂ ਵਲੋਂ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਕਰਫਿਊ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸੁਚਾਰੂ ਖਰੀਦ ਪ੍ਰਬੰਧਾਂ ਲਈ ਜ਼ਿਲ•ੇ ਵਿੱਚ ਇਸ ਵਾਰ 84 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਸਾਰੇ ਖਰੀਦ ਕੇਂਦਰਾਂ ਵਿੱਚ ਸਫ਼ਾਈ, ਲਾਈਟ ਅਤੇ ਆਰਜੀ ਟੁਆਇਲਟ ਤੋਂ ਇਲਾਵਾ ਮਾਰਕਿੰਗ ਕੀਤੀ ਜਾ ਚੁੱਕੀ ਹੈ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੂਪਨ ਸਿਸਟਮ ਰਾਹੀਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਇਕ ਟਰਾਲੀ ਪਿੱਛੇ ਇਕ ਪਾਸ ਜ਼ਰੂਰੀ ਹੋਵੇਗਾ। ਉਨ•ਾਂ ਕਿਹਾ ਕਿ ਕਿਸਾਨਾਂ ਦੀ ਮੰਗ ਅਨੁਸਾਰ ਹੀ ਕੂਪਨ ਅਤੇ ਪਾਸ ਮੁਹੱਈਆ ਕਰਵਾਏ  ਜਾਣਗੇ, ਇਸ ਲਈ ਕਿਸਾਨਾਂ ਵਲੋਂ ਆਪਣੀ ਪੈਦਾਵਾਰ ਅਨੁਸਾਰ ਇਕ ਤੋਂ ਵੱਧ ਕੂਪਨ ਅਤੇ ਪਾਸ ਵੀ ਬਣਵਾਏ ਜਾ ਸਕਦੇ ਹਨ। ਉਨ•ਾਂ ਕਿਹਾ ਕਿ ਇਕ ਟਰਾਲੀ ਨਾਲ ਕੇਵਲ ਇਕ ਹੀ ਵਿਅਕਤੀ ਨਾਲ ਜਾ ਸਕੇਗਾ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜਿਥੇ ਦੂਜੇ ਰਾਜਾਂ ਤੋਂ ਆ ਰਹੀ ਲੇਬਰ ਦੀ ਨਾਕਿਆਂ ‘ਤੇ ਹੀ ਸਿਹਤ ਜਾਂਚ ਕੀਤੀ ਜਾ ਰਹੀ ਹੈ, ਉਥੇ ਮੰਡੀਆਂ ਵਿੱਚ ਵੀ ਸਿਹਤ ਟੀਮਾਂ ਚੈਕਿੰਗ ਲਈ ਤਾਇਨਾਤ ਰਹਿਣਗੀਆਂ। ਉਨ•ਾਂ ਕਿਹਾ ਕਿ ਬਿਨ•ਾਂ ਚੈਕਅੱਪ ਤੋਂ ਲੇਬਰ ਨੂੰ ਜ਼ਿਲ•ੇ ਵਿੱਚ ਆਉਣ ਦੀ ਆਗਿਆ ਨਹੀਂ ਹੋਵੇਗੀ।  
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਪੀ. ਸ੍ਰੀ ਧਰਮਵੀਰ ਸਿੰਘ, ਐਸ.ਪੀ. ਮੈਡਮ ਮਨਜੀਤ ਕੌਰ, ਸਕੱਤਰ ਰਿਜੀਨਲ ਟਰਾਂਸਪੋਰਟ ਅਥਾਰਟੀ ਸ੍ਰੀ ਕਰਨ ਸਿੰਘ, ਡੀ.ਐਸ.ਪੀ. ਸ੍ਰੀ ਦਲਜੀਤ ਸਿੰਘ ਖੱਖ, ਜ਼ਿਲ•ਾ ਮੰਡੀ ਅਫ਼ਸਰ ਸ੍ਰੀ ਤਜਿੰਦਰ ਸਿੰਘ, ਜ਼ਿਲ•ਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸ੍ਰੀਮਤੀ ਰਜਨੀਸ਼ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।  
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply