-ਮੈਡੀਕਲ ਅਤੇ ਇੰਜੀਨੀਅਰਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ 5 ਵਿਦਿਆਰਥੀਆਂ ਦੀ ਪੜ•ਾਈ ਲਈ 2,22,800 ਰੁਪਏ ਦਾ ਚੈਕ ਵੀ ਕੀਤਾ ਜਾਰੀ
-ਗਰੀਬ ਤੇ ਹੋਣਹਾਰ ਬੱਚਿਆਂ ਦੀ ਪੜ•ਾਈ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਸਕੀਮ
ਹੁਸ਼ਿਆਰਪੁਰ, 4 ਅਕਤੂਬਰ:
ਜ਼ਿਲ•ਾ ਰੈਡ ਕਰਾਸ ਸੋਸਾਇਟੀ ਵਲੋਂ ਗਰੀਬ ਤੇ ਹੋਣਹਾਰ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸਕੀਮ ਚਲਾਈ ਗਈ ਹੈ, ਜਿਸ ਤਹਿਤ ਇਨ•ਾਂ ਵਿਦਿਆਰਥੀਆਂ ਦੀ ਪੜ•ਾਈ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ•ੇ ਦੇ 8 ਕਾਲਜਾਂ ਦੇ 102 ਵਿਦਿਆਰਥੀਆਂ ਲਈ 5 ਲੱਖ 10 ਹਜ਼ਾਰ ਰੁਪਏ ਦੇ ਚੈਕ ਸਬੰਧਤ ਕਾਲਜ ਮੁਖੀਆਂ ਨੂੰ ਸੌਂਪੇ। ਇਸ ਤੋਂ ਇਲਾਵਾ ਉਨ•ਾਂ ਮੈਡੀਕਲ ਅਤੇ ਇੰਜੀਨੀਅਰਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ 5 ਵਿਦਿਆਰਥੀਆਂ ਦੀ ਪੜ•ਾਈ ਲਈ ਵੀ 2 ਲੱਖ 22 ਹਜ਼ਾਰ 800 ਰੁਪਏ ਦੇ ਚੈਕ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਪਹਿਲਾਂ 3 ਕਾਲਜਾਂ ਸਰਕਾਰੀ ਕਾਲਜ ਹੁਸ਼ਿਆਰਪੁਰ, ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਅਤੇ ਐਸ.ਡੀ. ਕਾਲਜ ਹੁਸ਼ਿਆਰਪੁਰ ਦੇ 130 ਵਿਦਿਆਰਥੀਆਂ ਨੂੰ 6,50,000 ਰੁਪਏ ਦੀ ਰਕਮ ਵੀ ਮੁਹੱਈਆ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜਿਹੜੇ 8 ਕਾਲਜਾਂ ਨੂੰ ਚੈਕ ਸੌਂਪੇ ਗਏ ਹਨ, ਉਨ•ਾਂ ਕਾਲਜਾਂ ਵਿੱਚ ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਟਾਂਡਾ, ਜੀ.ਜੀ. ਡੀ.ਐਸ.ਡੀ. ਕਾਲਜ ਹਰਿਆਣਾ, ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ, ਐਸ.ਪੀ.ਐਨ. ਕਾਲਜ ਮੁਕੇਰੀਆਂ, ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ, ਡੀ.ਏ.ਵੀ. ਕਾਲਜ (ਲੜਕੀਆਂ) ਗੜ•ਸ਼ੰਕਰ ਅਤੇ ਡੀ.ਏ.ਵੀ. ਕਾਲਜ (ਲੜਕੇ) ਗੜ•ਸ਼ੰਕਰ ਸ਼ਾਮਲ ਹਨ। ਉਨ•ਾਂ ਉਘੇ ਸਮਾਜ ਸੇਵੀ ਸ੍ਰੀ ਪਿਆਰੇ ਲਾਲ ਸੈਣੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ•ਾਂ ਦੇ ਸਹਿਯੋਗ ਸਦਕਾ ਹੀ ਜ਼ਿਲ•ਾ ਰੈਡ ਕਰਾਸ ਸੋਸਾਇਟੀ ਵਲੋਂ ਇਹ ਸਕੀਮ ਚਲਾਈ ਜਾ ਰਹੀ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ ਸਹਿਯੋਗ ਕਰਨ, ਤਾਂ ਜੋ ਵੱਧ ਤੋਂ ਵੱਧ ਜ਼ਰੂਰਤਮੰਦ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ। ਇਸ ਮੌਕੇ ਉਨ•ਾਂ ਸ੍ਰੀ ਪਿਆਰੇ ਲਾਲ ਸੈਣੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਗੌਤਮ ਜੈਨ, ਸਕੱਤਰ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ੍ਰੀ ਨਰੇਸ਼ ਗੁਪਤਾ, ਜ਼ਿਲ•ਾ ਰੈਡ ਕਰਾਸ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੌਧਰੀ ਮਹਿੰਦਰ ਸਿੰਘ, ਸ੍ਰੀ ਰਾਜੇਸ਼ ਜੈਨ, ਸ੍ਰੀ ਅਵਿਨਾਸ਼ ਭੰਡਾਰੀ, ਸ੍ਰੀ ਰਾਜੀਵ ਬਜਾਜ, ਸ੍ਰੀਮਤੀ ਰਾਕੇਸ਼ ਕਪਿਲਾ ਤੋਂ ਇਲਾਵਾ ਹੋਰ ਵੀ ਕਮੇਟੀ ਮੈਂਬਰ ਹਾਜ਼ਰ ਸਨ।
++
EDITOR
CANADIAN DOABA TIMES
Email: editor@doabatimes.com
Mob:. 98146-40032 whtsapp