ਬਟਾਲਾ, 17 ਅਪ੍ਰੈਲ ( ਅਵਿਨਾਸ਼ , ਸੰਜੀਵ ਨੲੀਅਰ )– ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਤੱਕ ਮੁਫ਼ਤ ਰਾਸ਼ਨ ਪਹੁੰਚਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਅੱਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਅਕਰਪੁਰਾ ਕਲਾਂ ਦੇ 250 ਲੋੜਵੰਦ ਪਰਿਵਾਰਾਂ ਲਈ ਕੈਬਨਿਟ ਮੰਤਰੀ ਸ. ਬਾਜਵਾ ਵਲੋਂ ਸੁੱਕੇ ਰਾਸ਼ਨ ਦੀਆਂ ਕਿੱਟਾਂ ਭੇਜੀਆਂ ਗਈਆਂ। ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ 250 ਕਿੱਟਾਂ ਦੀ ਵੰਡ ਬੀ.ਡੀ.ਪੀ.ਓ ਬਟਾਲਾ ਸ਼੍ਰੀਮਤੀ ਅਮਨਦੀਪ ਕੌਰ ਦੀ ਹਾਜ਼ਰੀ ਵਿਚ ਪਿੰਡ ਦੇ ਸਰਪੰਚ ਪ੍ਰੀਤਮ ਸਿੰਘ ਤੇ ਮੋਹਤਰਬਾਂ ਵਲੋਂ ਕੀਤੀ ਗਈ।ਇਸ ਮੌਕੇ ਬੀ.ਡੀ.ਪੀ.ਓ. ਬਟਾਲਾ ਸ੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਰਾਸ਼ਨ ਦੀਆਂ ਇਹ 250 ਕਿੱਟਾਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੀ ਨਿੱਜੀ ਕਮਾਈ ਵਿਚੋਂ ਦਾਨ ਵਜੋਂ ਭੇਜੀਆਂ ਹਨ, ਜਿਸ ਦੀ ਵੰਡ ਪਿੰਡ ਅਕਰਪੁਰਾ ਕਲਾਂ ਦੇ ਲੋੜਵੰਦ ਪਰਿਵਾਰਾਂ ਵਿੱਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ. ਬਾਜਵਾ ਵਲੋਂ ਹਲਕੇ ਦੇ ਹਰ ਪਿੰਡ ਨੂੰ 5000-5000 ਰੁਪਏ ਦਾਨ ਵਜੋਂ ਦਿੱਤੇ ਸਨ ਜਿਸ ਵਿੱਚ ਪਿੰਡ ਦੇ ਲੋਕਾਂ ਨੇ ਆਪਣੇ ਕੋਲੋਂ ਹੋਰ ਦਾਨ ਪਾ ਕੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਹੈ।ਇਸ ਮੌਕੇ ਪਿੰਡ ਦੇ ਸਰਪੰਚ ਪ੍ਰੀਤਮ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਿਸ ਔਖੀ ਘੜ੍ਹੀ ਵਿੱਚ ਆਪਣੇ ਹਲਕੇ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਬਾਂਹ ਫੜ੍ਹੀ ਹੈ ਇਸ ਲਈ ਸਮੂਹ ਹਲਕਾ ਨਿਵਾਸੀ ਉਨ੍ਹਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸ. ਬਾਜਵਾ ਦੀ ਪ੍ਰੇਰਨਾ ਸਦਕਾ ਪਿੰਡ ਦੇ ਮੋਹਤਬਰਾਂ ਨੇ ਇਹ ਫੈਸਲਾ ਕੀਤਾ ਹੈ ਕਿ ਲੋੜ ਪੈਣ ’ਤੇ ਉਹ ਵੀ ਸਾਰੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਗੇ। ਇਸੇ ਦੌਰਾਨ ਲੋੜਵੰਦ ਪਰਿਵਾਰਾਂ ਨੇ ਵੀ ਕੈਬਨਿਟ ਮੰਤਰੀ ਸ. ਬਾਜਵਾ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਪ੍ਰੀਤਮ ਸਿੰਘ, ਨੰਬਰਦਾਰ ਅਜੀਤ ਮਸੀਹ, ਗ੍ਰਾਂਮ ਪੰਚਾਇਤ ਅਕਰਪੁਰਾ ਕਲਾਂ ਦੇ ਸਮੂਹ ਮੈਂਬਰ, ਪੰਚਾਇਤ ਸਕੱਤਰ ਨਰਿੰਦਰ ਸਿੰਘ ਅਤੇ ਜਸਪਾਲ ਸਿੰਘ ਵੀ ਮੌਕੇ ’ਤੇ ਹਾਜਰ ਸਨ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp