BUREAU SANDEEP VIRDI ::> 1000 ਵਲੰਟੀਅਰ ਨੌਜਵਾਨ ਕਮਿਸ਼ਨਰੇਟ ਪੁਲਿਸ ਨੂੰ ਕਰਫ਼ਿਊ ਸ਼ਖਤੀ ਨਾਲ ਲਾਗੂ ਕਰਨ ‘ਚ ਕਰਨਗੇ ਸਹਾਇਤਾ

SANDEEP VIRDI
CANADIAN DOABA TIMES
JALANDHAR

1000 ਵਲੰਟੀਅਰ ਨੌਜਵਾਨ ਕਮਿਸ਼ਨਰੇਟ ਪੁਲਿਸ ਨੂੰ ਕਰਫ਼ਿਊ ਸ਼ਖਤੀ ਨਾਲ ਲਾਗੂ ਕਰਨ ‘ਚ ਕਰਨਗੇ ਸਹਾਇਤਾ
* ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਨੌਜਵਾਨ ਡਿਊਟੀ ਪੂਰੀ ਲਗਨ ਨਾਲ ਨਿਭਾਉਣ- ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ
ਜਲੰਧਰ – (ਸੰਦੀਪ ਸਿੰਘ ਵਿਰਦੀ/  ਗੁਰਪ੍ਰੀਤ ਸਿੰਘ) –  
 ਪੁਲਿਸ ਕਰਮੀਆਂ ਤੋਂ ਇਲਾਵਾ ਜ਼ਿਲ•ੇ ਵਿੱਚ ਕਰਫ਼ਿਊ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਪੁਲਿਸ ਕਰਮੀਆਂ ਦੀ ਸਹਾਇਤਾ ਲਈ 1000 ਵਲੰਟੀਅਰ ਨੌਜਵਾਨਾਂ ਨੂੰ ਲਗਾਇਆ ਜਾਵੇਗਾ। 
   ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪੁਲਿਸ ਲਾਈਨ ਵਿਖੇ ਇਨਾ ਵਲੰਟੀਅਰ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਨੌਜਵਾਨ ਜਿਥੇ ਪੁਲਿਸ ਕਰਮੀਆਂ ਨੂੰ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਸਹਾਇਤਾ ਕਰਨਗੇ ਉਥੇ ਹੀ ਲੋਕਾਂ ਨੂੰ ਸਹੂਲਤਾਂ ਵੀ ਪ੍ਰਦਾਨ ਕਰਨਗੇ। ਉਨ•ਾਂ ਦੱਸਿਆ ਕਿ ਇਨਾਂ ਨੌਜਵਾਨਾਂ ਨੂੰ ਪੁਲਿਸ ਕਰਮੀਆਂ ਅਤੇ ਆਮ ਜਨਤਾ ਤੋਂ ਵੱਖ ਦਿਖ ਪ੍ਰਦਾਨ ਕਰਨ ਲਈ ਵਿਸ਼ੇਸ਼ ਟੀ ਸ਼ਰਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਇਨਾਂ ਨੌਜਵਾਨਾਂ ਨੂੰ ਸ਼ਹਿਰ  ਵਿਖੇ ਪਹਿਲਾਂ ਹੀ ਡਿਊਟੀ ‘ਤੇ ਤਾਇਨਾਤ 1600 ਪੁਲਿਸ ਕਰਮੀਆਂ ਨਾਲ ਤਾਇਨਾਤ ਕੀਤਾ ਜਾਵੇਗਾ। 


   ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ•ਾਂ ਨੌਜਵਾਨਾਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਸਬੰਧੀ ਪੁਲਿਸ ਲਾਈਨ ਵਿਖੇ ਵਿਸ਼ੇਸ਼ ਸਿਖਲਾਈ ਦੇਣ ਉਪਰੰਤ ਪੁਲਿਸ ਕਰਮਚਾਰੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਲਗਾਇਆ ਜਾਵੇਗਾ ਜੋ ਕਿ 24*7 ਘੰਟੇ ਕਰਫ਼ਿਊ ਨੂੰ ਲਾਗੂ ਕਰਨ ਵਿੱਚ ਡਿਊਟੀ ਨਿਭਾ ਰਹੇ ਹਨ। ਉਨ•ਾਂ ਦੱਸਿਆ ਕਿ ਇਨਾਂ ਵਲੰਟੀਅਰ ਨੌਜਵਾਨਾਂ ਦੀ ਚੰਗੀ ਤਰ•ਾਂ ਸਿਹਤ ਜਾਂਚ ਅਤੇ ਪੁਲਿਸ ਸਟੇਸ਼ਨ ਪੱਧਰ ‘ਤੇ ਤਸਦੀਕ ਕਰਨ ਉਪਰੰਤ ਬਹੁਤ ਸਾਵਧਾਨੀ ਨਾਲ ਚੋਣ ਕੀਤੀ ਗਈ ਹੈ। ਉਨ•ਾਂ ਕਿਹਾ ਜ਼ਿਲ•ਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫ਼ਿਊ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 
   ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਬਹੁਤ ਖੁਸਕਿਸਮਤ ਹਨ ਕਿ ਇਸ ਔਖੀ ਘੜੀ ਵਿੱਚ ਉਨਾਂ ਨੂੰ ਮਾਤ ਭੂਮੀ ਦੀ ਸੇਵਾ ਕਰਨ ਦਾ ਅਵਸਰ ਪ੍ਰਾਪਤ ਹੋਇਆ ਹੈ। ਉਨ•ਾਂ ਨੌਜਵਾਨਾਂ ਨੂੰ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਹਰ ਤਰ•ਾਂ ਦੀ ਸਹੂਲਤ ਪਹੁੰਚਾਉਣ ਲਈ ਡਿਊਟੀ ਨੂੰ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਉਣ। ਉਨ•ਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾਵੇ। 
   ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ, ਸਹਾਇਕ ਕਮਿਸ਼ਨਰ ਪੁਲਿਸ ਹਰਸਿਮਰਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ। 
     ——————-
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply