BUREAU JASPAL:: > ਕਰਫਿਊ ‘ਚ ਕੋਈ ਢਿੱਲ ਨਹੀਂ, ਜ਼ਿਲ•ਾ ਵਾਸੀ ਪਹਿਲਾਂ ਵਾਂਗ ਸਹਿਯੋਗ ਕਰਨ : ਡਿਪਟੀ ਕਮਿਸ਼ਨਰ ਅਪਨੀਤ ਰਿਆਤ

ਕਰਫਿਊ ‘ਚ ਕੋਈ ਢਿੱਲ ਨਹੀਂ, ਜ਼ਿਲ•ਾ ਵਾਸੀ ਪਹਿਲਾਂ ਵਾਂਗ ਸਹਿਯੋਗ ਕਰਨ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 19 ਅਪ੍ਰੈਲ ( JASPAL DHATT ) : ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਕਿਸੇ ਵੀ ਤਰ•ਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ•ਾਂ ਪਹਿਲਾਂ ਜ਼ਿਲ•ਾ ਵਾਸੀਆਂ ਵਲੋਂ ਸਹਿਯੋਗ ਕੀਤਾ ਗਿਆ ਹੈ, ਉਸੇ ਤਰ•ਾਂ ਹੀ ਹੁਣ ਵੀ ਸਹਿਯੋਗ ਕੀਤਾ ਜਾਵੇ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਜ਼ਰੂਰੀ ਵਸਤਾਂ ਘਰਾਂ ਤੱਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਆਪ ਦੀ ਸੁਰੱਖਿਆ ਲਈ ਲਗਾਏ ਗਏ ਕਰਫਿਊ ਦੌਰਾਨ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਿਆ ਜਾਵੇ।
       ਜ਼ਿਕਰਯੋਗ ਹੈ ਕਿ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ਾ ਮੈਜਿਸਟਰੇਟ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ•ਾ ਹੁਸ਼ਿਆਰਪੁਰ ਵਿੱਚ 3 ਮਈ ਤੱਕ ਕਰਫਿਊ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਕਰਫ਼ਿਊ ਦੌਰਾਨ ਘਰਾਂ ਵਿੱਚੋਂ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ‘ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ।
    ਜ਼ਿਲ•ਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਰਫਿਊ ਦੌਰਾਨ ਜੋ ਛੋਟਾਂ ਪਹਿਲਾਂ ਦਿੱਤੀਆਂ ਗਈਆਂ ਹਨ, ਉਹ ਅਗਲੇ ਹੁਕਮਾਂ ਤੱਕ ਬਰਕਰਾਰ ਰਹਿਣਗੀਆਂ ਅਤੇ ਜੇਕਰ ਕੋਈ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ, ਤਾਂ ਸੂਚਿਤ ਕਰ ਦਿੱਤਾ ਜਾਵੇਗਾ। ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply