BUREAU ASHWANI :: > ਪ੍ਰੈਸ ਕਲੱਬ ਪਠਾਨਕੋਟ ਵਲੋ ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਪੁਲਿਸ ਧੱਕੇਸ਼ਾਹੀ ਦੀ ਤਿੱਖੇ ਸ਼ਬਦਾਂ ਚ ਨਿੰਦਾ

ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਪੁਲਿਸ ਧੱਕੇਸ਼ਾਹੀ ਦੀ ਪ੍ਰੈਸ ਕਲੱਬ ਪਠਾਨਕੋਟ ਵਲੋ ਤਿੱਖੇ ਸ਼ਬਦਾਂ ਚ ਨਿੰਦਾ 
GURDASPUR/PATHANKOT 20 ਅਪ੍ਰੈਲ
(BUREAU ASHWANI, RAJAN ) :-

ਚੰਡੀਗੜ ਤੋਂ  ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨੂੰ ਘਰ ਤੋਂ ਦਫ਼ਤਰ ਜਾਂਦਿਆਂ ਰਸਤੇ ਵਿਚ ਘੇਰ ਕੇ ਚੰਡੀਗੜ ਪੁਲਿਸ ਦੇ ਐਸਐਚਓ ਜਸਵੀਰ ਸਿੰਘ ਵੱਲੋਂ ਘੇਰ ਕੇ ਬਦਤਮੀਜ਼ੀ ਨਾਲ ਪੇਸ਼ ਆਉਣ, ਜਬਰੀ ਬਲੇਰੋ ਗੱਡੀ ਵਿਚ ਸੁੱਟ ਕੇ ਥਾਣੇ ਲਿਜਾਉਣ ਲੰਬਾ ਸਮਾਂ ਥਾਣੇ ਬਿਠਾ ਕੇ ਰੱਖਣ ਅਤੇ ਅਣਮਨੁੱਖੀ ਵਿਵਹਾਰ ਕਰਨ ਦੀ ਵੱਖ-ਵੱਖ ਸੰਗਠਨਾਂ ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । 
ਪ੍ਰੈੱਸ ਕਲੱਬ, ਪਠਾਨਕੋਟ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਦੀ ਤੁਰੰਤ ਜਾਂਚ ਕਰਨ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਐੱਸਐੱਚਓ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ । ਪ੍ਰੈਸ ਿਬਆਨ ਜਾਰੀ ਕਰਦੇ ਹੋਏ ਪ੍ਰੈਸ ਕਲੱਬ ਪਠਾਨਕੋਟ ਦੇ ਪ੍ਰਧਾਨ ਅਨਿਲ ਖੁਰਾਣਾ , ਸੀਨੀਅਰ ਉਪ ਪ੍ਰਧਾਨ ਰਜਿੰਦਰ ਰਾਜਨ , ਸੀਨੀਅਰ ਆਗੂ ਰਮਨ ਕਾਲੀਆ ,ਸ਼ਾਮ ਲਾਲ, ਸੰਜੀਵ ਪੂਰੀ ਅਤੇ ਿਵਨੈ ਢੀਂਗਰਾਂ ਆਦਿ  ਪੱਤਰਕਾਰਾਂ ਨੇ ਕਿਹਾ ਕਿ ਇਹ ਘਟਨਾ ਕਿਸੇ ਗਹਿਰੀ ਸਾਜ਼ਿਸ਼ ਦਾ ਹਿੱਸਾ ਵੀ ਪ੍ਰਤੀਤ ਹੁੰਦੀ ਹੈ ਅਤੇ ਗੰਭੀਰਤਾ ਦੀ ਮੰਗ ਕਰਦੀ ਹੈ ।ਿੲਕ ਵੱਖਰੇ ਪ੍ਰੈਸ ਿਬਆਨ ਰਾਹੀਂ ਫੀਲਡ ਪੱਤਰਕਾਰ ਯੂਨੀਅਨ ਕਾਹਨੂੰਵਾਨ ਵੱਲੋਂ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਤੇ ਚੰਡੀਗੜ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਨਿਖੇਧੀ ਕਰਦੀ ਹੈ । 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply