ਲੁਧਿਆਣਾ : ਬਲਵੰਤ ਸਿੰਘ ਰਾਮੂਵਾਲੀਆ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਾਮਲਿਆਂ ‘ਤੇ ਰੈਲੀਆਂ ਦੀ ਥਾਂ ਮੁਆਫੀ ਮੰਗਣ ਦੀ ਸਲਾਹ ਦਿੱਤੀ ਹੈ। ਰਾਮੂਵਾਲੀਆ ਨੇ ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਚਿੰਤਾ ਜ਼ਾਹਰ ਕਰਦੇ ਹੋਏ ਯੂ. ਪੀ. ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਚਿੱਠੀ ਪੜ੍ਹ ਕੇ ਸੁਣਾਈ। ਰਾਮੂਵਾਲੀਆ ਨੇ ਕਿਹਾ ਕਿ ਸਮਾਜਵਾਦੀ ਇਕ ਧਰਮ ਨਿਰਪੱਖ ਪਾਰਟੀ ਹੈ ਅਤੇ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ।
ਰਾਮੂਵਾਲੀਆਂ ਨੇ ਕਿਹਾ ਕਿ ਅਕਾਲੀ ਦਲ ਲੱਖ ਰੈਲੀਆਂ ਕਰ ਲਵੇ ਪਰ ਬੇਅਦਬੀ ਨਾਲ ਜੁੜੇ ਦਾਗ ਆਪਣੇ ਦਾਮਨ ਤੋਂ ਨਹੀਂ ਛੁਡਾ ਸਕਦਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਨੇਤਾਵਾਂ ਨੂੰ ਮਨਾਉਣ ਜਾਂ ਰੈਲੀਆਂ ਕਰਨ ਦੀ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਝੁਕਾ ਕੇ ਮੁਆਫੀ ਮੰਗਣੀ ਚਾਹੀਦੀ ਹੈ ਤਾਂ ਉਸ ਉਹ ਆਪਣੇ ਦਾਮਨ ‘ਤੇ ਲੱਗੇ ਦਾਗ ਧੋ ਸਕੇਗਾ। ਰਾਮੂਵਾਲੀਆ ਨੇ ਕਿਸੇ ਨੂੰ ਵੀ ਸਮਰਥਨ ਨਾ ਦੇਣ ਦੀ ਗੱਲ ਕਹੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp