ਚੰਡੀਗੜ੍ਹ: ਮੈਸੇਂਜਰ ਆਫ ਗਾਡ ਦੇ ਹੀਰੋ ਰਾਮ ਰਹੀਮ ਨੂੰ ਜਮਾਨਤ ਮਿਲ ਗਈ ਹੈ ਪਰ ਫਿਰ ਵੀ ਹਾਲੇ ਉਹ ਜੇਲ ਚ ਹੀ ਭੋਜਨ ਛਕਣਗੇ।
ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਨੂੰ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਇਹ ਰਾਹਤ ਦਿੱਤੀ ਹੈ। ਇਸ ਸਮੇਂ, ਰਾਮ ਰਹੀਮ ਬਲਾਤਕਾਰ ਦੇ ਦੋਸ਼ ਵਿੱਚ ਸਜ਼ਾ ਭੁਗਤ ਰਿਹਾ ਹੈ।
ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਹੈ। ਜਗਦੀਪ ਸਿੰਘ ਉਹੀ ਜੱਜ ਹਨ, ਜਿਨ੍ਹਾਂ ਨੇ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।
ਹਾਲਾਂਕਿ, ਰਾਮ ਰਹੀਮ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਹੈ ਅਤੇ ਅਦਾਲਤ ਨੇ ਉਸ ਦੀ ਇਸ ਸਜ਼ਾ ‘ਤੇ ਰੋਕ ਨਹੀਂ ਲਾਈ ਹੈ। ਇਸ ਲਈ ਉਹ ਜੇਲ੍ਹ ਵਿੱਚੋਂ ਓਨਾ ਚਿਰ ਬਾਹਰ ਨਹੀਂ ਆ ਸਕਦਾ ਜਿੰਨਾ ਚਿਰ ਕਿਸੇ ਉੱਪਰਲੀ ਅਦਾਲਤ ਵੱਲੋਂ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ‘ਤੇ ਰੋਕ ਨਹੀਂ ਲਾਈ ਜਾਂਦੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp