ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਵਧੀਆ ਸੇਵਾਵਾਂ ਲਈ ਪਿੱਠ ਥੱਪ-ਥਪਾਈ


ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਵਧੀਆ ਸੇਵਾਵਾਂ ਲਈ ਪਿੱਠ ਥੱਪ-ਥਪਾਈ


ਵੀਡੀਓ ਕਾਲ ਕਰਕੇ ਮੰਡੀਆਂ ਵਿੱਚ ਕਣਕ ਦੀ ਖਰੀਦਾ ਦਾ ਲਿਆ ਜਾਇਜਾ


ਬਟਾਲਾ, 23 ਅਪ੍ਰੈਲ (ਸੰਜੀਵ ਨਈਅਰ.  ਅਵਿਨਾਸ਼)

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ੇਸ਼ ਤੌਰ ’ਤੇ ਵੀਡੀਓ ਕਾਲ ਕਰਕੇ ਕੋਰੋਨਾ ਵਾਇਰਸ ਦੇ ਸੰਕਟ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਕੀਤੀ ਜਾ ਰਹੀ ਸੇਵਾ ਲਈ ਉਨ੍ਹਾਂ ਦੀ ਪਿੱਠ ਥੱਪ-ਥਪਾਈ ਹੈ। ਵਿਧਾਇਕ ਲਾਡੀ ਅੱਜ ਦੁਪਹਿਰ ਸਮੇਂ ਰੰਗੜ-ਨੰਗਲ ਦੀ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜਾ ਲੈ ਰਹੇ ਸਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਵੀਡੀਓ ਕਾਲ ਆ ਗਈ। ਵੀਡੀਓ ਕਾਲ ਦੌਰਾਨ ਮੁੱਖ ਮੰਤਰੀ ਨੇ ਵਿਧਾਇਕ ਲਾਡੀ ਨੂੰ ਸ਼ਾਬਾਸ਼ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਸੰਕਟ ਦੌਰਾਨ ਉਨ੍ਹਾਂ ਵਲੋਂ ਆਪਣੇ ਹਲਕੇ ਦੇ ਲੋਕਾਂ ਦੀ ਜੋ ਸੇਵਾ ਕੀਤੀ ਜਾ ਰਹੀ ਹੈ ਉਸ ਲਈ ਉਹ ਸ਼ਾਬਾਸ਼ੀ ਤੇ ਵਧਾਈ ਦੇ ਹੱਕਦਾਰ ਹਨ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕ ਲਾਡੀ ਕੋਲੋਂ ਹਲਕੇ ਦੇ ਲੋਕਾਂ ਦੀ ਸੁੱਖ-ਸਾਂਦ ਪੁੱਛੀ ਅਤੇ ਪੰਜਾਬ ਸਰਕਾਰ ਵਲੋਂ ਭੇਜੀ ਜਾ ਰਹੀ ਰਾਹਤ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੰਡੀਆਂ ਵਿੱਚ ਕਣਕ ਦੀ ਚੱਲ ਰਹੀ ਖਰੀਦ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਤਫ਼ਾਕਨ ਵਿਧਾਇਕ ਲਾਡੀ ਉਸ ਸਮੇਂ ਰੰਗੜ ਨੰਗਲ ਦੀ ਦਾਣਾ ਮੰਡੀ ਵਿੱਚ ਹੀ ਸਨ ਅਤੇ ਉਨ੍ਹਾਂ ਨੇ ਕਣਕ ਦੇ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਦੇਣ ਦੇ ਨਾਲ ਮੰਡੀ ਆਏ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਮੁੱਖ ਮੰਤਰੀ ਦੀ ਗੱਲ ਕਰਵਾਈ। ਮੁੱਖ ਮੰਤਰੀ ਪੰਜਾਬ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਅਤੇ ਇਸ ਸਬੰਧੀ ਕਿਸੇ ਨੂੰ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਸਮਾਜਿਕ ਦੂਰੀ ਦਾ ਪਾਲਣ ਜਰੂਰ ਕਰਨ ਅਤੇ ਕੋਰੋਨਾ ਵਾਇਰਸ ਤੋਂ ਬਚਣ ਲਈ ਜੋ ਵੀ ਸਾਵਧਾਨੀਆਂ ਹਨ ਉਨ੍ਹਾਂ ਨੂੰ ਜਰੂਰ ਅਪਨਾਉਣ।
ਇਸ ਮੌਕੇ ਵਿਧਾਇਕ ਲਾਡੀ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਦੇ ਚਣੌਤੀ ਪੂਰਨ ਸਮੇਂ ਵਿੱਚ ਆਪਣੀਆਂ ਸੇਵਾਵਾਂ ਬਹੁਤ ਹੀ ਵਧੀਆ ਢੰਗ ਨਾਲ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਦੀ ਮਦਦ ਕਿ ਹਰ ਲੋੜਵੰਦ ਤੇ ਗਰੀਬ ਪਰਿਵਾਰ ਤੱਕ ਪਹੁੰਚ ਰਹੀ ਹੈ। ਸ. ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸ੍ਰੀ ਹਰਗੋਬਿੰਦਪੁਰ ਤੇ ਬਟਾਲਾ ਕੋਰਨਾ ਵਾਇਰਸ ਤੋਂ ਬਚਿਆ ਹੋਇਆ ਹੈ ਅਤੇ ਪ੍ਰਮਾਤਮਾ ਦੀ ਕ੍ਰਿਪਾ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੂਰਾ ਪੰਜਾਬ ਤੇ ਦੇਸ਼ ਇਸ ਬਿਮਾਰੀ ਉੱਪਰ ਜਿੱਤ ਪਾ ਲਵੇਗਾ।
ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਸਾਹਿਬਜੀਤ ਸਿੰਘ, ਡਾਇਰੈਕਟਰ ਮਾਰਕਿਟ ਕਮੇਟੀ ਜਗਜੀਤ ਸਿੰਘ ਅੰਮੋਨੰਗਲ, ਸਰਪੰਚ ਰੰਗੜ ਨੰਗਲ ਮਨਦੀਪ ਸਿੰਘ, ਐਡਵੋਕੇਟ ਪ੍ਰਵੇਜ਼ਇੰਦਰ ਸਿੰਘ, ਪੀ.ਏ. ਰਾਜਦੇਵ ਸਿੰਘ ਤੇ ਹੋਰ ਵੀ ਮੋਹਤਬਰ ਹਾਜ਼ਰ ਸਨ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply