ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਸਾਨਾਂ ਤੇ ਹੋਰ ਭਾਈਵਾਲਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਫ਼ਸਲ ਦੀ ਨਿਰਪੱਖ ਖਰੀਦ ਦਾ ਭਰੋਸਾ ਦਿੱਤਾ


ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਸਾਨਾਂ ਤੇ ਹੋਰ ਭਾਈਵਾਲਾਂ ਦੇ ਯਤਨਾਂ ਦੀ  ਸ਼ਲਾਘਾ ਕਰਦਿਆਂ ਫ਼ਸਲ ਦੀ ਨਿਰਪੱਖ ਖਰੀਦ ਦਾ ਭਰੋਸਾ ਦਿੱਤਾ

ਮੁੱਖ ਮੰਤਰੀ ਨੇ ਕੋਵਿਡ -19 ਦੇ ਮੁਸ਼ਕਿਲ ਸਮੇਂ ਦੌਰਾਨ ਸੁਚਾਰੂ ਤੇ ਨਿਰਵਿਘਨ ਖਰੀਦ ਦਾ ਭਰੋਸਾ ਦੇ ਕੇ ਆਪਣਾ ਵਾਅਦਾ ਨਿਭਾਇਆ : ਵਿਜੇ ਇੰਦਰ ਸਿੰਗਲਾ

ਚੰਡੀਗੜ•, 23 ਅਪ੍ਰੈਲ: ( ADESH PARMINDER SINGH )

ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ -19 ਦੇ ਪ੍ਰਕੋਪ ਕਰਕੇ ਦਰਪੇਸ਼ ਚੁਣੌਤੀਆਂ ਅਤੇ ਮੁਸ਼ਕਿਲਾਂ ਦੇ ਬਾਵਜੂਦ ਖਰੀਦ ਪ੍ਰਕਿਰਿਆ ਸੁਚਾਰੂ  ਢੰਗ ਨਾਲ ਚੱਲ ਰਹੀ ਹੈ ਅਤੇ ਸੰਗਰੂਰ ਜ਼ਿਲ•ਾ ਕਣਕ ਦੀ ਪੈਦਾਵਾਰ ਵਿੱਚ ਇੱਕ ਵਾਰ ਫਿਰ ਸੂਬੇ ‘ਚੋਂ ਮੋਹਰੀ ਬਣ ਕੇ ਉੱਭਰਿਆ ਹੈ। ਉਨ•ਾਂ ਸੂਬੇ ਦੇ ਅੰਨ ਭੰਡਾਰ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਜ਼ਿਲ•ੇ ਦੇ ਕਿਸਾਨਾਂ ਅਤੇ ਮਜ਼ਦੂਰਾਂ, ਕਮਿਸ਼ਨ ਏਜੰਟਾਂ, ਖਰੀਦ ਅਮਲੇ ਸਮੇਤ ਹੋਰਨਾਂ ਭਾਈਵਾਲਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ•ਾਂ ਦੱਸਿਆ ਕਿ ਪਹਿਲੇ 8 ਦਿਨਾਂ ਵਿੱਚ ਸੰਗਰੂਰ ਨੇ ਸੂਬੇ  ਦੀ 10 ਫੀਸਦੀ ਕਣਕ ਦੀ ਖਰੀਦ ਕੀਤੀ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਇਲਾਵਾ ਕਿਸਾਨਾਂ ਨੇ ਵੀ ਸੰਗਰੂਰ ਵਿੱਚ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ 22 ਅਪ੍ਰੈਲ ਤੱਕ ਪੰਜਾਬ ਵਿੱਚ 2,146,046 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਸੰਗਰੂਰ ਜ਼ਿਲ•ੇ ਵਿੱਚ 301,356 ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਗਈ ਹੈ। ਉਨ•ਾਂ ਕਿਹਾ ਕਿ 181,317 ਮੀਟ੍ਰਿਕ ਟਨ, ਜੋ ਕਿ ਸੰਗਰੂਰ ਦੀ ਕੁੱਲ ਖਰੀਦ ਦੇ 60 ਫੀਸਦੀ ਤੋਂ ਵੱਧ ਹੈ, ਦੀ ਚੁਕਾਈ ਕਰ ਲਈ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਪਰੇਸ਼ਾਨੀ ਮੁਕਤ ਖਰੀਦ ਨੂੰ ਯਕੀਨੀ ਬਣਾਇਆ ਹੈ ਅਤੇ ਕੋਰੋਨਾਵਾਇਰਸ ਸੰਕਟ ਦੇ ਮੱਦੇਨਜ਼ਰ ਇਸ ਮਹੱਤਵਪੂਰਨ ਸਮੇਂ ਵਿੱਚ ਕਿਸਾਨਾਂ ਨਾਲ ਖੜ• ਕੇ ਉਨ•ਾਂ ਦੀ ਫਸਲ ਖਰੀਦਣ ਦਾ ਆਪਣਾ ਵਾਅਦਾ ਇੱਕ ਵਾਰ ਫਿਰ ਨਿਭਾਇਆ ਹੈ। ਉਨ•ਾਂ ਕਿਹਾ ਕਿ ਕੋਰੋਨਾਵਾਇਰਸ ਦੇ ਖਤਰੇ ਦੇ ਬਾਵਜੂਦ, ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਪੰਜਾਬ ਦੇ ਇਤਿਹਾਸ ਵਿਚ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਪਹਿਲੇ 8 ਦਿਨਾਂ ਦੇ ਅੰਦਰ ਇਹ ਸਭ ਤੋਂ ਤੇਜ਼ ਖਰੀਦ ਹੋ ਸਕਦੀ ਹੈ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ -19 ਦੇ ਫੈਲਾਅ ਕਾਰਨ ਸੂਬਾ ਸਰਕਾਰ ਨੂੰ ਅਨਾਜ ਮੰਡੀਆਂ ਵਿਚ ਸਮਾਜਿਕ ਦੂਰੀ ਬਣਾਈ ਰੱਖਣ ਲਈ ਕੁਝ ਪਾਬੰਦੀਆਂ ਲਾਉਣੀਆਂ ਪਈਆਂ ਹਨ ਪਰ  ਕਿਸਾਨਾਂ ਲਈ ਇਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ ਉਹ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਉਪਜ ਵੇਚ ਸਕਦੇ ਹਨ। ਉਨ•ਾਂ ਭਰੋਸਾ ਦਿੱਤਾ ਕਿ ਜਦੋਂ ਤੱਕ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਨਹੀਂ ਲਿਆ ਜਾਂਦਾ ਖਰੀਦ ਪ੍ਰਕਿਰਿਆ ਤੇਜ਼ੀ ਅਤੇ ਨਿਰਪੱਖ  ਢੰਗ ਨਾਲ ਜਾਰੀ ਰਹੇਗੀ

ਸ੍ਰੀ ਸਿੰਗਲਾ ਨੇ ਕਿਸਾਨਾਂ ਨੂੰ ਕੋਰੋਨਾਵਾਇਰਸ ਨੂੰ ਹਰਾਉਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਅਨਾਜ ਮੰਡੀਆਂ ਵਿੱਚ ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਕਿਹਾ। ਉਨ•ਾਂ ਕਿਹਾ ਕਿ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮੰਡੀਆਂ ਵਿੱਚ ਭੋਜਨ, ਪਾਣੀ ਅਤੇ ਸਿਹਤ ਸੇਵਾਵਾਂ ਸਮੇਤ ਉੱਚਿਤ ਸਹੂਲਤਾਂ ਵੀ ਉਪਲਬਧ ਕਰਵਾਈਆਂ ਗਈਆਂ ਹਨ।
———–
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply