ਡਿਪਟੀ ਕਮਿਸ਼ਨਰ ਨੇ ਅਚਨਚੇਤ ਕੀਤਾ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ


ਡਿਪਟੀ ਕਮਿਸ਼ਨਰ ਨੇ ਅਚਨਚੇਤ ਕੀਤਾ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ

-ਕਿਹਾ, ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ

-ਕਿਸਾਨਾਂ ਨੂੰ ਮੰਡੀਆਂ ‘ਚ ਕਣਕ ਸੁਕਾ ਕੇ ਹੀ ਲਿਆਉਣ ਦੀ ਕੀਤੀ ਅਪੀਲ

– ਹੁਣ ਤੱਕ 37855 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਹੁਸ਼ਿਆਰਪੁਰ, 24 ਅਪ੍ਰੈਲ ( JASBIR )

: ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਅੱਜ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ ਕੀਤਾ। ਉਨ•ਾਂ ਖਰੀਦ ਏਜੰਸੀਆਂ ਨੂੰ ਜਿਥੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਕੋਵਿਡ-19 ਦੇ ਮੱਦੇਨਜ਼ਰ ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਸਮੇਤ ਸਮਾਜਿਕ ਦੂਰੀ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ। ਉਨ•ਾਂ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।  

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ•ਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ•ਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ। ਉਨ•ਾਂ ਕਿਹਾ ਕਿ  ਕਣਕ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕੰਬਾਈਨਾਂ ਚਲਾਉਣ ਦੀ ਛੋਟ ਦਿੱਤੀ ਗਈ ਹੈ, ਇਸ ਲਈ ਇਸ ਸਮੇਂ ਦੌਰਾਨ ਹੀ ਕੰਬਾਈਨਾਂ ਚਲਾਈਆਂ ਜਾ ਸਕਦੀਆਂ ਹਨ। ਉਨ•ਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਉਕਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ, ਤਾਂ ਸਬੰਧਤਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
        ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿੱਚ ਨਾ ਲਿਆਂਦੀ ਜਾਵੇ। ਉਨ•ਾਂ ਕਿਹਾ ਕਿ ਗਿੱਲੀ ਕਣਕ ਦੀ ਮੰਡੀਆਂ ਵਿੱਚ ਐਂਟਰੀ ਨਹੀਂ ਹੋਣ ਦਿੱਤੀ ਜਾਵੇਗੀ, ਇਸ ਲਈ ਕਣਕ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ। ਉਨ•ਾਂ ਕਿਹਾ ਕਿ ਗਿੱਲੀ ਕਣਕ ਨੂੰ ਖਰੀਦ ਏਜੰਸੀਆਂ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਲਈ ਬਿਨ•ਾਂ ਵਜ•ਾ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਨ•ਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਕੂਪਨ ਸਿਸਟਮ ਰਾਹੀਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਗਿੱਲੀ ਕਣਕ ਲਿਆਉਣ ਵਾਲੇ ਕਿਸਾਨਾਂ ਦੇ ਕਾਰਨ ਸੁੱਕੀ ਕਣਕ ਲਿਆਉਣ ਵਾਲੇ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
 ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਜ਼ਿਲ•ੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 37855 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ•ਾਂ ਦੱਸਿਆ ਕਿ ਪਨਗਰੇਨ ਵਲੋਂ 10424 ਮੀਟਰਕ ਟਨ, ਮਾਰਕਫੈਡ ਵਲੋਂ 6113, ਪਨਸਪ ਵਲੋਂ 8599, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 4849, ਐਫ.ਸੀ.ਆਈ ਵਲੋਂ 7452 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 418 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply