ਸਕੂਲੀ ਬੱਚਿਆਂ ਨੂੰ ਘਰਾਂ ਵਿੱਚ ਰਾਸ਼ਨ ਪਹੁੰਚਾਉਣਾ ਅਧਿਆਪਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ – ਪਵਨ, ਤਰਸੇਮ


ਸਕੂਲੀ ਬੱਚਿਆਂ ਨੂੰ ਘਰਾਂ ਵਿੱਚ ਰਾਸ਼ਨ ਪਹੁੰਚਾਉਣਾ ਅਧਿਆਪਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ – ਪਵਨ, ਤਰਸੇਮ

*ਰਾਸ਼ਨ ਵੰਡਣ ਦੇ ਕੰਮ ਨੂੰ ਸਕੂਲ ਖੁੱਲਣ ਤੱਕ ਮੁਲਤਵੀ ਕਰ ਦਿੱਤਾ ਜਾਵੇ –  ਬੀ.ਕੇ.ਮਹਿਮੀ

 

ਜਲੰਧਰ  – (ਸੰਦੀਪ ਸਿੰਘ ਵਿਰਦੀ / ਗੁਰਪ੍ਰੀਤ ਸਿੰਘ)

– ਸਾਰੀ ਦੁਨੀਆਂ ਕਰੋਨਾ ਮਹਾਂਮਾਰੀ ਦੀ ਚਪੇਟ ਵਿਚ ਆ ਜਾਣ ਕਾਰਨ ਹਰ ਰੋਜ਼ ਹਜ਼ਾਰਾਂ ਮੌਤਾਂ ਹੋ ਰਹੀਆਂ ਹਨ। ਭਾਰਤ ਵਿੱਚ ਵੀ ਲਾਕਡਾਊਨ ਅਤੇ ਕਰਫਿਊ ਚੱਲ ਰਿਹਾ ਹੈ। ਪੰਜਾਬ ਵਿੱਚ ਵੀ ਕਰੋਨਾ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਇਸ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਨਿਰਧਾਰਿਤ ਸਮੇਂ ਤੋਂ ਪਹਿਲਾਂ ਕਰ ਦਿੱਤੀਆਂ ਗਈਆਂ ਹਨ। ਪ੍ਰੰਤੂ ਸਿੱਖਿਆ ਵਿਭਾਗ ਨੇ ‌ਅਧਿਆਪਕਾਂ ਦੀ ਡਿਊਟੀ 1ਕਿਲੋ 200 ਗ੍ਰਾਮ ਕਣਕ ਅਤੇ 1ਕਿਲੋ 200 ਗ੍ਰਾਮ ਚਾਵਲ ਬੱਚਿਆਂ ਦੇ ਘਰਾਂ ਵਿੱਚ ਪਹੁਚਾਉਣ ਦੀ ਲਗਾ ਦਿੱਤੀ ਹੈ।

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ:) ਦੀ ਜਲੰਧਰ ਇਕਾਈ ਦੇ ਪ੍ਰਧਾਨ ਪਵਨ ਕੁਮਾਰ ਅਤੇ ਜਨਰਲ ਸਕੱਤਰ ਤਰਸੇਮ ਲਾਲ ਨੇ ਦੱਸਿਆ ਕਿ ਸਰਕਾਰੀ ਅਧਿਆਪਕ ਜਦੋਂ 1ਕਿਲੋ 200 ਗ੍ਰਾਮ   ਕਣਕ ਅਤੇ1ਕਿਲੋ 200 ਗ੍ਰਾਮ ਚਾਵਲ ਲਿਫਾਫਿਆਂ ਵਿੱਚ ਪਾ ਕੇ ਬੱਚਿਆਂ ਦੇ ਘਰਾਂ ਵਿੱਚ ਦਿੰਦੇ ਹਨ ਤਾਂ ਅੱਗੋਂ ਬੱਚਿਆਂ ਦੇ ਮਾਪੇ ਨਾ ਮਤਰ ਰਾਸ਼ਨ ਦੀ ਮਿਕਦਾਰ ਹੋਣ ਕਾਰਨ ਅਧਿਆਪਕਾਂ ਨੂੰ ਕੲੀ ਤਰ੍ਹਾਂ ਦੇ ਮਜ਼ਾਕ ਕਰਦੇ ਹਨ। ਕੲੀ ਮਾਪੇ ਤਾਂ ਹੋਰ ਖਾਣ-ਪੀਣ ਦੀ ਸਮੱਗਰੀ ਦੀ ਮੰਗ ਕਰਦੇ ਹਨ ਅਤੇ ਪੰਜਾਬ ਸਰਕਾਰ ਨੂੰ ਕੋਸਦੇ ਵੀ ਹਨ। ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਸਰਪ੍ਰਸਤ ਬੀ.ਕੇ.ਮਹਿਮੀ ਨੇ ਦੱਸਿਆ ਕਿ  ਕਰੋਨਾ ਵਾਇਰਸ ਕਰਕੇ  ਸਕੂਲਾਂ ਦੇ ਰਸਤੇ ਵਿੱਚ ਪੈਂਦੇ ਪਿੰਡਾਂ ਵਿੱਚ ਠੀਕਰੀ ਪਹਿਰੇ ਲੱਗੇ ਹੋਣ ਕਾਰਨ ਅਧਿਆਪਕਾਂ ਨੂੰ ਰੋਕਿਆ ਜਾ ਰਿਹਾ ਹੈ। ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਇਕਾਈ ਦੇ  ਤਿੰਨੋਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਦੇ ਖੁੱਲਣ ਵਿੱਚ ਕਰੀਬ 15 ਦਿਨ ਬਾਕੀ ਰਹਿ ਗਏ ਹਨ ਅਤੇ ਇਸ ਰਾਸ਼ਨ ਵੰਡਣ ਦੇ ਕੰਮ ਨੂੰ ਸਕੂਲ ਖੁੱਲਣ ਤੱਕ ਮੁਲਤਵੀ ਕਰ ਦਿੱਤਾ ਜਾਵੇ। ਪੰਜਾਬ ਸਰਕਾਰ ਵੱਲੋਂ ਅਜਿਹਾ ਕਰਨ ਨਾਲ ਕਰੋਨਾ ਮਹਾਂਮਾਰੀ ਦੇ ਸੰਭਾਵੀ ਖਤਰਿਆਂ ਤੋਂ ਵੀ ਬਚਾ ਹੋ ਸਕਦਾ ਹੈ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply