LATEST : ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਪਹੁੰਚ ਕੇ ਪੈਰਾਮੈਡੀਕਲ ਸਟਾਫ ਅਤੇ ਹੋਰ ਕਰਮਚਾਰੀਆਂ ਨੂੰ ਫੁੱਲ, ਜੂਸ ਅਤੇ ਸੈਨੇਟਾਈਜਰ ਭੇਟ ਕਰਦਿਆਂ ਕੀਤਾ ਸਲੂਟ

ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਯੋਧਾ ਦੇ ਰੂਪ ‘ਚ ਕੰਮ ਕਰ ਰਿਹੈ ਸਿਹਤ ਅਮਲਾ : ਅਰੋੜਾ

-ਕਿਹਾ, ਸਿਹਤ ਅਮਲੇ ਵਲੋਂ ਤਨਦੇਹੀ ਨਾਲ ਨਿਭਾਈ ਜਾ ਰਹੀ ਡਿਊਟੀ ਸਦਕਾ ਹੁਸ਼ਿਆਰਪੁਰ ਜ਼ਿਲ•ਾ ਜਲਦ ਹੋ ਜਾਵੇਗਾ ਕੋਰੋਨਾ ਵਾਇਰਸ ਤੋਂ ਮੁਕਤ

ADESH PARMINDER SINGH
CANADIAN DOABA TIMES


ਹੁਸ਼ਿਆਰਪੁਰ, 26 ਅਪ੍ਰੈਲ :
ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਿਵਲ ਹਸਪਤਾਲ ਵਿੱਚ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਡਟੇ ਸਿਹਤ ਵਿਭਾਗ ਦੇ ਪੈਰਾਮੈਡੀਕਲ ਸਟਾਫ ਅਤੇ ਹੋਰ ਸਿਹਤ ਕਰਮਚਾਰੀਆਂ ਦਾ ਹੌਂਸਲਾ ਵਧਾਉਣ ਅਤੇ ਉਨ•ਾਂ ਵਲੋਂ ਤਨਦੇਹੀ ਨਾਲ ਕੀਤੇ ਜਾ ਰਹੇ ਕੰਮਾਂ ਪ੍ਰਤੀ ਸਨਮਾਨ ਭੇਟ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਦੌਰਾਨ ਉਨ•ਾਂ ਹਸਪਤਾਲ ਦੇ ਪੈਰਾਮੈਡੀਕਲ ਸਟਾਫ ਨੂੰ ਫੁੱਲ, ਜੂਸ ਅਤੇ ਸੈਨੇਟਾਈਜਰ ਭੇਟ ਕਰਦਿਆਂ ਹੋਇਆ ਉਨ•ਾ ਨੂੰ ਸਲੂਟ ਕੀਤਾ ਅਤੇ ਕਿਹਾ ਕਿ ਸਮਾਜ ਪ੍ਰਤੀ ਜ਼ਿੰਮੇਵਾਰੀ ਨੂੰ ਜਿਸ ਤਨਦੇਹੀ ਨਾਲ ਸਿਹਤ ਵਿਭਾਗ ਦਾ ਅਮਲਾ ਨਿਭਾਅ ਰਿਹਾ ਹੈ, ਉਹ ਸਾਰਿਆਂ ਲਈ ਪ੍ਰੇਰਣਾਦਾਇਕ ਹੈ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦਾ ਸਮੂਹ ਸਟਾਫ ਇਸ ਸਮੇਂ ਪੂਰੇ ਸੂਬੇ ਨੂੰ ਕੋਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਯੋਧਾ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ ਅਤੇ ਉਹ ਉਮੀਦ ਪ੍ਰਗਟ ਕਰਦੇ ਹਨ ਕਿ ਜਲਦ ਹੀ ਪੂਰਾ ਸੂਬਾ ਕੋਰੋਨਾ ਵਾਇਰਸ ਨਾਮੁਰਾਦ ਬੀਮਾਰੀ ਤੋਂ ਮੁਕਤ ਹੋ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਸਮੇਂ ਵਿੱਚ ਲੋਕਾਂ ਦੀਆਂ ਮੁੱਖ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸੇ ਵੀ ਤਰ•ਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ•ਾਂ ਕਿਹਾ ਕਿ ਪੂਰੇ ਜ਼ਿਲ•ੇ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀ ਕਾਰਜਕੁਸ਼ਲਤਾ ਵਿਖਾਉਂਦੇ ਹੋਏ ਆਪਣੀ ਡਿਊਟੀ ਨਿਭਾਈ ਹੈ, ਜਿਸ ਲਈ ਪੂਰਾ ਸਮਾਜ ਇਨ•ਾਂ ਨੂੰ ਹਮੇਸ਼ਾ ਯਾਦ ਰੱਖੇਗਾ। ਉਨ•ਾਂ ਕਿਹਾ ਕਿ ਸਿਹਤ ਕਰਮਚਾਰੀਆਂ ਵਲੋਂ ਦਿਨ ਰਾਤ ਲੋਕਾਂ ਦੀ ਸਿਹਤ ਦੀ ਚਿੰਤਾ ਕਰਦਿਆਂ ਡਿਊਟੀ ਕੀਤੀ ਜਾ ਰਹੀ ਹੈ।


ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਸਿਹਤ ਵਿਭਾਗ ਦੀ ਪੂਰੀ ਟੀਮ ਦੀ ਲੜੀ ਮਿਹਨਤ ਦੇ ਚੱਲਦੇ ਕੋਰੋਨਾ ਦੇ ਪੋਜ਼ੀਟਿਵ ਮਰੀਜ ਹੁਣ ਠੀਕ ਹੋ ਕੇ ਘਰ ਜਾਣ ਲੱਗੇ ਹਨ। ਉਨ•ਾਂ ਕਿਹਾ ਕਿ ਹੁਣ ਜ਼ਿਲ•ੇ ਵਿੱਚ ਇਕ ਹੀ ਕੋਰੋਨਾ ਪੋਜ਼ੀਟਿਵ ਮਰੀਜ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਉਹ ਵੀ ਜਲਦ ਠੀਕ ਹੋ ਕੇ ਆਪਣੇ ਘਰ ਵਾਪਿਸ ਜਾਵੇਗਾ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦੀ ਬੇਹਤਰ ਕਾਰਗੁਜਾਰੀ ਦਾ ਹੀ ਨਤੀਜਾ ਹੈ ਕਿ ਸਾਡਾ ਜ਼ਿਲ•ਾ ਲਗਭਗ ਕੋਰੋਨਾ ਵਾਇਰਸ ਤੋਂ ਮੁਕਤ ਹੋਣ ਵਾਲਾ ਹੈ। ਉਨ•ਾ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਇਨ•ਾਂ ਯੋਧਿਆਂ ਪ੍ਰਤੀ ਸਨਮਾਨ ਭੇਟ ਕਰਦੀ ਹੈ ਅਤੇ ਉਮੀਦ ਰੱਖਦੀ ਹੈ ਕਿ ਉਹ ਇਸੇ ਤਰ•ਾਂ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ। ਇਸ ਮੌਕੇ ਐਸ.ਐਮ.ਓ ਡਾ. ਜਸਵਿੰਦਰ ਸਿੰਘ, ਡੀ.ਐਸ.ਪੀ. ਸ਼੍ਰੀ ਜਗਦੀਸ਼ ਰਾਮ ਅਤਰੀ, ਫਾਰਮਾਸਿਸਟ ਸ਼੍ਰੀ ਜਤਿੰਦਰ ਸਿੰਘ ਤੋਂ ਇਲਾਵਾ ਹੋਰ ਸਟਾਫ ਵੀ ਮੌਜੂਦ ਸੀ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply