-ਕਿਹਾ, ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਰਾਏ ‘ਤੇ ਲਏ ਜਾ ਸਕਦੇ ਨੇ ਆਧੁਨਿਕ ਖੇਤੀ ਸੰਦ
-ਮੰਡੀਆਂ ‘ਚ ਨਿਰਵਿਘਨ ਕੀਤੀ ਜਾਵੇਗੀ ਝੋਨੇ ਦੀ ਖਰੀਦ
-ਜ਼ਿਲ•ਾ ਪੱਧਰੀ ਕਿਸਾਨ ਸਿਖਲਾਈ ਕੈਂਪ ‘ਚ 2000 ਕਿਸਾਨਾਂ ਨੇ ਕੀਤੀ ਸ਼ਿਰਕਤ
ਹੁਸ਼ਿਆਰਪੁਰ, 8 ਅਕਤੂਬਰ (ADESH PARMINDER SINGH)
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਇਸ ਦੇ ਪ੍ਰਬੰਧਨ ਕਰਨ ਨੂੰ ਤਰਜ਼ੀਹ ਦੇਣ। ਉਨ•ਾਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨ ਆਧੁਨਿਕ ਖੇਤੀ ਸੰਦ ਕਿਰਾਏ ‘ਤੇ ਲੈ ਸਕਦੇ ਹਨ। ਉਹ ਅੱਜ ਖੇਤੀ ਭਵਨ ਹੁਸ਼ਿਆਰਪੁਰ ਵਿਖੇ ਲੱਗੇ ਜ਼ਿਲ•ਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਜ਼ਿਲ•ੇ ਵਿੱਚ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ 598 ਪਿੰਡਾਂ ਵਿੱਚ ਨੋਡਲ ਅਫ਼ਸਰ ਅਤੇ ਉਨ•ਾਂ ਦੀ ਸਹਾਇਤਾ ਲਈ 32 ਕੋਆਰਡੀਨੇਟਿੰਗ ਅਫ਼ਸਰ ਤਾਇਨਾਤ ਕਰ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਉਕਤ ਅਧਿਕਾਰੀ ਜਿਥੇ ਜਾਗਰੂਕਤਾ ਫੈਲਾਉਣਗੇ, ਉਥੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਲਾਗੂ ਵੀ ਕਰਨਗੇ। ਉਨ•ਾਂ ਕਿਹਾ ਕਿ ਐਨ.ਜੀ.ਟੀ. ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜ਼ੁਰਮਾਨਾ ਕੀਤਾ ਜਾਵੇਗਾ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਅੱਗੇ ਆਉਣ, ਕਿਉਂਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬੜਾ ਖਤਰਨਾਕ ਹੈ। ਇਸ ਤੋਂ ਇਲਾਵਾ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜੋ ਜ਼ਮੀਨ ਦੇ ਉਤਪਾਦਨ ਵਿੱਚ ਅਸਰ ਪਾਉਂਦੇ ਹਨ। ਉਨ•ਾਂ ਕਿਹਾ ਕਿ ਧੂੰਏਂ ਦਾ ਛੋਟੇ ਬੱਚਿਆਂ ਦੇ ਫੇਫੜਿਆਂ ਉਪਰ ਵੀ ਬਹੁਤ ਮਾੜਾ ਅਸਰ ਪੈਦਾ ਹੈ। ਉਨ•ਾਂ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਨਿਕਲਕੇ ਫ਼ਸਲੀ ਵਿਭਿੰਨਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖੇਤੀ ਕਰਨ। ਉਨ•ਾਂ ਕਿਹਾ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਘੱਟ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਵਲੋਂ ਨਿਰਵਿਘਨ ਝੋਨੇ ਦੀ ਖਰੀਦ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ•ਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ•ਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਾਇਕ ਧੰਦੇ ਅਪਨਾਉਣ ਲਈ ਵੀ ਕਿਹਾ।
ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਜਸਬੀਰ ਸਿੰਘ ਬੈਂਸ ਨੇ ਕਿਹਾ ਕਿ ਖੇਤੀਬਾੜੀ ਇਨਪੁੱਟ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਕਿਸਮ ਦੀ ਇਨਪੁੱਟ ਦੀ ਕਿਸਾਨਾਂ ਨੂੰ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਅੱਜ ਦੇ ਖੇਤੀ ਯੁੱਗ ਵਿੱਚ ਕਿਸਾਨਾਂ ਨੂੰ ਗਰੁੱਪਾਂ/ਸੋਸਾਇਟੀਆਂ ਬਣਾ ਕੇ ਖੇਤੀ ਕਰਨੀ ਚਾਹੀਦੀ ਹੈ। ਉਨ•ਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਵੀ ਪੁਰਜ਼ੋਰ ਅਪੀਲ ਕੀਤੀ।
ਮੁੱਖ ਖੇਤੀਬਾੜੀ ਅਫਸਰ ਡਾ. ਵਿਨੇ ਕੁਮਾਰ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਸਰਕਾਰ ਵਲੋਂ ਕਿਸਾਨਾਂ, ਕਿਸਾਨਾਂ ਦੇ ਗਰੁੱਪਾਂ ਅਤੇ ਸਹਿਕਾਰੀ ਸਹਿਭਾਵਾਂ ਨੂੰ 50 ਤੋਂ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ 253 ਮਸ਼ੀਨਾਂ ਸੁਪਰ ਐਸ.ਐਮ.ਐਸ.ਕੰਬਾਇਨਾਂ, ਹੈਪੀ ਸੀਡਰ, ਰਿਵਰਸੀਬਲ ਮੋਲਡ ਬੋਲਡ ਪਲਾਓ, ਪੈਡੀ ਸਟਰਾਅ ਚੌਪਰ ਸ਼ਰੈਡਰ, ਮਲਚਰ, ਸ਼ਰਬ ਕਟਰ/ਰੋਟਰੀ ਸਲੈਸ਼ਰ, ਜ਼ੀਰੋ ਟਿੱਲ ਡਰਿੱਲ ਅਤੇ ਰੋਟਾਵੇਟਰ ਆਦਿ ਮੁਹੱਈਆ ਕਰਵਾਏ ਗਏ ਹਨ। ਉਨ•ਾਂ ਕਿਹਾ ਕਿ ਇਹ ਖੇਤੀ ਸੰਦ ਕਿਰਾਏ ‘ਤੇ ਉਪਲਬੱਧ ਹਨ ਅਤੇ ਕਿਸਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਇਨ•ਾਂ ਦੀ ਵਰਤੋਂ ਕਰ ਸਕਦੇ ਹਨ। ਇਸ ਮੌਕੇ ਭੌਂ ਪਰਖ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਿਸਾਨਾਂ ਨੂੰ ਖੇਤੀ ਸੰਦ ਕਿਰਾਏ ‘ਤੇ ਮੁਹੱਈਆ ਕਰਵਾਉਣ ਲਈ ਬਣਾਏ ਫਾਰਮ ਮਸ਼ੀਨਰੀ ਬੈਂਕਾਂ ਦੇ ਕਿਸਾਨ ਗਰੁੱਪਾਂ/ਸੋਸਾਇਟੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp