ਪੰਜਾਬ ਸਰਕਾਰ ਵੱਲੋਂ ਮਨਰੇਗਾ ਅਧੀਨ ਕਰਨ ਵਾਲਿਆਂ ਨੂੰ ਕੰਮ ਕਰਨ ਦੀ ਮਿਲੀ ਆਗਿਆ-ਡਿਪਟੀ ਕਮਿਸ਼ਨਰ ਇਸ਼ਫਾਕ

ਪੰਜਾਬ ਸਰਕਾਰ ਵੱਲੋਂ ਮਨਰੇਗਾ ਅਧੀਨ ਕਰਨ ਵਾਲਿਆਂ ਨੂੰ ਕੰਮ ਕਰਨ ਦੀ ਮਿਲੀ ਆਗਿਆ-ਡਿਪਟੀ ਕਮਿਸ਼ਨਰ
ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਬਾਰੇ ਅਡਵਾਇਜ਼ਰੀ ਜਾਰੀ

ਗੁਰਦਾਸਪੁਰ, 28 ਅਪ੍ਰੈਲ (  ਅਸ਼ਵਨੀ  ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਨਰੇਗਾ ਅਧੀਨ  ਕਰਨ ਵਾਲੇ ਕਾਮਿਆਂ ਨੂੰ ਕੰਮ ਕਰਨ ਦੀ ਆਗਿਆ ਦੇ ਦਿੱਤੀ ਹੈ ਪਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਲਈ ਹਦਾਇਤ ਕੀਤੀ ਹੈ। ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ -19 ਦੇ ਮੱਦੇਨਜ਼ਰ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ। ਉਨਾਂ ਨੇ ਦੱਸਿਆ ਕਿ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਰੇਗਾ ਅਧੀਨ ਸੁਪਰਵਾਈਜ਼ਰੀ ਸਰਪੰਚ/ਜੀ.ਆਰ.ਐੱਸ./ਕਾਮਿਆਂ ਦੇ ਨਾਲ ਨਾਲ ਕੰਮ ਸ਼ੁਰੂ ਕਰਨ ਵਾਲੇ ਖੇਤਰਾਂ ਵਿੱਚ ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ। ਸੁਪਰਵਾਈਜ਼ਰ ਇੱਕ ਵਿਆਪਕ ਕਾਰਜ ਯੋਜਨਾ ਇਸ ਢੰਗ ਨਾਲ ਵਿਕਸਤ ਕਰ ਸਕਦਾ ਹੈ ਕਿ ਉਹ ਕੰਮ ਵਾਲੀ ਥਾਂ ‘ਤੇ ਰਿਪੋਰਟ ਕਰਨ ਦੇ ਸਮੇਂ ਤੇ ਮਨਰੇਗਾ ਕਰਮਚਾਰੀਆਂ ਨੂੰ ਕੰਮ ਦੌਰਾਨ ਆਰਾਮ ਦੇਣ ਦੇ ਸਮੇਂ ਵਿੱਚ ਕੁੱਝ ਫਾਸਲਾ ਰੱਖੇ ਜਿਸ ਨਾਲ ਕੰਮ ਵੀ ਸਮੇਂ ਸਿਰ ਮੁਕੰਮਲ ਹੋ ਜਾਵੇ ਤੇ ਕੰਮ ਵਿੱਚ ਕੋਈ ਰੁਕਾਵਟ ਵੀ ਨਾ ਆਵੇ। ਇਸੇ ਤਰ•ਾਂ, ਕਾਰਜ ਖੇਤਰ ਨੂੰ ਕਾਰਜ ਵਾਲੀ ਥਾਂ ‘ਤੇ ਇਸ ਤਰ•ਾਂ ਨਿਰਧਾਰਤ ਕੀਤਾ ਜਾਵੇਗਾ ਕਿ ਮਨਰੇਗਾ ਕਰਮਚਾਰੀਆਂ ਦਰਮਿਆਨ ਘੱਟੋ-ਘੱਟ 1 ਮੀਟਰ ਦੀ ਸਮਾਜਿਕ ਦੂਰੀ ਦੇ ਨਿਯਮ ਨੂੰ ਕਾਇਮ ਰੱਖਿਆ ਜਾ ਸਕੇ।
ਉਨਾਂ ਨੇ ਅੱਗੇ ਦੱਸਿਆ ਕਿ ਬੁਖਾਰ ਜਾਂ ਹੋਰ ਲੱਛਣ ਜਿਵੇਂ ਖੰਘ/ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਕਰਨ ਵਾਲੇ ਮਨਰੇਗਾ ਕਰਮਚਾਰੀਆਂ ਨੂੰ ਘਰ ਵਿੱਚ ਹੀ ਰਹਿਣ ਅਤੇ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮਨਰੇਗਾ ਵਰਕਰਾਂ ਨੂੰ ਸਲਾਹ ਦਿੱਤੀ ਜਾਏਗੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਕਿਸੇ ਨੂੰ ਗਲੇ ਨਾ ਲਗਾਉਣ। ਮਨਰੇਗਾ ਸਟਾਫ਼ ਨੂੰ ਬਿਨਾਂ ਕੰਮ ਤੋਂ ਨਾ ਘੁੰਮਣ ਅਤੇ ਉਨ•ਾਂ ਦੇ ਨਿਰਧਾਰਤ ਖੇਤਰ/ਸਾਈਟ ਤੋਂ ਹੀ ਕੰਮ ਕਰਨ ਦੀ ਸਲਾਹ ਦਿੱਤੀ ਜਾਵੇ। ਉਨ•ਾਂ ਅੱਗੇ ਕਿਹਾ ਕਿ ਸਰਪੰਚ/ਜੀਆਰਐਸ ਸਮੇਤ ਸਾਰਿਆਂ ਨੂੰ ਹਰ ਸਮੇਂ ਕੱਪੜੇ ਦੇ ਮਾਸਕ ਪਹਿਨਣੇ ਚਾਹੀਦੇ ਹਨ। ਮਾਸਕ ਨੂੰ ਇਸ ਢੰਗ ਨਾਲ ਪਹਿਨਿਆ ਜਾਣਾ ਚਾਹੀਦਾ ਹੈ ਕਿ ਇਹ ਨੱਕ ਦੇ ਨਾਲ ਨਾਲ ਮੂੰਹ ਨੂੰ ਵੀ ਕਵਰ ਕਰੇ। ਕੱਪੜੇ ਦੇ ਮਾਸਕ ਨੂੰ ਵਰਤੋਂ ਬਾਅਦ ਰੋਜ਼ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।
ਹੱਥ ਧੋਣ ਅਤੇ ਰੋਗਾਣੂ-ਮੁਕਤ ਕਰਨ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਵਿਸਥਾਰ ਨਾਲ ਦੱਸਦਿਆਂ, ਉਨ•ਾਂ ਕਿਹਾ ਕਿ ਕਾਰਜ ਵਾਲੀ ਥਾਂ ‘ਤੇ ਲੋੜੀਂਦੀ ਮਾਤਰਾ ਵਿਚ ਪਾਣੀ ਅਤੇ ਸਾਬਣ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਮਨਰੇਗਾ ਵਰਕਰਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਦੋਂ ਵੀ ਹੱਥ ਧੋਣ ਦਾ ਮੌਕਾ ਮਿਲੇ, ਉਹ ਘੱਟੋ-ਘੱਟ ਹੱਥਾਂ ਨੂੰ 40 ਸਕਿੰਟ ਤੱਕ ਚੰਗੀ ਤਰ•ਾਂ ਧੋਣ, ਨਾਲ ਹੀ ਉਹ ਹਥੇਲੀ, ਹੱਥ ਦਾ ਪਿਛਲਾ ਪਾਸਾ, ਉਂਗਲਾਂ ਅਤੇ ਅੰਗੂਠੇ ਵਿਚਕਾਰ ਵੀ ਚੰਗੀ ਤਰ•ਾਂ ਸਾਬਣ ਤੇ ਪਾਣੀ ਨਾਲ ਹੱਥ ਸਾਫ਼ ਕਰਨ। ਹਰ ਦੋ ਘੰਟੇ ਬਾਅਦ ਹੱਥ ਧੋਣ ਦੀ ਸਿਫਾਰਸ਼ ਗਈ ਹੈ। ਉੱਪਰ ਦੱਸੇ ਅਨੁਸਾਰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਅਤੇ ਕੰਮ ਕਰਨ ਤੋਂ ਬਾਅਦ ਹੱਥ ਲਾਜ਼ਮੀ ਤੌਰ ‘ਤੇ ਸਾਬਣ ਅਤੇ ਪਾਣੀ ਨਾਲ ਧੋਣੇ ਚਾਹੀਦੇ ਹਨ।
ਉਨ•ਾਂ ਕਿਹਾ ਕਿ ਜੇ ਕੋਈ ਮਨਰੇਗਾ ਕਰਮਚਾਰੀ ਤੇਜ਼ ਬੁਖਾਰ/ਖੰਘ/ਛਿੱਕ/ ਸਾਹ ਲੈਣ ਵਿੱਚ ਮੁਸ਼ਕਲ ਮਹਿਸੂਸ ਕਰੇ, ਤਾਂ ਉਹ ਖੁਦ ਸੁਪਰਵਾਈਜ਼ਰ ਨੂੰ ਇਸ ਦੀ ਜਾਣਕਾਰੀ ਦੇਵੇ ਅਤੇ ਸਮੇਂ ਸਿਰ ਬੀਮਾਰੀ ਦਾ ਪਤਾ ਲਗਾਉਣ ਅਤੇ ਇਲਾਜ ਲਈ ਤੁਰੰਤ ਡਾਕਟਰੀ ਸਲਾਹ ਲਵੇ। ਮਨਰੇਗਾ ਕਰਮਚਾਰੀਆਂ ਨੂੰ ਇੱਕ ਦੂਜੇ ਤੋਂ ਇਨਫੈਕਸ਼ਨ ਨੂੰ ਰੋਕਣ ਲਈ ਉਹਨਾਂ ਨੂੰ ਇਕ ਦੂਜੇ ਨਾਲ ਦੁਪਹਿਰ ਦੇ ਖਾਣੇ/ਸਨੈਕਸ ਇੱਕਠਿਆਂ ਨਹੀਂ ਖਾਣੇ ਚਾਹੀਦੇ।
ਜੇ ਕੋਈ ਕੰਮ ਦੌਰਾਨ ਸੰਪਰਕ ਵਿੱਚ ਆਉਣ ਕਰਕੇ ਕੋਵਿਡ-19 ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਕਿਸੇ ਨੂੰ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029 ਨੂੰ ਰਿਪੋਰਟ ਕਰਨੀ ਚਾਹੀਦੀ ਹੈ, ਤਾਂ ਜੋ ਬੀਮਾਰੀ ਦਾ ਸਹੀ ਕਾਰਨ ਪਤਾ ਲੱਗ ਸਕੇ ਤੇ ਪੀੜਤ ਦੀ ਅਗਲੇਰੀ ਕਾਰਵਾਈ ਲਈ ਡਾਕਟਰ ਦੀ ਸਹਾਇਤਾ ਕੀਤੀ ਜਾ ਸਕੇ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply