PTK : ਸਿਹਤ ਮੰਤਰੀ ਵੱਲੋਂ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਬਾਰੇ ਦਿੱਤੀ ਗਈ ਹੈ ਅਡਵਾਇਜਰੀ

ਸਿਹਤ  ਮੰਤਰੀ ਵੱਲੋਂ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਬਾਰੇ ਦਿੱਤੀ ਗਈ ਹੈ ਅਡਵਾਇਜਰੀ

ਪਠਾਨਕੋਟ 28 ਅਪ੍ਰੈਲ  (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ  ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕੋਵਿਡ -19 ਦੇ ਮੱਦੇਨਜਰ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਸਬੰਧੀ ਅਡਵਾਇਜਰੀ ਜਾਰੀ ਕੀਤੀ ਹੈ।ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਵਿਨੋਦ ਸਰੀਨ / ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਫੈਲਾਅ/ਪ੍ਰਸਾਰ ਨੂੰ ਕਾਬੂ ਕਰਨ ਲਈ ਲੋਕ ਹਿੱਤ ਵਿੱਚ ਸਾਰੇ 22 ਜ਼ਿਲਿ•ਆਂ ਵਿੱਚ ਕਰਫਿਊ ਲਗਾ ਕੇ ਲੋਕਾਂ ਦੀਆਂ ਗਤੀਵਿਧੀਆਂ ‘ਤੇ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ। ਭਾਵੇਂ ਸਰਕਾਰ ਨੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਕਾਮਿਆਂ ਦੀਆਂ ਮੁਸਕਲਾਂ ਨੂੰ ਘਟਾਉਣ ਲਈ ਜਰੂਰੀ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ। ਫਿਰ ਵੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਰੂਰੀ ਦਿਸਾ ਨਿਰਦੇਸਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਜਰੂਰੀ ਹੈ।
ਉਨ•ਾਂ ਕਿਹਾ ਕਿ ਦਿਸਾ ਨਿਰਦੇਸਾਂ ਅਨੁਸਾਰ ਮਨਰੇਗਾ ਅਧੀਨ ਸੁਪਰਵਾਈਜਰੀ ਸਰਪੰਚ/ਜੀ.ਆਰ.ਐੱਸ./ਕਾਮਿਆਂ ਦੇ ਨਾਲ-ਨਾਲ ਕੰਮ ਸੁਰੂ ਕਰਨ ਵਾਲੇ ਖੇਤਰਾਂ ਵਿੱਚ ਨਿਰਦੇਸਾਂ ਦਾ ਪਾਲਣ ਕਰਨਾ ਚਾਹੀਦਾ ਹੈ। ਸੁਪਰਵਾਈਜਰ ਇੱਕ ਵਿਆਪਕ ਕਾਰਜ ਯੋਜਨਾ ਇਸ ਢੰਗ ਨਾਲ ਵਿਕਸਤ ਕਰ ਸਕਦਾ ਹੈ ਕਿ ਉਹ ਕੰਮ ਵਾਲੀ ਥਾਂ ‘ਤੇ ਰਿਪੋਰਟ ਕਰਨ ਦੇ ਸਮੇਂ ਤੇ ਮਨਰੇਗਾ ਕਰਮਚਾਰੀਆਂ ਨੂੰ ਕੰਮ ਦੌਰਾਨ ਆਰਾਮ ਦੇਣ ਦੇ ਸਮੇਂ ਵਿੱਚ ਕੁੱਝ ਫਾਸਲਾ ਰੱਖੇ ਜਿਸ ਨਾਲ ਕੰਮ ਵੀ ਸਮੇਂ ਸਿਰ ਮੁਕੰਮਲ ਹੋ ਜਾਵੇ ਤੇ ਕੰਮ ਵਿੱਚ ਕੋਈ ਰੁਕਾਵਟ ਵੀ ਨਾ ਆਵੇ। ਇਸੇ ਤਰ•ਾਂ, ਕਾਰਜ ਖੇਤਰ ਨੂੰ ਕਾਰਜ ਵਾਲੀ ਥਾਂ ‘ਤੇ ਇਸ ਤਰ•ਾਂ ਨਿਰਧਾਰਤ ਕੀਤਾ ਜਾਵੇਗਾ ਕਿ ਮਨਰੇਗਾ ਕਰਮਚਾਰੀਆਂ ਦਰਮਿਆਨ ਘੱਟੋ-ਘੱਟ 1 ਮੀਟਰ ਦੀ ਸਮਾਜਿਕ ਦੂਰੀ ਦੇ ਨਿਯਮ ਨੂੰ ਕਾਇਮ ਰੱਖਿਆ ਜਾ ਸਕੇ।
ਡਾ. ਵਿਨੋਦ ਸਰੀਨ ਸਿਵਲ ਸਰਜਨ ਨੇ ਅੱਗੇ ਕਿਹਾ ਕਿ ਬੁਖਾਰ ਜਾਂ ਹੋਰ ਲੱਛਣ ਜਿਵੇਂ ਖੰਘ/ਸਾਹ ਲੈਣ ਵਿੱਚ ਤਕਲੀਫ ਮਹਿਸੂਸ ਕਰਨ ਵਾਲੇ ਮਨਰੇਗਾ ਕਰਮਚਾਰੀਆਂ ਨੂੰ ਘਰ ਵਿੱਚ ਹੀ ਰਹਿਣ ਅਤੇ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮਨਰੇਗਾ ਵਰਕਰਾਂ ਨੂੰ ਸਲਾਹ ਦਿੱਤੀ ਜਾਏਗੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਕਿਸੇ ਨੂੰ ਗਲੇ ਨਾ ਲਗਾਉਣ। ਮਨਰੇਗਾ ਸਟਾਫ ਨੂੰ ਬਿਨਾਂ ਕੰਮ ਤੋਂ ਨਾ ਘੁੰਮਣ ਅਤੇ ਉਨ•ਾਂ ਦੇ ਨਿਰਧਾਰਤ ਖੇਤਰ/ਸਾਈਟ ਤੋਂ ਹੀ ਕੰਮ ਕਰਨ ਦੀ ਸਲਾਹ ਦਿੱਤੀ ਜਾਵੇ।
ਉਨ•ਾਂ ਅੱਗੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਰਪੰਚ/ਜੀਆਰਐਸ ਸਮੇਤ ਸਾਰਿਆਂ ਨੂੰ ਹਰ ਸਮੇਂ ਕੱਪੜੇ ਦੇ ਮਾਸਕ ਪਹਿਨਣੇ ਚਾਹੀਦੇ ਹਨ। ਮਾਸਕ ਨੂੰ ਇਸ ਢੰਗ ਨਾਲ ਪਹਿਨਿਆ ਜਾਣਾ ਚਾਹੀਦਾ ਹੈ ਕਿ ਇਹ ਨੱਕ ਦੇ ਨਾਲ ਨਾਲ ਮੂੰਹ ਨੂੰ ਵੀ ਕਵਰ ਕਰੇ। ਕੱਪੜੇ ਦੇ ਮਾਸਕ ਨੂੰ ਵਰਤੋਂ ਬਾਅਦ ਰੋਜ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਹੱਥ ਧੋਣ ਅਤੇ ਰੋਗਾਣੂ-ਮੁਕਤ ਕਰਨ ਸਬੰਧੀ ਦਿਸਾ-ਨਿਰਦੇਸਾਂ ਨੂੰ ਵਿਸਥਾਰ ਨਾਲ ਦੱਸਦਿਆਂ, ਉਨ•ਾਂ ਕਿਹਾ ਕਿ ਕਾਰਜ ਵਾਲੀ ਥਾਂ ‘ਤੇ ਲੋੜੀਂਦੀ ਮਾਤਰਾ ਵਿਚ ਪਾਣੀ ਅਤੇ ਸਾਬਣ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਮਨਰੇਗਾ ਵਰਕਰਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਦੋਂ ਵੀ ਹੱਥ ਧੋਣ ਦਾ ਮੌਕਾ ਮਿਲੇ, ਉਹ ਘੱਟੋ-ਘੱਟ ਹੱਥਾਂ ਨੂੰ 40 ਸੈਕਿੰਡ ਤੱਕ ਚੰਗੀ ਤਰ•ਾਂ ਧੋਣ, ਨਾਲ ਹੀ ਉਹ ਹਥੇਲੀ, ਹੱਥ ਦਾ ਪਿਛਲਾ ਪਾਸਾ, ਉਂਗਲਾਂ ਅਤੇ ਅੰਗੂਠੇ ਵਿਚਕਾਰ ਵੀ ਚੰਗੀ ਤਰ•ਾਂ ਸਾਬਣ ਤੇ ਪਾਣੀ ਨਾਲ ਹੱਥ ਸਾਫ ਕਰਨ। ਹਰ ਦੋ ਘੰਟੇ ਬਾਅਦ ਹੱਥ ਧੋਣ ਦੀ ਸਿਫਾਰਸ ਗਈ ਹੈ। ਉੱਪਰ ਦੱਸੇ ਅਨੁਸਾਰ ਕੰਮ ਸੁਰੂ ਕਰਨ ਤੋਂ ਪਹਿਲਾਂ ਅਤੇ ਕੰਮ ਕਰਨ ਤੋਂ ਬਾਅਦ ਹੱਥ ਲਾਜਮੀ ਤੌਰ ‘ਤੇ ਸਾਬਣ ਅਤੇ ਪਾਣੀ ਨਾਲ ਧੋਣੇ ਚਾਹੀਦੇ ਹਨ।
ਉਨ•ਾਂ ਕਿਹਾ ਕਿ ਜੇ ਕੋਈ ਮਨਰੇਗਾ ਕਰਮਚਾਰੀ ਤੇਜ ਬੁਖਾਰ/ਖੰਘ/ਛਿੱਕ/ ਸਾਹ ਲੈਣ ਵਿੱਚ ਮੁਸਕਲ ਮਹਿਸੂਸ ਕਰੇ, ਤਾਂ ਉਹ ਖੁਦ ਸੁਪਰਵਾਈਜਰ ਨੂੰ ਇਸ ਦੀ ਜਾਣਕਾਰੀ ਦੇਵੇ ਅਤੇ ਸਮੇਂ ਸਿਰ ਬੀਮਾਰੀ ਦਾ ਪਤਾ ਲਗਾਉਣ ਅਤੇ ਇਲਾਜ ਲਈ ਤੁਰੰਤ ਡਾਕਟਰੀ ਸਲਾਹ ਲਵੇ। ਮਨਰੇਗਾ ਕਰਮਚਾਰੀਆਂ ਨੂੰ ਇੱਕ ਦੂਜੇ ਤੋਂ ਇਨਫੈਕਸਨ ਨੂੰ ਰੋਕਣ ਲਈ ਉਹਨਾਂ ਨੂੰ ਇਕ ਦੂਜੇ ਨਾਲ ਦੁਪਹਿਰ ਦੇ ਖਾਣੇ/ਸਨੈਕਸ ਇੱਕਠਿਆਂ ਨਹੀਂ ਖਾਣੇ ਚਾਹੀਦੇ। ਜੇ ਕੋਈ ਕੰਮ ਦੌਰਾਨ ਸੰਪਰਕ ਵਿੱਚ ਆਉਣ ਕਰਕੇ ਕੋਵਿਡ-19 ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ। ਕਿਸੇ ਨੂੰ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029 ਨੂੰ ਰਿਪੋਰਟ ਕਰਨੀ ਚਾਹੀਦੀ ਹੈ ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply