ਹੁਣ ਤੱਕ 12072 ਮੀਟਰਿਕ ਟਨ ਕਣਕ ਦੀ ਆਮਦ ਅਤੇ 10544 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ

ਹੁਣ ਤੱਕ 12072 ਮੀਟਰਿਕ ਟਨ ਕਣਕ ਦੀ ਆਮਦ ਅਤੇ 10544 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ

ਪਠਾਨਕੋਟ 28 ਅਪ੍ਰੈਲ  (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ  )
ਜਿਲ•ਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲਾ ਹਰੇਕ ਵਿਅਕਤੀ ਮਾਸਕ ਪਾਏਗਾ, ਹੱਥਾਂ ਨੂੰ ਵਾਰ ਵਾਰ ਧੋਏਗਾ ਅਤੇ ਸੋਸਲ ਡਿਸਟੈਂਸ ਬਣਾ ਕੇ ਰੱਖੇਗਾ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ•ਾਂ ਦੱਸਿਆ ਕਿ ਹੁਣ ਤੱਕ ਜਿਲ•ਾ ਪਠਾਨਕੋਟ ਦੀਆਂ ਵੱਖ ਵੱਖ ਦਾਨਾ ਮੰਡੀਆਂ ਵਿੱਚ 12072 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 10544 ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ•ੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ।
ਡਿਪਟੀ ਕਮਿਸ਼ਨਰ ਪਠਾਨਕੋਟ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਤੱਕ ਜਿਲ•ਾ ਪਠਾਨਕੋਨ ਦੀਆਂ ਮੰਡੀਆਂ ਵਿਚ 12072 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 10544 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਪਨਗ੍ਰੇਨ ਵੱਲੋਂ 3876 ਮੀਟ੍ਰਿਕ  ਟਨ, ਮਾਰਕਫੈੱਡ ਵੱਲੋਂ 1080 ਮੀਟ੍ਰਿਕ ਟਨ, ਪਨਸਪ ਵੱਲੋਂ 1061 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1035 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 3492 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਪੁੱਜਦੀ ਕਣਕ ਦੀ ਤੁਰੰਤ ਖਰੀਦ ਕਰਕੇ ਚੁਕਾਈ ਵੀ ਨਾਲੋ-ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਖ਼ਰੀਦ ਕੇਂਦਰਾਂ ਵਿਚ ਕੋਈ ਵੀ ਦਿੱਕਤ ਪੇਸ਼ ਨਾ ਆਵੇ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply