BIG NEWS : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਲਾਗੂ ਕਰਫ਼ਿਊ ਵਿੱਚ ਸ਼ਰਤਾਂ ਤਹਿਤ ਛੋਟਾਂ ਦਾ ਕੀਤਾ ਐਲਾਨ


ADESH PARMINDER SINGH
CANADIAN DOABA TIMES

ਹੁਸ਼ਿਆਰਪੁਰ, 1 ਮਈ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਲਾਗੂ ਕਰਫ਼ਿਊ ਵਿੱਚ ਸ਼ਰਤਾਂ ਤਹਿਤ ਕੁਝ ਛੋਟਾਂ ਦਾ ਐਲਾਨ ਕੀਤਾ ਹੈ। ਕੋਰੋਨਾ ਵਾਇਰਸ ਨੂੰ ਰੋਕਣ ਲਈ ਲਗਾਏ ਕਰਫਿਊ ‘ਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੀ.ਆਰ.ਪੀ.ਸੀ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਿੱਤੀਆਂ ਇਹ ਛੋਟਾਂ ਕੰਟੇਨਮੈਂਟ ਜੋਨਾਂ ਵਿੱਚ ਲਾਗੂ ਨਹੀਂ ਹੋਣਗੀਆਂ। ਕੰਟੇਨਮੈਂਟ ਖੇਤਰਾਂ ‘ਚ ਦੁਕਾਨਾਂ ਖੋਲ੍ਹਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਰਾਜ ‘ਚ ਕੋਰੋਨਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਵਿੱਚ ਕੁਝ ਛੋਟਾਂ ਦੇਣ ਦਾ ਐਲਾਨ ਕੀਤਾ ਸੀ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਤੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਸ਼ਰਤਾਂ ਤਹਿਤ ਕੁਝ ਛੋਟਾਂ ਦੇਣ ਸਬੰਧੀਂ ਵਿਸਥਾਰਤ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਮੁਤਾਬਕ ਪੇਂਡੂ ਖੇਤਰਾਂ ਵਿੱਚ ਐਸਟਬਲਿਸ਼ਮੈਂਟ ਤਹਿਤ ਰਜਿਸਟਰਡ ਅਤੇ ਕੇਵਲ ਜਰੂਰੀ ਵਸਤਾਂ ਵਾਲੀਆਂ ਦੁਕਾਨਾਂ ਨੂੰ 50 ਫੀਸਦੀ ਕਾਮਿਆਂ ਨਾਲ ਸੋਮਵਾਰ ਤੋਂ ਸ਼ਨਿੱਚਰਵਾਰ ਤਕ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੁੱਲ੍ਹਣ ਦੀ ਆਗਿਆ ਹੋਵੇਗੀ ਪਰ ਇਨ੍ਹਾਂ ਖੇਤਰਾਂ ਵਿੱਚ ਮਲਟੀ ਬ੍ਰਾਂਡ ਤੇ ਸਿੰਗਲ ਬ੍ਰਾਂਡ ਮਾਲ ਨਹੀਂ ਖੁੱਲ੍ਹਣਗੇ। ਸ਼ਹਿਰੀ ਖੇਤਰਾਂ ਵਿੱਚ ਕਿਸੇ ਵੀ ਮਾਲ ਜਾਂ ਮਲਟੀਪਲੈਕਸ ਨੂੰ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ।
ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਕਿਸੇ ਵੀ ਮਾਰਕੀਟ ਜਾਂ ਬਾਜ਼ਾਰ ਜਾਂ ਮਾਰਕੀਟ ਕੰਪਲੈਕਸ ਨੂੰ ਖੋਲ੍ਹਣ ਦੀ ਇਜ਼ਾਜਤ ਨਹੀਂ

ਪਰੰਤੂ ਅਜਿਹੀਆਂ ਦੁਕਾਨਾਂ ਜਿਹੜੀਆਂ ਇਕੱਲੀਆਂ ਹੋਣ (STAND ALONE ਸਟੈਂਡ ਅਲੋਨ) ਭਾਵ ਜਿਨ੍ਹਾਂ ਦੇ ਆਲੇ-ਦੁਆਲੇ ਜਾਂ ਨਾਲ ਲੱਗਦੀ ਕੋਈ ਦੁਕਾਨ ਨਾ ਹੋਵੇ ਸਮੇਤ ਕਲੋਨੀਆਂ ਦੇ ਵੇਹੜਿਆਂ ‘ਚ ਇਕੱਲੀਆਂ ਦੁਕਾਨਾਂ ਜਾਂ ਬੰਦ ਗੇਟਾਂ ਵਾਲੀਆਂ ਕਲੋਨੀਆਂ ‘ਚ ਦੁਕਾਨਾਂ ਵੀ ਸੋਮਵਾਰ ਤੋਂ ਸ਼ਨਿੱਚਰਵਾਰ ਤਕ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੁੱਲ੍ਹ ਸਕਦੀਆਂ ਹਨ।
ਹੁਕਮਾਂ ਮੁਤਾਬਕ ਸੈਲੂਨ, ਨਾਈ, ਬਿਊਟੀ ਪਾਰਲਰ ਅਤੇ ਸ਼ਰਾਬ ਦੇ ਠੇਕੇ ਤੇ ਦੁਕਾਨਾਂ ਖੋਲ੍ਹਣ ‘ਤੇ ਪੂਰਨ ਪਾਬੰਦੀ ਹੋਵੇਗੀ।

ਈ ਕਾਮਰਸ ਕੰਪਨੀਆਂ ਸਿਰਫ਼ ਜਰੂਰੀ ਵਸਤਾਂ ਘਰ-ਘਰ ਵੇਚ ਸਕਣਗੀਆਂ।

ਜਰੂਰੀ ਵਸਤਾਂ ਦੀਆਂ ਦੁਕਾਨਾਂ ਜਿਵੇਂ ਕਿ ਥੋਕ, ਪਰਚੂਨ, ਕਰਿਆਨਾ, ਸਬਜ਼ੀ, ਫ਼ਲ, ਦੁੱਧ ਤੇ ਦੁੱਧ ਨਾਲ ਸਬੰਧਤ ਉਤਪਾਦਾਂ ਦੀਆਂ ਦੁਕਾਨਾਂ ਬੇਕਰੀ, ਪੋਲਟਰੀ, ਕੈਮਿਸਟ, ਖੇਤੀਬਾੜੀ ਨਾਲ ਸਬੰਧਤ ਦੁਕਾਨਾਂ ਨੂੰ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਮਿਲੀ ਆਗਿਆ ਜਾਰੀ ਰਹੇਗੀ। ਜਦੋਂ ਕਿ ਪੱਖੇ, ਕੂਲਰ, ਏ.ਸੀ. ਦੀਆਂ ਦੁਕਾਨਾਂ ਅਤੇ ਇਨ੍ਹਾਂ ਦੀ ਰਿਪੇਅਰ ਦੀਆਂ ਦੁਕਾਨਾਂ ਨੂੰ ਵੀ ਛੋਟ ਹੋਵੇਗੀ ਅਤੇ ਇਹ ਸੋਮਵਾਰ ਤੋਂ ਸ਼ਨਿੱਚਰਵਾਰ ਤਕ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਗ੍ਰਾਹਕਾਂ ਨੂੰ ਡੀਲ ਕਰ ਸਕਣਗੇ ਅਤੇ 11 ਵਜੇ ਤੋਂ ਬਾਅਦ ਕੇਵਲ ਪਹਿਲਾਂ ਵਾਂਗ ਹੀ ਹੋਮ ਡਿਲਿਵਰੀ ਜਾਰੀ ਰੱਖ ਸਕਦੇ ਹਨ।
ਇਸ ਤੋਂ ਇਲਾਵਾ
ਹਰ ਦੁਕਾਨਦਾਰ ਯਕੀਨੀ ਬਣਾਏਗਾ ਕਿ ਦੁਕਾਨ ਦੇ ਬਾਹਰ ਚਿੱਟੇ ਰੰਗ ਦੇ ਗੋਲੇ ਬਣਾਏ ਗਏ ਹੋਣ ਤਾਂ ਕਿ ਸਮਾਜਿਕ ਦੂਰੀ ਸਬੰਧੀਂ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਦੋ ਵਿਅਕਤੀਆਂ ਦਰਮਿਆਨ ਡੇਢ ਮੀਟਰ ਦਾ ਫਾਸਲਾ ਰੱਖਿਆ ਜਾਵੇ। ਦੁਕਾਨਾਂ ‘ਚ ਕੰਮ ਕਰਦੇ ਵਿਅਕਤੀ ਮਾਸਕ, ਸੈਨੇਟਾਈਜ਼ਰ ਦਾ ਇਸਤਿਮਾਲ ਕਰਨਾ ਅਤੇ ਕੋਵਿਡ-19 ਨਿਯਮਾਂ ਦਾ ਪਾਲਣ ਵੀ ਕਰਨਗੇ।


ਬਾਈਕ (TWO WHEELER) ਤੇ ਸਿਰਫ ਇੱਕ ਬੰਦਾ ਜਾ ਸਕਦਾ ਹੈ ਜਦੋਂ ਕਿ (FOUR WHEELER )ਕਾਰ ਵਿੱਚ ਦੋ ਜਾਣਿਆਂ ਨੂੰ ਜਾਣ ਦੀ ਇਜਾਜ਼ਤ ਹੋਵੇਗੀ ਇਸ ਤੋਂ ਇਲਾਵਾ ਜੇ ਕੋਈ ਉਲੰਘਣ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਹੋਏਗੀ ਤੇ ਉਸ ਦਾ ਵਾਹਨ ਵੀ ਜਬਤ ਕੀਤਾ ਜਾ ਸਕਦਾ ਹੈ.

ਇਸ ਤੋਂ ਇਲਾਵਾ ਸੋਸ਼ਲ ਡਿਸਟੈਂਸ ਨੂੰ ਯਕੀਨੀ ਬਣਾਉਣ ਲਈ ਨਗਰ ਕੌਾਸਲ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਵਲੰਟੀਅਰਜ਼ ਨੂੰ ਵੀ ਸੋਸ਼ਲ ਡਿਸਟੈਂਸ ਪਾਲਣਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ. ਇਸ ਤੋਂ ਇਲਾਵਾ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੋ ਦੁਕਾਨਦਾਰ ਉਪਰੋਕਤ ਹੁਕਮਾਂ ਦਾ ਉਲੰਘਣ ਕਰੇਗਾ ਉਸ ਦੀ ਦੁਕਾਨ ਤੁਰੰਤ ਸੀਲ ਕਰ ਦਿੱਤੀ ਜਾਵੇਗੀ ਅਤੇ ਉਸ ਦਾ ਕਰਫਿਊ ਪਾਸ ਵੀ ਰੱਦ ਕਰ ਦਿੱਤਾ ਜਾਵੇਗਾ ਅਤੇ ਨਿਯਮਾਂ ਮੁਤਾਬਕ ਉਸਦੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply