ਸੀ.ਪੀ.ਆਈ.(ਐੱਮ.-ਐੱਲ.)ਨਿਊ ਡੈਮੋਕਰੇਸੀ ਨੇ  ਮਜ਼ਦੂਰ ਦਿਹਾੜਾ ਮਨਾਇਆ

ਸੀ.ਪੀ.ਆਈ.(ਐੱਮ.-ਐੱਲ.)ਨਿਊ ਡੈਮੋਕਰੇਸੀ ਨੇ ਮਜ਼ਦੂਰ ਦਿਹਾੜਾ ਮਨਾਇਆ

ਜਲੰਧਰ,1 ਮਈ – ( ਸੰਦੀਪ ਸਿੰਘ ਵਿਰਦੀ )  – ਨੌਂ ਖੱਬੇਪੱਖੀ ਸਿਆਸੀ ਪਾਰਟੀਆਂ ਤੇ ਜਨਤਕ ਜਥੇਬੰਦੀਆਂ ਦੇ ਆਧਾਰਿਤ ਫਾਸ਼ਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ਉੱਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ ਜ਼ਿਲ੍ਹਾ ਜਲੰਧਰ ਦੇ ਪਿੰਡ ਘੁੱਗਸ਼ੋਰ, ਪਾੜਾ ਪਿੰਡ,ਬੱਖੂਨੰਗਲ, ਦਿਆਲਪੁਰ, ਧੀਰਪੁਰ, ਕੁੱਦੋਵਾਲ, ਬੜਾਪਿੰਡ,ਮੁਰੀਦਪੁਰ, ਕਰਤਾਰਪੁਰ ਸ਼ਹਿਰ ਦੇ ਮੁਹੱਲਾ ਬਲਜੋਤ ਨਗਰ,ਚੰਦਨ ਨਗਰ, ਹਰਦੋਫਰਾਲਾ,ਥਾਬਲਕੇ, ਪੰਡੋਰੀ,ਸਿਆਣੀਵਾਲ, ਬਿਲਗਾ, ਨੂਰਮਹਿਲ ਦਾ ਮੁਹੱਲਾ ਰਵਿਦਾਸ ਪੁਰਾ,ਪੱਬਵਾਂ,ਕੰਦੋਲਾ ਕਲਾਂ,ਸੁੰਨੜ ਕਲਾਂ,ਸਮਰਾਏ,ਬੁੰਡਾਲਾ, ਜੰਡਿਆਲਾ ਮੰਜਕੀ, ਸਿੱਧਮ ਮੁਸਤੱਦੀ ਸਮੇਤ 42 ਪਿੰਡਾਂ, ਮੁਹੱਲਿਆਂ ਵਿੱਚ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਇਆ ਗਿਆ।ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸੂਬਾ ਸੱਦੇ ਤਹਿਤ ਝੰਡੇ ਝੁਲਾਏ ਗੲੇ, ਨਾਅਰੇ ਲਾਏ ਗਏ ਤੇ ਪ੍ਰਦਰਸ਼ਨ ਕੀਤੇ ਗਏ।ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਮਜ਼ਦੂਰ ਜਮਾਤ ਦੀ ਮੁਕਤੀ ਤੱਕ ਸੰਗਰਾਮ ਨੂੰ ਜਾਰੀ ਰੱਖਣ ਦਾ ਪ੍ਰਣ ਕੀਤਾ ਗਿਆ।
ਪਾਰਟੀ ਦੇ ਜਿਲ੍ਹਾ ਆਗੂ ਕਾਮਰੇਡ ਹੰਸ ਰਾਜ ਪੱਬਵਾਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਮਜ਼ਦੂਰਾਂ ਉੱਪਰ ਕੀਤੇ ਜਾ ਰਹੇ ਦਮਨਕਾਰੀ ਹਮਲਿਆਂ ਵਿਰੁੱਧ ਉੱਠ ਖੜ੍ਹੇ ਹੋਣ ਦੀ ਲੋੜ ਹੈ । 
ਉਨ੍ਹਾਂ ਕਿਹਾ ਨੇ ਕਿਹਾ ਕਿ ਲੋਕਾਂ ਨੂੰ ਘਰਾਂ ਵਿੱਚ ਡੱਕ ਕੇ ਅਤੇ ਉਹਨਾਂ ਦਾ ਰੁਜ਼ਗਾਰ ਖੋਹ ਕੇ ਕਰੋਨਾ ਮਹਾਂਮਾਰੀ ਦਾ ਖ਼ਾਤਮਾ ਨਹੀਂ ਕੀਤਾ ਜਾ ਸਕਦਾ। ਮਹਾਂਮਾਰੀ ਉੱਤੇ ਕਾਬੂ ਪਾਉਣ ਲਈ ਕਰੋਨਾ ਦੇ ਟੈਸਟ ਕਰਨ ਦੀ ਰਫ਼ਤਾਰ ਤੇਜ਼ ਕਰਨੀ, ਲੋਕਾਂ ਲਈ ਉਹਨਾਂ ਦੀ ਲੋੜ ਅਨੁਸਾਰ ਸੰਤੁਲਿਤ ਤੇ ਪੋਸ਼ਟਿਕ ਭੋਜਨ ਦਾ ਪ੍ਰਬੰਧ ਕਰਨਾ ਅਤੇ ਵਿਗਿਆਨਕ ਸੋਚ ਨਜ਼ਰੀਆਂ ਅਪਣਾ ਕੇ ਬੀਮਾਰੀਆਂ ਵਿਰੁੱਧ ਲੜਿਆਂ ਜਾ ਸਕਦਾ ਹੈ। ਇਸਦੇ ਉਲਟ ਹਾਲਤਾਂ ਦਾ ਫਾਇਦਾ ਲੈਂਦਿਆਂ ਸਰਕਾਰ ਬਹੁਕੌਮੀ ਕਾਰਪੋਰੇਸ਼ਨਾਂ ਦੇ ਹੱਕ ਵਿਚ ਭੁਗਤਣ ਲਈ ਮਜ਼ਦੂਰਾਂ ਦੇ ਕੰਮ ਦੇ ਘੰਟੇ ਵਧਾ ਰਹੀ ਹੈ। ਕਿਰਤ ਕਾਨੂੰਨਾਂ ਵਿਚ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦਾ ਵਿਰੋਧ ਕਰਨ ਵਾਲਿਆਂ, ਵੱਖਰੀ ਰਾਇ ਰੱਖਣ ਵਾਲਿਆਂ ਸਿਆਸੀ ਕਾਰਕੁਨਾਂ, ਲੇਖਕਾਂ, ਬੁੱਧੀਜੀਵੀਆਂ ਅਤੇ ਪੱਤਰਕਾਰਾਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ। ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਉਹਨਾਂ ਦੇ ਖਿਲਾਫ ਨਫ਼ਰਤੀ ਪ੍ਰਚਾਰ ਕਰਕੇ ਉਹਨਾਂ ਦਾ ਦੇਸ਼-ਧ੍ਰੋਹੀ ਹੋਣ ਦਾ ਵਰਗਾ ਅਕਸ ਬਣਾਇਆ ਜਾ ਰਿਹਾ ਹੈ ।
    ਇਸ ਮੌਕੇ ਮੰਗ ਕੀਤੀ ਗਈ ਕਿ 12 ਘੰਟੇ ਦੀ ਦਿਹਾੜੀ ਕਰਨ ਦੇ ਨਿਰਦੇਸ਼ ਵਾਪਸ ਲਏ ਜਾਣ, ਕਿਰਤ ਕਾਨੂੰਨਾਂ ਵਿਚ ਮਜ਼ਦੂਰ ਵਿਰੋਧੀ ਜਾਰੀ ਆਰਡੀਨੈਂਸ ਵਾਪਸ ਲਿਆ ਜਾਵੇ,ਤਾਲਾਬੰਦੀ ਦੌਰਾਨ ਰੋਜ਼ ਕਮਾਉਣ, ਰੋਜ਼ ਖਾਣ ਵਾਲਿਆਂ ਦੇ ਖਾਤਿਆਂ ਵਿਚ ਘਟੋ-ਘੱਟ ਉਜਰਤ ਦੇ ਬਰਾਬਰ ਰਾਸ਼ੀ ਪਾਈ ਜਾਵੇ ਤੇ ਬਿਨਾਂ ਖਾਤਾਧਾਰਕਾਂ ਨੂੰ ਨਕਦ ਰਾਸ਼ੀ ਦੇਣ ਦਾ ਪ੍ਰਬੰਧ ਕੀਤਾ ਜਾਵੇ। ਮਗਨਰੇਗਾ ਤਹਿਤ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਜਾਂ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਸੀ.ਏ.ਏ., ਐਨ.ਪੀ.ਆਰ. ਅਤੇ ਐਨ.ਆਰ.ਸੀ. ਦਾ ਵਿਰੋਧ ਕਰਨ ਵਾਲੇ ਸਿਆਸੀ ਕਾਰਕੁੰਨਾਂ, ਪੱਤਰਕਾਰਾਂ, ਲੇਖਕਾਂ ਅਤੇ ਬੁੱਧੀਜੀਵੀਆਂ ਨੂੰ ਰਿਹਾਅ ਕੀਤਾ ਜਾਵੇ, ਦਰਜ ਕੀਤੇ ਕੇਸ ਵਾਪਸ ਲਏ ਜਾਣ, ਨਫ਼ਰਤੀ ਫਿਰਕੂ ਪ੍ਰਚਾਰ ਬੰਦ ਕੀਤਾ ਜਾਵੇ, ਘਰੇਲੂ ਪੈਦਾਵਾਰ ਦਾ 10 ਫੀਸਦੀ ਲੋਕਾਂ ਦੀ ਸਹਾਇਤਾ ਲਈ ਜਾਰੀ ਕੀਤਾ ਜਾਵੇ, ਛਾਂਟੀਆਂ ਬੰਦ ਕੀਤੀਆਂ ਜਾਣ, ਮਹਾਂਮਾਰੀ ਕਾਨੂੰਨ ਦੀ ਦੁਰਵਰਤੋਂ ਬੰਦ ਕੀਤੀ ਜਾਵੇ।
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply