-ਸੁਰੱਖਿਆ ਪ੍ਰਬੰਧਾਂ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਐਸ.ਐਸ.ਪੀ.
ਹੁਸ਼ਿਆਰਪੁਰ : 19 ਅਕਤੂਬਰ ਨੂੰ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ•ਾ ਪ੍ਰਸਾਸ਼ਨ ਵਲੋਂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵਲੋਂ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਬੰਧਾਂ ਵਿੱਚ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ੇ ਵਿੱਚ ਵੱਖ-ਵੱਖ ਤਿੰਨ ਥਾਵਾਂ ‘ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਭਾਰੀ ਇਕੱਠ ਹੁੰਦਾ ਹੈ, ਇਸ ਲਈ ਜ਼ਿਲ•ਾ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਤੋਂ ਇਲਾਵਾ ਆਵਾਜਾਈ ਅਤੇ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਕਿਹਾ ਕਿ ਦੁਸਹਿਰੇ ਵਾਲੇ ਦਿਨ ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ ਚੰਗੀਗੜ• ਤੋਂ ਗੁਰਦਾਸਪੁਰ, ਪਠਾਨਕੋਟ ਆਉਣ ਜਾਣ ਵਾਲੇ ਰਾਹਗੀਰਾਂ ਲਈ ਬਾਹਰੋ-ਬਾਹਰ ਬਾਈਪਾਸ ਰੂਟ ਵਰਤੋਂ ਵਿੱਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਉਨ•ਾਂ ਜ਼ਿਲ•ਾ ਪੁਲਿਸ ਨੂੰ ਸ਼ਹਿਰ ਵਾਸੀਆਂ ਲਈ ਵੀ ਦੁਸਹਿਰੇ ਵਿੱਚ ਸ਼ਿਰਕਤ ਕਰਨ ਦੌਰਾਨ ਵੱਖਰਾ ਰੂਟ ਬਣਾਉਣ ਲਈ ਕਿਹਾ। ਉਨ•ਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਰੂਟ ਸਬੰਧੀ ਜਾਗਰੂਕਤਾ ਹੋਰਡਿੰਗਜ਼ ਵੀ ਲਗਾਏ ਜਾਣ, ਤਾਂ ਜੋ ਰਾਹਗੀਰਾਂ ਨੂੰ ਆਪਣੇ ਰੂਟ ਦਾ ਪਤਾ ਲੱਗ ਸਕੇ। ਉਨ•ਾਂ ਨਗਰ ਨਿਗਮ ਨੂੰ ਸਾਫ਼-ਸਫ਼ਾਈ ਅਤੇ ਹੋਰ ਸਹੂਲਤਾਂ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ•ਾਂ ਸਰਚ ਲਾਈਟਾਂ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਿੰਨਾਂ ਥਾਵਾਂ ‘ਤੇ ਮੈਡੀਕਲ ਟੀਮਾਂ ਸਮੇਤ ਐਂਬੂਲੈਂਸ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਲੋੜ ਪੈਣ ‘ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ•ਾਂ ਸਿਹਤ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ ਹੋਰ ਤੇਜ਼ ਕੀਤੀ ਜਾਵੇ, ਤਾਂ ਜੋ ਮਿਲਾਵਟਖੋਰੀ ਨੂੰ ਠੱਲ• ਪਾਈ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ ਨੇ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਮੌਕੇ ਸੁਰੱਖਿਆ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਪੁਲਿਸ ਟੀਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਪਾਰਕਿੰਗ ਅਤੇ ਟਰੈਫਿਕ ਵਿਵਸਥਾ ਦੌਰਾਨ ਵੀ ਕਿਸੇ ਤਰ•ਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਤਿਵਾੜੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp