ਲੋਕਾਂ ਨੂੰ ਘਰਾਂ ਤੱਕ ਸੁਨੇਹਾ ਪਹੁੰਚਾਉਣ ਵਾਲੇ ਆਪ 18 ਮਹੀਨਿਆਂ ਤੋੰ ਤਨਖਾਹਾਂ ਤੋਂ ਵਾਂਝੇ

ਲੋਕਾਂ ਨੂੰ ਘਰਾਂ ਤੱਕ ਸੁਨੇਹਾ ਪਹੁੰਚਾਉਣ ਵਾਲੇ ਆਪ 18 ਮਹੀਨਿਆਂ ਤੋੰ ਤਨਖਾਹਾਂ ਤੋਂ ਵਾਂਝੇ


ਗੜ੍ਹਦੀਵਾਲਾ ( ਲਾਲਜੀ ਚੌਧਰੀ / ਯੋਗੇਸ਼ ਗੁਪਤਾ / ਪੀ. ਕੇ ) : ਅੱਜ ਬੀ.ਐੱਸ.ਐੱਨ.ਐੱਲ. ਟੈਲੀਫੋਨ ਐਕਸਚੇਂਜ ਗੜ੍ਹਦੀਵਾਲਾ ਵਿਖੇ ਦਸੂਹਾ,ਟਾਂਡਾ ਅਤੇ ਗੜ੍ਹਦੀਵਾਲਾ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਸੁਰੱਖਿਆ ਕਾਮੇ ਅਤੇ ਲਾਈਨਮੈਨਾਂ ਵਲੋਂ ਪਿਛਲੇ 18 ਮਹੀਨਿਆਂ ਤੋ ਤਨਖਾਹਾਂ ਨਾ ਮਿਲਣ ਦੇ ਵਿਰੋਧ ਵਿਚ ਪਵਨ ਕੁਮਾਰ ਦੀ ਅਗਵਾਈ ਹੇਠ ਪ੍ਰਦਸ਼ਨ ਕਰਦੇ ਹੋਏ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। 

Advertisements


ਇਸ ਮੌਕੇ ਪਵਨ ਕੁਮਾਰ ਨੇ ਕਿਹਾ ਕਿ ਬੀ.ਐੱਸ.ਐੱਨ.ਐੱਲ. ਐਕਸਚੇਂਜ ਗੜ੍ਹਦੀਵਾਲਾ ਸਮੇਤ ਵੱਖ-ਵੱਖ ਬ੍ਰਾਂਚਾਂ ਵਿਚ ਠੇਕੇਦਾਰੀ ਸਿਸਟਮ ਅਧੀਨ ਲਗਭਗ 25 ਸਕਿਓਰਿਟੀ ਗਾਰਡਾਂ ਅਤੇ ਲਾਈਨਮੈਨਾਂ ਨੂੰ 18 ਮਹੀਨੇ ਬੀਤ ਜਾਣ ‘ਤੇ ਵੀ ਤਨਖਾਹਾਂ ਨਸੀਬ ਨਹੀਂ ਹੋਈਆਂ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਹੁਣ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਚਲਣਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਕਈ ਵਾਰ ਮਹਿਕਮੇ ਦੇ ਉਚ ਅਧਿਕਾਰੀਆਂ ਨੂੰ ਇਸ ਪ੍ਰਤੀ ਜਾਣੂ ਕਰਵਾ ਚੁੱਕੇ ਹਨ ਪਰ ਕਿਸੇ ਦੇ ਵੀ ਸਿਰ ‘ਤੇ ਜੂੰ ਤੱਕ ਨਹੀਂ ਸਰਕੀ। 

Advertisements


ਉਨ੍ਹਾਂ ਕਿਹਾ ਕਿ ਬੀ. ਐੱਸ. ਐੱਨ. ਐੱਲ. ਵਿਭਾਗ ਅੰਦਰ ਕੰਮ ਕਰਨ ਵਾਲੇ ਕਾਫੀ ਪੱਕੇ ਮੁਲਾਜ਼ਮ ਰਿਟਾਇਰਡ ਹੋ ਚੁੱਕੇ ਹਨ ਤੇ ਇਨ੍ਹਾਂ ਟੈਲੀਫੋਨ ਐਕਸਚੇਂਜਾਂ ਵਿਚ ਠੇਕੇ ‘ਤੇ ਕੰਮ ਕਰ ਰਹੇ ਵਰਕਰ ਹੀ ਆਪਣਾ ਦਿਨ-ਰਾਤ ਇਕ ਕਰਕੇ ਲੋਕਾਂ ਨੂੰ ਹੈਲੋ-ਹੈਲੋ ਦੀ ਸਹੂਲਤ ਉਪਲੱਬਧ ਕਰਵਾ ਰਹੇ ਹਨ ਪਰ ਮਹਿਕਮੇ ਵਲੋਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਮਹਿਕਮੇ ਅੰਦਰ ਕੰਮ ਕਰਦੇ ਕਾਮਿਆਂ ਨੂੰ ਨਾ ਮਾਸਕ ਅਤੇ ਨਾ ਹੀ ਸੈਨੇਟਾਈਜ਼ਰ ਅਤੇ ਸਾਬਣ ਆਦਿ ਮੁਹੱਈਆ ਕਰਵਾਇਆ ਗਿਆ। ਪਰੰਤੂ ਉਹ ਫਿਰ ਵੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ। 

Advertisements


ਇਸ ਮੌਕੇ ਕਾਮਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਿਭਾਗ ਵਲੋਂ ਇਕ ਹਫਤੇ ਦੇ ਅੰਦਰ-ਅੰਦਰ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਸਮੂਹ ਕਾਮੇ ਠੇਕੇਦਾਰ ਅਤੇ ਸਬੰਧਤ ਵਿਭਾਗ ਖਿਲਾਫ਼ ਸੰਘਰਸ਼ ਦਾ ਬਿੱਗੁਲ ਵਜਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਜਸਵੀਰ ਸਿੰਘ, ਅਨੂੰ ਕੁਮਾਰ, ਸਤਪਾਲ ਸਿੰਘ, ਬੰਟੀ ਕੁਮਾਰ, ਬਲਵੀਰ ਸਿੰਘ, ਦਰਸ਼ਨ ਲਾਲ, ਬਲਵਿੰਦਰ ਸਿੰਘ, ਸਤਨਾਮ ਸਿੰਘ, ਗੁਰਦਿਆਲ, ਮੋਹਣ ਲਾਲ, ਕੁਲਦੀਪ ਸਿੰਘ, ਗੋਬਿੰਦ ਸਿੰਘ, ਰਾਕੇਸ਼ ਕੁਮਾਰ, ਤਰਲੋਕ ਸਿੰਘ, ਸੁਰਿੰਦਰ ਕੁਮਾਰ, ਕਮਲਜੀਤ ਸਿੰਘ ਆਦਿ ਸਮੇਤ ਅਨੇਕਾਂ ਕਾਮੇ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply