ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਮਾਜਰਾ ਵਿੱਚ ਕੀਤੀ ਮੌਕ ਡਰਿੱਲ
ਪਠਾਨਕੋਟ 3 ਜੂਨ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ.ਗੁਰਪ੍ਰੀਤ ਸਿੰਘ ਖਹਿਰਾ ਆਈ.ਏ ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ.ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਵਿਭਾਗੀ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਟਿੱਡੀ ਦਲ ਦੇ ਸੰਭਾਵਤ ਹਮਲੇ ਦਾ ਟਾਕਰਾ ਕਰਨ ਬਾਰੇ ਜਾਣਕਾਰੀ ਦੇਣ ਲਈ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਮਾਜਰਾ ਵਿਖੇ ਮੌਕ ਡਰਿੱਲ ਕਰਵਾਈ ਗਈ।
ਇਸ ਦੌਰਾਨ ਸਰਪੰਚ ਅਮਰਜੀਤ ਸਿੰਘ ਦੇ ਖੇਤਾਂ ਵਿਚ ਟਰੈਕਟਰ ਨਾਲ ਚੱਲਣ ਵਾਲੇ ਛਿੜਕਾਅ ਪੰਪਾਂ ਦੀ ਮਦਦ ਨਾਲ ਟਿੱਡੀ ਦਲ ਨਾਲ ਮੁਕਾਬਲੇ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਗਿਆ।
Foto – NOOR DEOl
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਤਰਨਪਾਲ ਸਿੰਘ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ । ਉਨਾਂ ਦੱਸਿਆ ਕਿ ਟਿੱਡੀ ਦਲ ਦਾ ਟਾਕਰਾ ਕਰਨ ਲਈ ਮਾਹਿਰਾਂ ਦੀਆਂ ਟੀਮਾਂ ਬਣਾ ਦਿਤੀਆਂ ਗਈਆਂ ਹਨ ਜੋ ਪਿੰਡਾਂ ਵਿਚ ਲਗਾਤਾਰ ਸਰਵੇ ਕਰ ਰਹੀਆਂ ਹਨ।
ਉਨਾਂ ਕਿਹਾ ਕਿ ਟਿੱਡੀ ਦਲ ਦਾ ਹਮਲਾ ਸਾਡੇ ਲਈ ਇਕ ਚਣੌਤੀ ਹੈ,ਜਿਸ ਦਾ ਸਾਨੂੰ ਡਟਕੇ ਮੁਕਾਬਲਾ ਕਰਨਾ ਚਾਹੀਦਾ ਹੈ।ਉਨਾਂ ਕਿਸਾਨਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਟਿੱਡੀ ਦਲ ਦੇ ਹਮਲੇ ਦੀ ਸੂਰਤ ਵਿੱਚ ਪਿੰਡਾਂ ਦੀਆ ਪੰਚਾਇਤਾਂ ਅਤੇ ਕਿਸਾਨਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।
ਉਨਾਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਟਿੱਡੀ ਦਲ ਦੇ ਹਮਲੇ ਸਣੇ ਸਪਰੇਅ ਕਰਨ ਲਈ ਮੋਟਰਾਂ ਤੇ ਪਾਣੀ ਦਾ ਭੰਡਾਰਨ ਕਰਨ ਅਤੇ ਟਰੈਕਟਰ ਵਾਲੇ ਸਪਰੇਅ ਪੰਪ ਤਿਆਰ ਰੱਖਣ ਲਈ ਕਿਹਾ।ਉਨਾਂ ਕਿਹਾ ਕਿ ਰਾਤ ਸਮੇਂ ਕੀਟ ਨਾਸ਼ਕਾਂ ਦੀ ਸਪਰੇਅ ਲਈ ਰੌਸ਼ਨੀ ਲਈ ਵੱਡੀਆਂ ਟਾਰਚਾਂ ਦੀ ਮੱਦਦ ਲਈ ਜਾਵੇ,ਕਿਉਕਿ ਟਿੱਡੀ ਦਲ ਦੀ ਰੋਕਥਾਮ ਰਾਤ ਨੂੰ ਕੀਤੀ ਜਾਣੀ ਹੈ ਅਤੇ ਰਾਤ ਸਮੇਂ ਸਰਚ ਲਾਈਟਾਂ ਅਤੇ ਪਾਣੀ ਆਦਿ ਦੀ ਜਰੂਰਤ ਪਵੇਗੀ।
ਇਸ ਮੌਕੇ ਡਾ. ਹਰਿੰਦਰ ਸਿੰਘ ਬੈੰਸ ,ਡਾ. ਅਮਰੀਕ ਸਿੰਘ ਖੇਤੀਬਾੜੀ ਅਫ਼ਸਰ,ਡਾ. ਪਿਰਤਪਾਲ ਸਿੰਘ,ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਨੌਨਿਹਾਲ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ,ਸਰਪੰਚ ਅਮਰਜੀਤ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements