ਵਿਜੀਲੈਂਸ ਨੇ 28,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ਚੰਡੀਗੜ, 3 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੀ.ਏ.ਯੂ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਜੀਤ ਸਿੰਘ ਨੰੂ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰੀ, ਜਿਲਾ ਫਤਹਿਗੜ ਸਾਹਿਬ ਦੀ ਸ਼ਿਕਾਇਤ ’ਤੇ ਫ਼ੜਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਨਾਲ ਹੋਈ ਕੁੱਟਮਾਰ ਸਬੰਧੀ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 70,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 58,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 30,000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp