ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕ ਮਾਸਕ ਪਾਉਣ ਅਤੇ ਸ਼ੋਸਲ ਡਿਸਟੈਂਸ ਰੱਖਣ ਨੂੰ ਯਕੀਨੀ ਬਣਾਉਣ :ਸਿਵਲ ਸਰਜਨ
— ਕਾਦਰੀ ਮੁਹੱਲਾ ਗੁਰਦਾਸਪੁਰ ਦੇ 01 ਵਿਅਕਤੀ ਦੀ ਰਿਪੋਰਟ ਆਈ ਪੋਜ਼ਟਿਵ
ਗੁਰਦਾਸਪੁਰ, 4 ਜੂਨ ( ਅਸ਼ਵਨੀ ) : ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਇਸ ਮਹਾਂਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਤੇ ਜ਼ਿਲੇ ਭਰ ਅੰਦਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਸਕ ਲਾਜ਼ਮੀ ਤੋਰ ਤੇ ਪਹਿਨਣ ਅਤੇ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ।
ਉਨਾਂ ਅੱਗੇ ਦੱਸਿਆ ਕਿ ਜਿਲੇ ਵਿਚ 4391 ਸ਼ੱਕੀ ਮਰੀਜਾਂ ਦੇ ਲਏ ਗਏ ਸੈਂਪਲਾਂ ਵਿਚੋਂ 3824 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ, 145 ਕੋਰੋਨਾ ਪੀੜਤ ਅਤੇ 424 ਰਿਪੋਰਟਾਂ ਪੈਂਡਿੰਗ ਹਨ।
ਉਨਾਂ ਦੱਸਿਆ ਕਿ ਅੱਜ ਇਕ ਵਿਅਕਤੀ ਜੋ ਕਾਦਰੀ ਮੁਹੱਲਾ ਗੁਰਦਾਸਪੁਰ ਦਾ ਵਸਨੀਕ ਹੈ ਅਤੇ ਬੀਤੇ ਦਿਨੀਂ ਕੁਵੈਤ ਵਿਚੋਂ ਆਇਆ ਸੀ ਦੀ ਰਿਪੋਰਟ ਪੋਜ਼ਟਿਵ ਆਈ ਹੈ।
ਜ਼ਿਲੇ ਦੇ 145 ਕੋਰੋਨਾ ਪੀੜਤਾਂ ਵਿਚੋਂ 03 ਵਿਅਕਤੀਆਂ ਦੀ ਮੋਤ ਹੋ ਚੁੱਕੀ ਹੈ, 132 ਮਰੀਜਾਂ ਘਰਾਂ ਨੂੰ ਭੇਜੇ ਗਏ ਹਨ, (129 ਠੀਕ ਹੋਏ ਹਨ ਅਤੇ 03 ਘਰਾਂ ਵਿਚ ਏਕਾਂਤਵਾਸ ਕੀਤੇ ਗਏ ਹਨ।
ਇਸ ਤਰਾਂ ਹੁਣ 03 ਪੀੜਤ ਬਟਾਲਾ, 06 ਪੀੜਤ ਧਾਰੀਵਾਲ ਅਤੇ 01 ਪੀੜਤ ਅੰਮ੍ਰਿਤਸਰ ਵਿਖੇ ਦਾਖਲ ਹੈ।
ਸਿਵਲ ਸਰਜਨ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਲਾਜ਼ਮੀ ਤੋਰ ‘ਤੇ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਕਿਹਾ ਕਿ ਬਿਨਾਂ ਕੰਮ ਤੋਂ ਘਰਾਂ ਵਿਚੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਜਰੂਰੀ ਕੰਮ ਹੋਣ ਕਰਕੇ ਹੀ ਬਾਹਰ ਨਿਕਲਿਆ ਜਾਵੇ ਅਤੇ ਇਸ ਦੌਰਾਨ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕ ਹਿੱਤ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨਾ ਨੂੰ ਯਕੀਨੀ ਬਣਾਇਆ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp