ਪੀ.ਟੀ.ਯੂ ਦੇ ਕੇ.ਐਮ.ਐੱਸ ਕਾਲਜ ਦਸੂਹਾ ‘ਚ ਮਨਾਇਆ ਵਾਤਾਵਰਣ ਦਿਵਸ
ਦਸੂਹਾ / ਹੁਸਿਆਰਪੁਰ ( ਲਾਲਜੀ ਚੌਧਰੀ ) : ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ ਐੱਮ ਐਸ ਕਾਲਜ ਆਫ ਆਈ ਟੀ ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਰੁੱਖ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।
ਇਸ ਮੌਕੇ ਕਾਲਜ ਦੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕੇ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਸੁਰੱਖਿਆ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉਹਨਾਂ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ।
ਇੱਕ ਚੰਗਾ ਵਾਤਾਵਰਣ ਮਨੁੱਖੀ ਜੀਵਨ ਦੀ ਲੋੜ ਹੈ ਅਤੇ ਉਸੇ ਤਰ੍ਹਾਂ ਚੰਗੇ ਵਾਤਾਵਰਨ ਲਈ ਵੱਧ ਤੋਂ ਵੱਧ ਰੁੱਖਾਂ ਦੀ ਲੋੜ ਹੈ, ਇਸ ਲਈ ਉਹਨਾਂ ਨੇ ਕਾਲਜ ਕੈਂਪਸ ਵਿੱਚ ਪੌਦੇ ਲਗਾਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ.ਸ਼ਬਨਮ ਕੌਰ, ਐੱਚ.ਓ.ਡੀ. ਰਾਜੇਸ਼ ਕੁਮਾਰ, ਗੁਰਪ੍ਰੀਤ ਸਿੰਘ, ਰਾਕੇਸ਼ ਕੁਮਾਰ, ਲਖਵਿੰਦਰ ਕੌਰ ਅਤੇ ਮਨਪ੍ਰੀਤ ਕੌਰ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp