ਆਓ ਮਿਲ ਕੇ ਮੁੱਖ ਮੰਤਰੀ ਪੰਜਾਬ ਦੇ ਮਿਸ਼ਨ ਫਤਿਹ ਨੂੰ ਕਰੀਏ ਕਾਮਯਾਬ-ਜੋਗਿੰਦਰ ਪਾਲ

ਆਓ ਮਿਲ ਕੇ ਮੁੱਖ ਮੰਤਰੀ ਪੰਜਾਬ ਦੇ ਮਿਸ਼ਨ ਫਤਿਹ ਨੂੰ ਕਰੀਏ ਕਾਮਯਾਬ-ਜੋਗਿੰਦਰ ਪਾਲ
 

ਪਠਾਨਕੋਟ, 6 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ )  : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਦੇ ਹਰੇਕ ਜਿਲੇ ਅੰਦਰ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ, ਪੰਜਾਬ ਸਰਕਾਰ ਦਾ ਇੱਕ ਹੀ ਉਦੇਸ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾ ਕੇ ਮਨੁੱਖੀ ਜੀਵਨ ਦੀ ਰੱਖਿਆ ਕੀਤੀ ਜਾਵੇ, ਅਤੇ ਇਸ ਅੋਖੀ ਘੜੀ ਵਿੱਚ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਕਰੋਨਾ ਦੀ ਕੜੀ ਨੂੰ ਤੋੜਨ ਲਈ ਜਿਲਾ ਪ੍ਰਸਾਸਨ ਵੱਲੋਂ ਜੋ ਹਦਾਇਤਾਂ ਦਿੱਤੀਆਂ ਗਈਆਂ ਹਨ ਉਨਾਂ ਦੀ ਉਲੰਘਣਾ ਨਾ ਕਰੀਏ।

ਇਹ ਪ੍ਰਗਟਾਵਾ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆਂ ਨੇ ਕੀਤਾ। ਉਨਾਂ ਕਿਹਾ ਕਿ ਇਸ ਅੋਖੀ ਘੜੀ ਵਿੱਚੋਂ ਜਦੋਂ ਪੂਰੀਆਂ ਦੁਨੀਆ ਗੁਜਰ ਰਹੀ ਹੈ ਉਸ ਸਮੇਂ ਹਰੇਕ ਨਾਗਰਿਕ ਦੀ ਜਿਮੇਦਾਰੀ ਬਣਦੀ ਹੈ ਕਿ ਸਮਾਜ ਪ੍ਰਤੀ ਆਪਣੀਆਂ ਜਿਮੇਦਾਰੀਆਂ ਨੂੰ ਸਮਝੀਏ ਤਾਂ ਜੋ ਕਰੋਨਾ ਵਾਈਰਸ ਤੇ ਕੰਟਰੋਲ ਕੀਤਾ ਜਾ ਸਕੇ। ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਪਿੱਛੇ ਇੱਕ ਹੀ ਉਦੇਸ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਕੀਤਾ ਜਾਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਪਾਉਂਣ, ਵਾਰ ਵਾਰ ਹੱਥਾਂ ਨੂੰ ਸਾਫ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਜੋਰ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਨਾਂ ਨਿਯਮਾਂ ਦੀ ਪਾਲਣਾ ਕਰ ਕੇ ਅਸੀਂ ਤੰਦਰੁਸਤ ਰਹਿ ਸਕਦੇ ਹਾਂ।

Advertisements

ਉਨਾਂ ਕਿਹਾ ਕਿ ਜਿਲਾ ਪਠਾਨਕੋਟ ਨੂੰ ਖੁਸਹਾਲ ਦੇਖਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਆਪਣੀ ਆਪਣੇ ਸਮਾਜ ਅਤੇ ਪਰਿਵਾਰ ਪ੍ਰਤੀ ਜਿਮੇਦਾਰੀ ਨੂੰ ਸਮਝੀਏ ਅਤੇ ਘਰ ਤੋਂ ਨਿਕਲਣ ਲੱਗਿਆ ਮਾਸਕ ਜਾਂ ਪਰਨੇ ਆਦਿ ਦਾ ਪ੍ਰਯੋਗ ਜਰੂਰ ਕਰੀਏ। ਉਨਾਂ ਕਿਹਾ ਕਿ ਘਰਾਂ ਦੇ ਆਸ ਪਾਸ ਸਾਫ ਸਫਾਈ ਰੱਖੋਂ ਅਤੇ ਅਗਰ ਕਿਸੇ ਵਿਅਕਤੀ ਜਾਂ ਹੋਰ ਪਰਿਵਾਰਿਕ ਮੈਂਬਰ ਨੂੰ ਕਿਸੇ ਤਰ੍ਰਾਂ ਦੀ ਬੀਮਾਰੀ ਦੇ ਲੱਛਣ ਨਜਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਸਿਹਤ ਵਿਭਾਗ ਨਾਲ ਸੰਪਰਕ ਕਰੋ। ਉਨਾਂ ਕਿਹਾ ਕਿ ਆਪਣੀ ਨਿਗਰਾਨੀ ਹੀ ਆਪਣੀ ਸੂਰੱਖਿਆ ਹੈ । ਉਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਇਹ ਪ੍ਰਣ ਕਰੀਏ ਕਿ ਮਾਸਕ ਦਾ ਪ੍ਰਯੋਗ ਅਤੇ ਸੋਸਲ ਡਿਸਟੈਂਸ ਨੂੰ ਬਣਾਈ ਰੱਖਾਂਗੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਾਂਗੇ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply