ਕਿੰਨੂ ਦੇ ਬਾਗਾਂ ਵਿੱਚ ਟਿੱਡੀ ਦਲ ਦੇ ਹਮਲੇ ਦੀ ਰੋਕਥਾਮ ਸਬੰਧੀ ਕਰਵਾਈ ਮੌਕ ਡਰਿੱਲ

ਕਿੰਨੂ ਦੇ ਬਾਗਾਂ ਵਿੱਚ ਟਿੱਡੀ ਦਲ ਦੇ ਹਮਲੇ ਦੀ ਰੋਕਥਾਮ ਸਬੰਧੀ ਕਰਵਾਈ ਮੌਕ ਡਰਿੱਲ

ਪਠਾਨਕੋਟ 6 ਜੂਨ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਗੁਰਪ੍ਰੀਤ ਸਿੰਘ ਖਹਿਰਾ ਆਈ.ਏ ਐਸ ਦੇ ਦਿਸ਼ਾ ਨਿਰਦੇਸ਼ਾਂ ਡਾ.ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਭਾਗੀ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਟਿੱਡੀ ਦਲ ਦੇ ਸੰਭਾਵਤ ਹਮਲੇ ਦਾ ਟਾਕਰਾ ਕਰਨ ਬਾਰੇ ਜਾਣਕਾਰੀ ਦੇਣ ਲਈ ਬਲਾਕ ਪਠਾਨਕੋਟ ਦੇ ਪਿੰਡ  ਗਿਆਲਾ   ਵਿਖੇ ਮੌਕ ਡਰਿੱਲ ਕਰਵਾਈ ਗਈ। ਇਸ ਦੌਰਾਨ ਸ਼੍ਰੀ ਸੁਰਜੀਤ ਸਿੰਘ ਦੇ ਕਿੰਨੂ ਦੇ ਬਾਗ ਵਿਚ ਟਰੈਕਟਰ ਨਾਲ ਚੱਲਣ ਵਾਲੇ ਛਿੜਕਾਅ ਪੰਪਾਂ  ਦੀ ਮਦਦ ਨਾਲ ਟਿੱਡੀ  ਦਲ ਨਾਲ ਮੁਕਾਬਲੇ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਗਿਆ।

Advertisements

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ  ਨੇ ਕਿਹਾ ਕਿ 27 ਸਾਲ ਬਾਅਦ ਪੰਜਾਬ,ਰਾਜਸਥਾਨ ਵਿੱਚ ਟਿੱਡੀ ਦਾ ਹਮਲਾ ਹੋਇਆ ਹੈ ਜਿਸ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ ।ਉਨਾ ਕਿਹਾ ਕਿ ਇੱਕ ਟਿੱਡੀ ਇੱਕ ਦਿਨ ਵਿੱਚ ਆਪਣੇ ਭਾਰ ਦੇ ਬਰਾਬਰ ਭੋਜਨ ਖਾਂਦੀ ਹੈ ਅਤੇ ਟਿੱਡੀ ਦਲ ਦੇ ਇੱਕ ਸਮੂਹ ਵਿੱਚ ਕਰੋੜਾਂ ਟਿੱਡੀਆਂ ਸ਼ਾਮਿਲ ਹੁੰਦੀਆਂ ਹਨ ਜਿਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਟਿੱਡੀ ਦਲ ਦਾ ਇੱਕ ਸਮੂਹ ਫਸਲਾਂ,ਬਾਗਾਂ ਅਤੇ ਦਰਖਤਾਂ ਦਾ ਕਿੰਨਾ ਨੁਕਸਾਨ ਕਰ ਸਕਦਾ ਹੈ।ਉਨਾਂ ਦੱਸਿਆ ਕਿ ਪੰਜਾਬ ਵਿੱਚ ਫਾਜਿਲਕਾ ਦੇ ਨਾਲ ਲੱਗਦੇ ਕੁਝ ਜ਼ਿਲਿਆਂ ਵਿੱਚ ਟਿੱਡੀ ਦਲ ਦਾ ਹਮਲਾ ਦੇਖਿਆ ਗਿਆਂ ਸੀ ਜਿਸ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੇਂ ਸਿਰ ਕਾਰਵਾਈ ਕਰਕੇ ਅਗਾਂਹ ਵਧਣ ਤੋਂ ਰੋਕ ਦਿੱਤਾ ਸੀ।

Advertisements

ਉਨਾਂ ਦੱਸਿਆ ਕਿ ਟਿੱਡੀ ਦਲ ਦਾ ਟਾਕਰਾ ਕਰਨ ਲਈ ਮਾਹਿਰਾਂ ਦੀਆਂ ਟੀਮਾਂ ਬਣਾ ਦਿਤੀਆਂ ਗਈਆਂ ਹਨ ਜੋ ਪਿੰਡਾਂ ਵਿਚ ਲਗਾਤਾਰ ਸਰਵੇ ਕਰ ਰਹੀਆਂ ਹਨ।ਉਨਾਂ ਕਿਹਾ  ਕਿ ਟਿੱਡੀ ਦਲ ਦਾ ਹਮਲਾ ਸਾਡੇ ਲਈ ਇਕ ਚਣੌਤੀ ਹੈ,ਜਿਸ ਦਾ ਸਾਨੂੰ ਡਟਕੇ ਮੁਕਾਬਲਾ ਕਰਨਾ ਚਾਹੀਦਾ ਹੈ।ਉਨਾਂ  ਕਿਸਾਨਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਟਿੱਡੀ ਦਲ ਦੇ ਹਮਲੇ ਦੀ ਸੂਰਤ ਵਿੱਚ ਪਿੰਡਾਂ ਦੀਆ ਪੰਚਾਇਤਾਂ  ਅਤੇ ਕਿਸਾਨਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।ਉਨਾਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਟਿੱਡੀ ਦਲ ਦੇ ਹਮਲੇ ਸਣੇ ਸਪਰੇਅ ਕਰਨ ਲਈ ਮੋਟਰਾਂ ਤੇ ਪਾਣੀ ਦਾ ਭੰਡਾਰਨ ਕਰਨ ਅਤੇ ਟਰੈਕਟਰ ਵਾਲੇ ਸਪਰੇਅ ਪੰਪ ਤਿਆਰ ਰੱਖਣ ਲਈ ਕਿਹਾ।ਉਨਾਂ ਕਿਹਾ ਕਿ ਰਾਤ ਸਮੇਂ ਕੀਟ ਨਾਸ਼ਕਾਂ ਦੀ ਸਪਰੇਅ ਲਈ ਰੌਸ਼ਨੀ ਲਈ ਵੱਡੀਆਂ ਟਾਰਚਾਂ ਦੀ ਮੱਦਦ ਲਈ ਜਾਵੇ,ਕਿਉਕਿ ਟਿੱਡੀ ਦਲ ਦੀ ਰੋਕਥਾਮ ਰਾਤ ਨੂੰ ਕੀਤੀ ਜਾਣੀ ਹੈ ਅਤੇ ਰਾਤ ਸਮੇਂ ਸਰਚ ਲਾਈਟਾਂ ਅਤੇ ਪਾਣੀ ਆਦਿ ਦੀ ਜਰੂਰਤ ਪਵੇਗੀ।ਉਨਾਂ ਕਿਹਾ ਕਿ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਦੀ ਸ਼ੁਰੂਆਤ ਕਤਿੀ ਗਈ ਹੈ।

Advertisements

ਜਿਸ ਦੀ ਸਫਲਤਾ ਲਈ ਹਰੇਕ ਨਾਗਰਿਕ ਨੂੰ ਆਪਸ ਵਿੱਚ ਸਮਾਜਿਕ ਦੂਰੀ,ਹੱਥਾਂ ਨੂੰ ਵਾਰ ਵਾਰ ਸਾਫ ਕਰਨਾ,ਮੂੰਹ ਅਤੇ ਨੱਕ ਨੂੰ ਮਾਸਕ ਜਾਂ ਸੂਤੀ ਦੇ ਰੁਮਾਲ ਨਾਲ ਢੱਕਣਾ ਆਦਿ  ਦੀ ਪਾਲਣਾ ਕਰਨੀ ਚਾਹੀਦੀ ਹੈ, ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਦੇ ਭਾਗੀਦਾਰ ਬਣੀਏ ਲੋਕਾਂ ਨੂੰ ਜਾਗਰੁਕ ਕਰੀਏ, ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਪੂਰਾ ਕੀਤਾ ਜਾ ਸਕੇ। ਇਸ ਮੌਕੇ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਸ਼੍ਰੀ ਗੁਰਦਿੱਤ ਸਿੰਘ,ਸੁਭਾਸ਼ ਚੰਦਰ ਖੇਤੀਬਾਵੀ ਵਿਸਥਾਰ ਅਫਸਰ,ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ,ਸਰਪੰਚ ਗ੍ਰਾਮ ਪੰਚਾਇਤ ਸ਼੍ਰੀ ਪ੍ਰਵੀਨ ਕੁਮਾਰ, ਜੀਤ ਸਿੰਘ,ਸ਼ਿਵ ਦਾਸ, ਸਮੇਤ ਹੋਰ ਕਿਸਾਨ ਹਾਜ਼ਰ ਸਨ।      

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply