7 ਹੋਰ ਲੋਕ ਅੱਜ ਘਰਾਂ ਨੂੰ ਪਰਤੇ,ਜਿਲਾ ਪਠਾਨਕੋਟ ਚ ਹੁਣ ਤੱਕ 50 ਲੋਕ ਕਰੋਨਾ ਵਾਈਰਸ ਮੁਕਤ
ਪਠਾਨਕੋਟ, 7 ਜੂਨ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਅਵਿਨਾਸ਼ ਚੀਫ ਰਿਪੋਰਟਰ ) ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਸਾਡਾ ਇੱਕ ਹੀ ਉਦੇਸ ਹੈ ਕਿ ਕਰੋਨਾ ਵਾਈਰਸ ਬੀਮਾਰੀ ਤੇ ਫਤਿਹ ਪਾਈ ਜਾਏ, ਜਿਸ ਦੇ ਚਲਦਿਆਂ ਅੱਜ ਜਿਲਾ ਪਠਾਨਕੋਟ ਆਈਸੋਲੇਸ਼ਨ ਹਸਪਤਾਲ ਜੋ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਬਣਾਇਆ ਗਿਆ ਹੈ ਤੋਂ 7 ਲੋਕ ਜਿਨਾਂ ਨੂੰ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਦੇ ਅਧੀਨ ਅੱਜ ਨਿਰਧਾਰਤ ਸਮਾਂ ਪੂਰਾ ਕਰਨ ਤੋਂ ਬਾਅਦ ਆਪਣੇ ਘਰਾਂ ਲਈ ਰਵਾਨਾ ਕੀਤਾ। ਇਹ ਪ੍ਰਗਟਾਵਾ ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਨਾਂ ਦੱਸਿਆ ਕਿ ਅੱਜ 7 ਲੋਕਾਂ ਦੇ ਘਰ ਜਾਣ ਨਾਲ ਜਿਲਾ ਪਠਾਨਕੋਟ ਵਿੱਚ ਹੁਣ ਤੱਕ 50 ਲੋਕ ਕਰੋਨਾ ਵਾਈਰਸ ਤੋਂ ਰਿਕਵਰ ਹੋ ਚੁੱਕੇ ਹਨ।
ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਅੱਜ ਜਿਨਾਂ ਲੋਕਾਂ ਨੂੰ ਘਰਾਂ ਨੂੰ ਭੇਜਿਆ ਗਿਆ ਹੈ ਉਨਾਂ ਵਿੱਚੋਂ 4 ਲੋਕ ਸਲਾਰੀਆਂ ਨਗਰ, 2 ਲੋਕ ਅੰਦਰੂਨ ਬਾਜਾਰ ਅਤੇ ਇੱਕ ਵਿਅਕਤੀ ਓੁਬਰਾਏ ਮੁਹੱਲੇ ਦਾ ਰਹਿਣ ਵਾਲੇ ਹੈ। ਉਨਾਂ ਦੱਸਿਆ ਕਿ ਅੱਜ ਘਰਾਂ ਨੂੰ ਭੇਜੇ ਗਏ 7 ਲੋਕਾਂ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਗਈ ਸੀ ਤੱਦ ਹੀ ਉਨਾਂ ਵੱਲੋਂ ਕਰੋਨਾ ਵਾਈਰਸ ਤੇ ਫਤਿਹ ਪਾਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕ ਹੀ ਉਦੇਸ ਹੈ ਮਿਸ਼ਨ ਫਤਿਹ ਕਿ ਹਰ ਤਰਾਂ ਨਾਲ ਕਰੋਨਾ ਵਾਈਰਸ ਬੀਮਾਰੀ ਦਾ ਮਿਸ਼ਨ ਫਤਿਹ ਕੀਤਾ ਜਾਵੇ ਅਤੇ ਪੰਜਾਬ ਵਿੱਚੋਂ ਇਸ ਬੀਮਾਰੀ ਦਾ ਖਾਤਮਾ ਕੀਤਾ ਜਾਵੇ। ਉਨਾਂ ਕਿਹਾ ਕਿ ਜਦੋਂ ਤੱਕ ਅਸੀਂ ਜਾਗਰੁਕ ਨਹੀਂ ਹੋਵਾਂਗੇ ਤੱਦ ਤੱਕ ਅਸੀਂ ਕਰੋਨਾ ਬੀਮਾਰੀ ਤੋਂ ਮੁਕਤੀ ਨਹੀਂ ਪਾ ਸਕਦੇ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਘਰ ਤੋਂ ਬਾਹਰ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਕਰੋ, ਵਾਰ ਵਾਰ ਹੱਥਾਂ ਨੂੰ ਸਾਬਣ ਨਾਲ ਧੋਵੋਂ ਅਤੇ ਅਗਰ ਸਾਬਣ ਨਾ ਹੋਵੇ ਤਾਂ ਹੱਥਾਂ ਨੂੰ ਸੈਨੀਟਾਈਜ ਕਰੋ। ਉਨਾਂ ਕਿਹਾ ਕਿ ਇਸ ਮਿਸ਼ਨ ਵਿੱਚ ਸਭ ਤੋਂ ਜਰੂਰੀ ਹੈ ਕਿ ਸੋਸਲ ਡਿਸਟੈਂਸ ਬਣਾ ਕੇ ਰੱਖਿਆ ਜਾਵੇ। ਉਨਾਂ ਕਿਹਾ ਕਿ ਪਰਿਵਾਰ ਦੀ ਸੁਰੱਖਿਆ ਸਭ ਤੋਂ ਵੱਡੀ ਸੁਰੱਖਿਆ ਹੈ ਅਗਰ ਅਸੀਂ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਫਰਜਾਂ ਜਾਂ ਜਿਮੇਵਾਰੀਆਂ ਨੂੰ ਵੀ ਸਮਝਣ ਲੱਗਾਂਗੇ ਤੱਦ ਹੀ ਕਰੋਨਾ ਵਾਈਰਸ ਦੀ ਬੀਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp