ਮਜ਼ਦੂਰਾਂ ਦੀ ਘਾਟ ਦੇ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ,ਕੱਦੂ ਵਾਲੇ ਝੋਨੇ ਦਾ ਬਿਹਤਰ ਵਿਕਲਪ : ਡਾ.ਅਮਰੀਕ ਸਿੰਘ
ਪਠਾਨਕੋਟ,7 ਜੂਨ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਜਸਨੂਰ ਨੂਰ ਨਿੱਜੀ ਪੱਤਰ ਪ੍ਰੇਰਕ ) ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਅਸੀਂ ਕਿਸ ਤਰਾਂ ਨਾਲ ਕਰੋਨਾ ਤੇ ਫਤਿਹ ਪਾਉਂਣੀ ਹੈ ਇਸ ਦੇ ਨਾਲ ਹੀ ਵਾਤਾਵਰਣ ਨੂੰ ਸੁੱਧ ਅਤੇ ਸਾਫ ਸੁਥਰਾ ਰੱਖਣਾ ਵੀ ਸਾਡੀ ਜਿਮੇਦਾਰੀ ਬਣਦੀ ਹੈ। ਜਿਸ ਦੇ ਚਲਦਿਆਂ ਜ਼ਮੀਨ ਹੇਠਲੇ ਪਾਣੀ ਦੇ ਘਟਦੇ ਪੱਧਰ ਅਤੇ ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਇਸ ਸੀਜਨ ਵਿੱਚ ਜੋ ਮੈਨ ਪਾਵਰ ਦੀ ਘਾਟ ਹੈ ਉਸ ਦਾ ਉਚਿੱਤ ਹੱਲ ਕੱਢਿਆ ਜਾ ਸਕੇ।
ਅੱਜ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਫੁੱਲੜਾਂ ਦੇ ਕਿਸਾਨ ਬੂਟਾ ਰਾਮ ਦੇ ਖੇਤਾਂ ਵਿੱਚ ਕਣਕ ਬੀਜਣ ਵਾਲੀ ਜ਼ੀਰੋ ਡਰਿਲ ਵਿੱਚ ਕੁਝ ਤਬਦੀਲੀਆਂ ਕਰਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਗਈ । ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ(ਪੌਦ ਸੁਰੱਖਿਆ),ਸ਼੍ਰੀ ਗੁਰਦਿੱਤ ਸਿੰਘ ,ਸ਼੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ ਸ਼ਰਮਾ ਖੇਤੀ ਉਪ ਨਿਰੀਖਕ,ਵਿਜੇ ਕੁਮਾਰ, ਜੀਤ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੇ ਰੋਸਨੀ ਪਾਉਂਦਿਆਂ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਦੱਸਿਆ । ਉਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਿਤ ਘਾਟ ਕਾਰਨ ਕੱਦੂ ਵਾਲੇ ਝੌਨੇ ਦਾ ਇਕ ਬਿਹਤਰ ਬਦਲ ਹੈ। ਉਨਾਂ ਕਿਹਾ ਕਿਇਸ ਵਿਧੀ ਨਾਲ ਜ਼ਮੀਨਹੇਠਲਾਪਾਣੀ,ਸਮਾਂ,ਮਜ਼ਦੂਰਾਂ ਤੇ ਹੋਣ ਵਾਲਾ ਖਰਚਾ,ਟਰੈਕਟਰ ਦੀ ਘਸਾਈ ਬਚਾਉਣ ਵਿੱਚ ਸਹਾਈ ਹੁੰਦੀ ਹੈ।ਉਨਾਂ ਕਿਹਾ ਕਿ ਜੂਨ ਮਹੀਨੇ ਵਿਚ ਸਿੱਧੀ ਬਿਜਾਈ ਨਾਲ ਬੀਜੀ ਝੋਨੇ ਦੀ ਫਸਲ ਚੰਗਾ ਝਾੜ ਅਤੇ ਮਿਆਰ ਦਿੰਦੀ ਹੈ ਅਤੇ ਮਈ ਮਹੀਨੇ ਵਿਚ ਅਗੇਤੀ ਬਿਜਾਈ ਕਰਨ ਨਾਲ ਪਾਣੀ ਦੀ ਖਪਤ ਜ਼ਿਆਦਾ ਹੁੰਦੀ ਹੈ ਅਤੇ ਨਦੀਨਾਂ ਦੀ ਸਮੱਸਿਆ ਵੀ ਜ਼ਿਆਦਾ ਆਉਂਦੀ ਹੈ।
ਉਨਾਂ ਨੇ ਕਿਹਾ ਕਿ ਝੋਨਾ ਬੀਜਣ ਵਾਲੀਆ ਡਰਿੱਲਾਂ ਦੀ ਘਾਟ ਕਾਰਨ ਸਕੱਤਰ ਖੇਤੀਬਾੜੀ ਵਿਭਾਗ ਸ. ਕਾਹਨ ਸਿੰਘ ਪੰਨੂ ਦੇ ਨਿਰਦੇਸ਼ਾਂ ਤੇ ਬੂਟਾ ਰਾਮ ਦੀ ਕਣਕ ਬੀਜਣ ਵਾਲੀ ਜ਼ੀਰੋ ਡਰਿੱਲ ਵਿੱਚ ਹੀ ਕੁਝ ਤਬਦੀਲੀਆਂ ਕਰਕੇ ਝੋਨਾ ਬੀਜਣ ਵਾਲੀ ਡਰਿਲ ਵਿੱਚ ਤਬਦੀਲ ਕੀਤੀ ਗਈ ਹੈ,ਜਿਸ ਨਾਲ ਨਵੀਂ ਬੀਜ ਡਰਿਲ ਤੇ ਹੋਣ ਵਾਲਾ ਖਰਚਾ ਬਚ ਗਿਆ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ। ਉਨਾਂ ਕਿਹਾ ਕਿ ਕੋਵਿਡ 19 ਕਾਰਨ ਮਜ਼ਦੂਰਾਂ ਦੀ ਘਾਟ ਅਤੇ ਕਿਸਾਨਾਂ ਦੀ ਮੰਗ ਤੇ ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨਾ ਲਾਉਣ ਦੀ ਤਾਰੀਕ 10 ਜੂਨ ਮਿਥੀ ਗਈ ਹੈ ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਕਿਸੇ ਵੀ ਹਾਲਤ ਵਿੱਚ ਨਾਂ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬਿਹਤਰ ਹੈ। ਉਨਾਂ ਕਿਹਾ ਕਿ ਰੌਣੀ ਉਪਰੰਤ ਖੇਤ ਤਰ ਵੱਤਰ ਦੀ ਹਾਲਤ ਵਿਚ ਆਉਣ ਤੇ ਦੋ ਵਾਰ ਹੱਲਾਂ ਨਾਲ ਵਾਹ ਕੇ ਤੇ ਸੁਹਾਗੇ ਦੀ ਦੋਹਰ ਜਾਂ ਤੇਹਰ ਪਾ ਕੇ ਤੁਰੰਤ ਬਿਜਾਈ ਕਰ ਦਿਉ।
ਉਨਾਂ ਕਿਹਾ ਕਿ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿੱਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ ਦਵਾਈ ਨਾਲ ਸੋਧ ਲਵੋ। ਡਾ. ਮਨਦੀਪ ਕੌਰ ਨੇ ਕਿਹਾ ਕਿ ਨਦੀਨਾਂ ਦੀ ਸਮੱਸਿਆ ਅਤੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਤੋਂ ਬਚਾਅ ਲਈ ਪਹਿਲਾ ਪਾਣੀ ਦੇਰੀ ਨਾਲ, ਤੇ ਤਕਰੀਬਨ 21 ਦਿਨਾਂ ਬਾਅਦ ਲਾਉ। ਉਨਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਇਸ ਵਿਧੀ ਵਿੱਚ ਰੁਚੀ ਦਿਖਾ ਰਹੇ ਹਨ ਅਤੇ ਕਈ ਕਿਸਾਨ ਪਹਿਲੀ ਵਾਰ ਇਸ ਵਿਧੀ ਨੂੰ ਅਪਣਾ ਰਹੇ ਹਨ ਇਸ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਨਾਂ ਆਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp