ਸੰਭਾਵੀ ਹੜਾਂ ਦੀ ਰੋਕਥਾਮ ਤੇ ਹੜਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਸਬੰਧੀ ਮੀਟਿੰਗ

ਸੰਭਾਵੀ ਹੜਾਂ ਦੀ ਰੋਕਥਾਮ ਤੇ ਹੜਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਉਣ ਸਬੰਧੀ ਮੀਟਿੰਗ

ਪਠਾਨਕੋਟ, 8 ਜੂਨ  ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਜ਼ਿਲਾ ਪਠਾਨਕੋਟ ਅੰਦਰ ਸੰਭਾਵੀ ਹੜਾਂ ਦੀ ਰੋਕਥਾਮ ਅਤੇ ਹੜਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੰੁਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ।  ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ , ਅਰਵਿੰਦ ਪ੍ਰਕਾਸ ਵਰਮਾ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਪਰਮਪਾਲ ਸਿੰਘ ਡੀ.ਡੀ.ਪੀ.ਓ. ਪਠਾਨਕੋਟ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ, ਲਲਿਤ ਕੁਮਾਰ ਡੀ.ਐਸ.ਪੀ., ਸੈਨਾਂ ਅਤੇ ਬੀ.ਐਸ.ਐਫ ਦੇ ਅਧਿਕਾਰੀ, ਅੰਗਦ ਸਿੰਘ ਜਿਲਾ ਮਾਲ ਲੇਖਾਕਾਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਅਸੀਂ ਸਾਰੀ ਦੁਨੀਆਂ ਦੇ ਲੋਕ ਕਰੋਨਾ ਵਾਈਰਸ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਜਿਲਾ ਪਠਾਨਕੋਟ ਵਿੱਚ ਵੀ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਕਰੋਨਾ ਤੋਂ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਉਪਰਾਲੇ ਕੀਤੇ ਜਾ ਰਹੇ ਹਨ ਕਿ ਕਰੋਨਾ ਦੇ ਵਿਸਥਾਰ ਨੂੰ ਰੋਕਿਆ ਜਾਵੇ। ਉਨਾਂ ਕਿਹਾ ਕਿ ਜਿਵੇ ਕੋਵਿਡ-19 ਦੋਰਾਨ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ  ਕਰੋਨਾ ਮਿਸ਼ਨ ਫਤਿਹ ਕਰਨ ਲਈ ਸਹਿਯੋਗ ਦਿੱਤਾਂ ਹੈ ਇਸੇ ਹੀ ਤਰਾਂ ਸੰਭਾਵਿਤ ਹੜਾਂ ਲਈ ਵੀ ਸਾਰੇ ਸਬੰਧਤ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਮਿਲਕੇ ਆਪਣੀਆਂ ਜਿਮੇਦਾਰੀਆਂ ਨਿਭਾਉਂਣੀਆਂ ਹਨ।   ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਭਾਵੀ ਹੜਾਂ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰਕੇ ਰੱਖਣ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ।

Advertisements

ਉਨਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣਾ ਕਮਿਊਨੀਕੇਸ਼ਨ ਪਲੈਨ ਤਿਆਰ ਕਰਕੇ ਡਿਪਟੀ ਕਮਿਸ਼ਨਰ ਦਫਤਰ ਨੂੰ ਭੇਜਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਸਾਰੇ ਵਿਭਾਗ ਤੋਂ ਕਮਿਊਨੀਕੇਸ਼ਨ ਪਲੈਨ ਪ੍ਰਾਪਤ ਕਰਨ ਉਪਰੰਤ ਇੱਕ ਕੰਸੋਲੀਡੇਟ ਕਮਿਊਨੀਕੇਸ਼ਨ ਪਲੈਨ ਤਿਆਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇਗਾ। ਜਿਸ ਨਾਲ ਹੜ ਰੋਕੂ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਅਸਾਨੀ ਹੋਵੇਗੀ ਅਤੇ ਲੋੜ ਪੈਣ ‘ਤੇ ਸਬੰਧਤ ਅਧਿਕਾਰੀਆਂ ਨਾਲ ਸਹੀ ਢੰਗ ਨਾਲ ਤਾਲਮੇਲ ਕਰਕੇ ਹੜ ਦੀ ਸਥਿਤੀ ਨਾਲ ਨਜਿਠਣਾ ਵੀ ਸੋਖਾ ਹੋ ਜਾਵੇਗਾ। ਉਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸੰਭਾਵੀ ਹੜਾਂ ਤੋਂ ਪ੍ਰਭਾਵਿਤ ਹੋਣ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ। ਉਨਾਂ ਨੇ ਨਗਰ ਨਿਗਮ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਖੇਤਰਾਂ ਵਿੱਚ ਸੰਭਾਵੀ ਹੜਾਂ /ਬਰਸਾਤ ਦੇ ਜਮਾਂ ਹੋਏ ਪਾਣੀ ਨੂੰ ਡਰੇਨ ਆਉਟ ਕਰਨ ਲਈ ਪੰਪ ਤਿਆਰ ਰੱਖਣ ਅਤੇ ਨਿਕਾਸੀ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਉਣ।

Advertisements

ਉਨਾਂ ਨੇ ਪਸ਼ੂ ਪਾਲਣ ਵਿਭਾਗ ਨੂੰ  ਹਦਾਇਤ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਸ਼ੂਆਂ ਨੂੰ ਟੀਕੇ ਲਗਾਉਣ ਅਤੇ ਚਾਰੇ ਦਾ ਅਗੇਤਾ ਪ੍ਰਬੰਧ ਕਰਨ। ਉਨਾਂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਭਾਵੀ ਹੜਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਸਿਹਤ ਸੰਭਾਲ ਲਈ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਗਠਿਤ ਕਰਨ ਅਤੇ ਦਵਾਈਆਂ ਆਦਿ ਦਾ ਅਗੇਤੇ ਪ੍ਰਬੰਧ ਕਰਨ। ਉਨਾਂ ਕਿਹਾ ਕਿ ਇਸੇ ਹੀ ਤਰਾਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੌਲਰ ਸੰਭਾਵੀ ਹੜਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਖਾਣ ਪੀਣ ਦੀਆਂ ਵਸੂਤਾਂ ਦਾ ਪਹਿਲਾਂ ਹੀ ਪ੍ਰਬੰਧ ਕਰਕੇ ਰੱਖਣ। ਉਨਾਂ ਨੇ ਸਿੱਖਿਆ ਵਿਭਾਗ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਸੁਰੱਖਿਅਤ ਥਾਵਾਂ ਦੀ ਸ਼ਨਾਖਤ ਕਰਨ ਤਾਂ ਜੋ ਲੋੜ ਪੈਣ ਤੇ ਪ੍ਰਭਾਵਿਤ ਲੋਕਾਂ ਨੂੰ ਟਰਾਂਸਪੋਰਟ ਰਾਹੀਂ ਸ਼ਨਾਖਤ ਕੀਤੀਆਂ ਗਈਆਂ ਸੁਰੱਖਿਆਤ ਥਾਵਾਂ ’ਤੇ ਪਹੁੰਚਾਇਆ ਜਾ ਸਕੇ। ਉਨਾਂ ਕਿਹਾ  ਕਿ ਟਰਾਂਸਪੋਰਟ ਦਾ ਪ੍ਰਬੰਧ ਜੀ.ਐਮ. ਪੰਜਾਬ ਰੋਡਵੇਜ ਅਤੇ ਆਰ.ਟੀ.ਏ. ਪਠਾਨਕੋਟ ਵੱਲੋਂ ਕੀਤਾ ਜਾਵੇਗਾ। ਮੀਟਿੰਗ ਦੋਰਾਨ ਵੱਖ ਵੱਖ ਜਿਲਾ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਪਰੋਕਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply