ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਹਰ ਨਾਗਰਿਕ ਸਹਿਯੋਗ ਦੇਵੇ : ਵਿਧਾਇਕ ਬਾਜਵਾ

ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਹਰ ਨਾਗਰਿਕ ਸਹਿਯੋਗ ਦੇਵੇ : ਵਿਧਾਇਕ ਬਾਜਵਾ


ਬਟਾਲਾ, 8 ਜੂਨ ( ਸੰਜੀਵ , ਅਵਿਨਾਸ਼ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਜੋ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਇਹ ਸਾਰੇ ਪੰਜਾਬੀਆਂ ਦਾ ਸਾਂਝਾ ਮਿਸ਼ਨ ਹੈ ਅਤੇ ਇਸ ਨੂੰ ਕਾਮਯਾਬ ਕਰਨ ਲਈ ਹਰ ਕਿਸੇ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਲੋਕਾਂ ਨੂੰ ਮਿਸ਼ਨ ਫਤਿਹ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Advertisements

ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਪਿੱਛੇ ਇੱਕ ਹੀ ਉਦੇਸ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥਾਂ ਨੂੰ ਸਾਬਣ ਨਾਲ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਜੋਰ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਨਾਂ ਨਿਯਮਾਂ ਦੀ ਪਾਲਣਾ ਕਰ ਕੇ ਅਸੀਂ ਤੰਦਰੁਸਤ ਰਹਿ ਸਕਦੇ ਹਾਂ। ਸ. ਬਾਜਵਾ ਨੇ ਕਿਹਾ ਕਿ ਅਸੀਂ ਜਦੋਂ ਵੀ ਘਰ ਤੋਂ ਬਾਹਰ ਨਿਕਲੀਏ ਤਾਂ ਮਾਸਕ ਜਰੂਰ ਪਾਈਏ ਅਤੇ ਹਰ ਹਾਲ ਸਮਾਜਿਕ ਦੂਰੀ ਬਰਕਾਰ ਰੱਖੀਏ।  ਉਨ੍ਹਾਂ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਕਿਸੇ ਤਰਾਂ ਦੀ ਬੀਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਬਿਨਾਂ ਦੇਰੀ ਸਿਹਤ ਵਿਭਾਗ ਨਾਲ ਸੰਪਰਕ ਕਰੇ। ਉਨਾਂ ਕਿਹਾ ਕਿ ਸਾਂਝੇ ਯਤਨਾ ਨਾਲ ਅਸੀਂ ਕੋਰੋਨਾ ਵਾਇਰਸ ਉੱਪਰ ਫ਼ਤਿਹ ਪਾ ਸਕਦੇ ਹਾਂ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply