ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋਂ ਚੈਕਿੰਗ ਅਭਿਆਨ ਜਾਰੀ

ਗੁਰਦਾਸਪੁਰ ਅਤੇ ਬਟਾਲਾ ਦੀਆਂ ਸਬਜ਼ੀਆਂ ਮੰਡੀਆਂ,ਘਿਓ ਅਤੇ ਤੇਲ ਦੇ ਹੋਲਸੇਲਰਾਂ ਦੁਕਾਨਾਂ ਦੀ ਕੀਤੀ ਚੈਕਿੰਗ- ਭਰੇ ਸੈਂਪਲ

ਗੁਰਦਾਸਪੁਰ, 8 ਜੂਨ (  ਅਸ਼ਵਨੀ ) : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ ਅਪਣਾਇਆ ਗਿਆ ਹੈ ਤੇ ਵਿਭਾਗ ਵਲੋਂ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਜਿਲਾ ਸਿਹਤ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਮਿਲਵਾਟਖੋਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Advertisements


ਉਨਾਂ ਅੱਗੇ ਦੱਸਿਆ ਕਿ ਅੱਜ ਫੂਡ ਸੇਫਟੀ ਟੀਮ,ਜਿਸ ਵਿਚ ਬਾਗਬਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਸਨ ਵਲੋਂ, ਗੁਰਦਾਸਪੁਰ ਅਤੇ ਬਟਾਲਾ ਦੀਆਂ ਸ਼ਬਜੀਆਂ ਮੰਡੀਆਂ ਚੈਕਿੰਗ ਕੀਤੀ ਗਈ ਤੇ ਫਲਾਂ ਅਤੇ ਸਬਜੀਆਂ ਦੇ ਸੈਂਪਲ ਭਰੇ ਗਏ। ਇਸ ਤੋਂ ਇਲਾਵਾ ਗੁਰਦਾਸਪੁਰ ਅਤੇ ਬਟਾਲਾ ਦੀਆਂ ਤੇਲ ਤੇ ਘਿਓ ਦੀਆਂ ਹੋਲਸੇਲਰ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ ਤੇ ਘਿਓ ਤੇ ਤੇਲ ਦੇ ਸੈਂਪਲ ਇਕੱਤਰ ਕਰਕੇ , ਇਨਾਂ ਪਦਾਰਥਾਂ ਦੀ ਗੁਣਵੱਤਾ ਚੈੱਕ ਕਰਨ ਲਈ ਖਰੜ ਲੈਬਾਰਟੀ ਵਿਖੇ ਭੇਜੇ ਗਏ ਹਨ ਅਤੇ ਰਿਪੋਰਟ ਮਿਲਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਕੀਮਤ ‘ਤੇ ਮਿਲਵਾਟਖੋਰਾਂ ਨੂੰ ਬਖਸ਼ਿਆ ਨਹੀਂ ਜਾਵੇਗੀ।

Advertisements

ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਖੁਰਾਕ ਸੁਰੱਖਿਆ ਕਾਨੂੰਨ ਨੂੰ ਖਾਸਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ  ਜਾਣਕਾਰੀ ਦੇਣ ਦੇ ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਮੌਕੇ ਜਿਲਾ ਸਿਹਤ ਅਫਸਰ ਨਾਲ ਐਫ.ਐਸ.ਓ ਮੁਨੀਸ਼, ਰੇਖਾ, ਸਬ ਇੰਸਪੈਕਟਰ ਹਰਪ੍ਰੀਤ ਸਿੰਘ ਵੀ ਮੋਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply