ਪਠਾਨਕੋਟ, 9 ਜੂਨ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ਚੀਫ ਰਿਪੋਰਟਰ ) : ਅੱਜ ਮੰਗਲਵਾਰ ਨੂੰ ਜਿਲਾ ਪਠਾਨਕੋਟ ਵਿੱਚ 3 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਉਂਣ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 94 ਹੋ ਗਈ ਹੈ ਜਿਨਾਂ ਵਿੱਚੋਂ 57 ਲੋਕ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ, ਮੰਗਲਵਾਰ ਨੂੰ ਵੀ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ 3 ਲੋਕ ਕਰੋਨਾ ਪਾਜੀਟਿਵ ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਘਰ ਭੇਜਿਆ ਗਿਆ ਹੈ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਉਨਾਂ ਦੱਸਿਆ ਕਿ ਕਰੋਨਾ ਤੇ ਫਤਿਹ ਪਾਈ ਜਾ ਰਹੀ ਹੈ ਜਿਸ ਅਧੀਨ ਪੰਜਾਬ ਸਰਕਾਰ ਦੇ ਉਦੇਸ ਅਨੁਸਾਰ ਲੋਕ ਜਾਗਰੁਕ ਕੀਤਾ ਜਾ ਰਿਹਾ ਹੈ ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਕਰੋਨਾ ਵਾਈਰਸ ਤੇ ਫਤਿਹ ਪਾਈ ਜਾ ਸਕੇ। ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਅੱਜ ਮੰਗਲਵਾਰ ਨੂੰ ਜਿਲਾ ਪਠਾਨਕੋਟ ਵਿੱਚ ਤਿੰਨ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਨਾਂ ਵਿੱਚੋਂ ਇੱਕ ਵਿਅਕਤੀ ਚੱਕ ਮਾਧੋ ਸਿੰਘ ਵਿਅਕਤੀ ਜਿਸ ਦੀ ਪਿਛਲੇ ਦਿਨਾਂ ਦੋਰਾਨ ਇਲਾਜ ਦੋਰਾਨ ਮੋਤ ਹੋ ਗਈ ਸੀ ਉਸ ਦੇ ਸੰਪਰਕ ਲੋਕਾਂ ਵਿੱਚੋਂ ਹੈ ਅਤੇ ਦੋ ਵਿਅਕਤੀਆਂ ਨੂੰ ਕਰੋਨਾ ਵਾਈਰਸ ਦੇ ਲੱਛਣ ਸਨ ਮੈਡੀਕਲ ਰਿਪੋਰਟ ਆਉਂਣ ਤੇ ਇਹ ਦੋਨੋ ਲੋਕ ਕਰੋਨਾ ਪਾਜੀਟਿਵ ਪਾਏ ਗਏ ।
ਉਨਾਂ ਦੱਸਿਆ ਕਿ ਇਨਾਂ ਵਿੱਚੋਂ ਇੱਕ ਵਿਅਕਤੀ ਸੁਜਾਨਪੁਰ ਅਤੇ ਇੱਕ ਵਿਅਕਤੀ ਪਠਾਨਕੋਟ ਸਿਟੀ ਦਾ ਰਹਿਣ ਵਾਲਾ ਹੈ। ਉਨਾਂ ਦੱਸਿਆ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁਲ ਕੇਸ 94 ਹੋ ਗਏ ਹਨ ਜਿਨਾਂ ਵਿੱਚੋਂ 57 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 33 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਕੋਵਿਡ-19 ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਦੇ ਵਿਸਥਾਰ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਜਿਲਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਹੈ ਕਿ ਕਿਸੇ ਵੀ ਤਰਾਂ ਦੀ ਬੀਮਾਰੀ ਦੇ ਲੱਛਣ ਹੋਣ ਤੇ ਸਿਹਤ ਵਿਭਾਗ ਨਾਲ ਸੰਪਰਕ ਕਰੋ ਅਤੇ ਪੰਜਾਬ ਸਰਕਾਰ ਦੇ ਕਰੋਨਾ ਖਿਲਾਫ ਸੁਰੂ ਕੀਤੇ ਮਿਸ਼ਨ ਫਤਿਹ ਵਿੱਚ ਸਹਿਯੋਗ ਪਾਉਂਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੋ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp