ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਹੋਰ ਝਟਕਾ ਲੱਗਾ ਹੈ। ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਠੀਕ ਨਾ ਰਹਿਣ ਕਰਕੇ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਬ੍ਰਹਮਪੁਰਾ ਪਾਰਟੀ ਵਿੱਚ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਲੀਡਰ ਹਨ।
ਬ੍ਰਹਮਪੁਰਾ ਨੇ ਕਿਹਾ ਕਿ ਉਹ ਹੁਣ ਕੋਈ ਚੋਣ ਨਹੀਂ ਲੜਨਗੇ। ਅਕਾਲੀ ਦਲ ਜਿਹੜਾ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇਗਾ, ਉਸ ਦੀ ਹਮਾਇਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੱਚੇ ਸਿਪਾਹੀ ਹਨ। ਇਸ ਪਾਰਟੀ ਦੇ ਆਮ ਮੈਂਬਰ ਬਣੇ ਰਹਿਣਗੇ।
ਬ੍ਰਹਮਪੁਰਾ ਨੇ ਬੇਸ਼ੱਕ ਅਸਤੀਫੇ ਦੇ ਹੋਰ ਕਾਰਨ ਨਹੀਂ ਦੱਸਿਆ ਪਰ ਬਾਦਲ ਪਰਿਵਾਰ ਤੇ ਮਜੀਠੀਆ ਖਿਲਾਫ ਉਨ੍ਹਾਂ ਦੀ ਸੁਰ ਵਿਅੰਗਮਈ ਸੀ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਬਾਦਲ, ਸੁਖਬੀਰ ਤੇ ਮਜੀਠੀਆ ਵਰਗੇ ਸਿਆਣੇ ਲੀਡਰ ਹਨ। ਇਸ ਲਈ ਉਨ੍ਹਾਂ ਦੇ ਅਸਤੀਫੇ ਨਾਲ ਕੋਈ ਫਰਕ ਨਹੀਂ ਪਏਗਾ। ਉਹ ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਸਾਰਾ ਪਤਾ ਹੀ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp