LATEST NEWS COVID-19 PATHANKOT : Medical reports of 19 more people tested positive for Corona in Pathankot
ਪਠਾਨਕੋਟ,10 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) MOB:. 94174-27656
ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾ ਦੱਸਿਆ ਕਿ ਬੁੱਧਵਾਰ ਨੂੰ 19 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਉਂਣ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 113 ਹੋ ਗਈ ਹੈ ਜਿਨਾਂ ਵਿੱਚੋਂ 65 ਲੋਕ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ, ਬੁੱਧਵਾਰ ਨੂੰ ਵੀ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ 8 ਕਰੋਨਾ ਪਾਜੀਟਿਵ ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਲੱਛਣ ਨਾ ਹੋਣ ਤੇ ਘਰ ਭੇਜਿਆ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਦੇ ਉਦੇਸ ਨਾਲ ਮਿਸ਼ਨ ਫਤਿਹ ਸੁਰੂ ਕੀਤਾ ਗਿਆ ਹੈ ਜਿਸ ਅਧੀਨ ਹਰੇਕ ਵਿਅਕਤੀ ਦੀ ਜਿਮੇਦਾਰੀ ਬਣਦੀ ਹੈ ਕਿ ਉਹ ਮਿਸ਼ਨ ਫਤਿਹ ਦਾ ਭਾਗੀਦਾਰ ਬਣੇ, ਆਪਣੇ ਘਰ, ਗਲੀ ਮੁਹੱਲੇ ਅਤੇ ਸੰਪਰਕ ਲੋਕਾਂ ਨੂੰ ਜਾਗਰੁਕ ਕਰੇ ਕਿ ਕਿਸ ਤਰਾਂ ਨਾਲ ਅਸੀਂ ਪੰਜਾਬ ਨੂੰ ਕਰੋਨਾ ਮੁਕਤ ਬਣਾ ਸਕਦੇ ਹਾਂ।
ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਅੱਜ ਬੁੱਧਵਾਰ ਨੂੰ ਜਿਲਾ ਪਠਾਨਕੋਟ ਵਿੱਚ 19 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਨਾਂ ਵਿੱਚੋਂ 3 ਲੋਕ ਪ੍ਰਵਾਸੀ ਮਜਦੂਰ ਹਨ, 10 ਲੋਕ ਅਜਿਹੇ ਸਨ ਜਿਨਾਂ ਨੂੰ ਕਰੋਨਾ ਵਾਈਰਸ ਦੇ ਲੱਛਣ ਸਨ ਅਤੇ ਸੈਂਪਿਗ ਲਏ ਜਾਣ ਤੋਂ ਬਾਅਦ ਉਨਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ। ਇਸ ਤੋਂ ਇਲਾਵਾ 4 ਲੋਕ ਪਹਿਲਾ ਤੋਂ ਕਰੋਨਾ ਪਾਜੀਟਿਵ ਲੋਕਾਂ ਦੇ ਸੰਪਰਕ ਵਿੱਚੋਂ ਸਨ ਜਿਨਾਂ ਵਿੱਚੋਂ ਅੰਦਰੂਣ ਬਾਜਾਰ, ਮੀਰਪੁਰ ਕਾਲੋਨੀ ਆਦਿ ਸਥਾਨਾਂ ਦੇ ਹਨ, ਇੱਕ ਭਦਰੋਆ ਤੋਂ ਮਹਿਲਾ ਹੈ ਜੋ ਗਰਭਵਤੀ ਹੈ ਅਤੇ ਜਿਸ ਦੀ ਸੈਂਪਿਗ ਤੋਂ ਬਾਅਦ ਉਹ ਕਰੋਨਾ ਪਾਜੀਟਿਵ ਪਾਈ ਗਈ। ਇਸ ਤੋਂ ਇਲਾਵਾ ਜਿਲਾ ਪੰਜਾਬ ਪੁਲਿਸ ਵਿਚੋਂ ਇੱਕ ਪੁਲਿਸ ਥਾਨੇ ਦਾ ਐਸ.ਐਚ.ਓ. ਵੀ ਕਰੋਨਾ ਪਾਜੀਟਿਵ ਪਾਇਆ ਗਿਆ ਹੈ।
ਉਨਾਂ ਦੱਸਿਆ ਕਿ ਅੱਜ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਡਿਸਚਾਰਜ ਪਾਲਿਸੀ ਦੇ ਅਧੀਨ ਨਿਰਧਾਰਤ ਸਮਂਾ ਪੂਰਾ ਕਰਨ ਤੇ 8 ਲੋਕਾਂ ਨੂੰ ਆਪਣੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ ਜਿਸ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾਂ ਵਾਈਰਸ ਨੂੰ ਰਿਕਵਰ ਕਰਨ ਵਾਲੇ ਲੋਕਾਂ ਦੀ ਸੰਖਿਆ 65 ਹੋ ਗਈ ਹੈ। ਉਨਾਂ ਦੱਸਿਆ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁਲ 113 ਕੇਸ ਹੋ ਗਏ ਹਨ ਜਿਨਾਂ ਵਿੱਚੋਂ 65 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।
ਇਸ ਸਮੇਂ ਜਿਲਾ ਪਠਾਨਕੋਟ ਵਿੱਚ 44 ਕੇਸ ਕਰਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਕੋਵਿਡ-19 ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੀ ਇਸ ਮਿਸ਼ਨ ਦੇ ਭਾਗੀਦਾਰ ਬਣਨ ਅਤੇ ਆਪਣੇ ਆਸ ਪਾਸ ਦੇ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਦਿੱਤੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਣ ਤਾਂ ਜੋ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।
EDITED BY LALJI CHOUDHARY
EDITOR
CANADIAN DOABA TIMES
Email: editor@doabatimes.com
Mob:. 98146-40032 whtsapp