ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲੋਕ ਮਾਸਕ ਲਾਜ਼ਮੀ ਤੋਰ ‘ਤੇ ਪਹਿਨਣ ਅਤੇ ਸ਼ੋਸ਼ਲ ਡਿਸਟੈਂਸ ਨੂੰ ਮੈਨਟੇਨ ਕਰਕੇ ਰੱਖਣ-ਰਮਨ ਕੋਛੜ ਐਸ.ਡੀ.ਐਮ
ਦੀਨਾਨਗਰ/ਗੁਰਦਾਸਪੁਰ, 10 ਜੂਨ (ਅਸ਼ਵਨੀ ) ਸ੍ਰੀ ਰਮਨ ਕੋਛੜ ਐਸ.ਡੀ.ਐਮ ਦੀਨਾਨਗਰ-ਕਮ-ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਅਪੀਲ ਕੀਤੀ ਗਈ ਹੈ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।
ਉਨਾਂ ਅੱਗੇ ਕਿਹਾ ਕਿ ਜ਼ਿਲ•ੇ ਅੰਦਰ ਕੋਰੋਨਾ ਵਾਇਰਸ ਦਾ ਹੋਲੀ-ਹੋਲੀ ਫੈਲਾਅ ਹੋਣਾ, ਸਾਰਿਆਂ ਲਈ ਚਿੰਤਾ ਵਾਲਾ ਵਿਸ਼ਾ ਹੈ। ਇਸ ਲਈ ਕੋਰੋਨਾ ਵਾਇਰਸ ਵਿਰੁੱਧ ਹੋਰ ਸੁਚੇਤ ਤੇ ਜਾਗਰੂਕ ਹੁੰਦਿਆਂ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ, ਮਾਸਕ ਲਾਜ਼ਮੀ ਤੋਰ ਤੇ ਪਹਿਨੀਏ, ਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਿਆ ਜਾਵੇ ਅਤੇ ਹੱਥਾਂ ਨੂੰ ਪਾਣੀ ਨਾਲ ਵਾਰ-ਵਾਰ ਧੋਤਾ ਜਾਵੇ।
ਐਸ.ਡੀ.ਐਮ ਨੇ ਅੱਗੇ ਦੱਸਿਆ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ ‘ਤੇ ਜਾਣ ਸਮੇਂ ਮਾਸਕ ਪਹਿਨੇ ਅਤੇ ਉਚਿਤ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰੇ। ਉਨ•ਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਚਲਾਨ ਕਾਪੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਕੋਰੋਨਾ ਵਾਇਰਸ ਸਬੰਧੀ ਕਿਸੇ ਵੀ ਸਰਕਾਰੀ ਹਦਾਇਤ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਜੇਕਰ ਕੋਈ ਵਿਅਕਤੀ ਜਨਤਕ ਥਾਂ ਤੇ ਮਾਸਕ ਨਹੀਂ ਪਹਿਨਦਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਤੇ ਜਨਤਕ ਥਾਂ ਤੇ ਥੁੱਕਣ ਵਾਲੇ ਨੂੰ ਵੀ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਦੁਕਾਨ ਜਾਂ ਕਿਸੇ ਕਮਰਸ਼ੀਅਲ ਜਗ•ਾ ਤੇ ਜੇ ਕਰ ਸਮਾਜਿਕ ਦੂਰੀ ਦੀ ਉਲੰਘਣਾ ਹੁੰਦੀ ਹੈ ਤਾਂ ਮਾਲਕ ਤੋਂ 2000 ਰੁਪਏ ਦਾ ਜ਼ੁਰਮਾਨਾ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦੀ ਉਲੰਘਣਾ ਕਰਨ ‘ਤੇ ਬੱਸ ਮਾਲਕਾਂ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ ਤੇ ਆਟੋ ਰਿਕਸ਼ਾਂ ਤੇ ਦੋ ਪਹੀਆ ਵਾਹਨ ਨੂੰ 500 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp