ਵਿਦਿਆਰਥੀ ਇਕ ਦੂਜੇ ਦੇ ‘ਬਡੀ’ ਬਣ ਕੇ ਨਸ਼ਿਆਂ ਖਿਲਾਫ਼ ਇਕਜੁੱਟ ਹੋਣ -ਡਿਪਟੀ ਕਮਿਸ਼ਨਰ ਈਸ਼ਾ ਕਾਲੀਆ

-ਟੀਚਾ ਮਿੱਥ ਕੇ ਮਿਹਨਤ ਕਰਨ ਵਾਲੇ ਨੂੰ ਮਿਲਦੀ ਹੈ ਸਫ਼ਲਤਾ : ਡਿਪਟੀ ਕਮਿਸ਼ਨਰ
-‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਦਿਆਰਥੀਆਂ ਦੇ ਕਰਵਾਏ ਡਰਾਇੰਗ, ਪੇਂਟਿੰਗ ਅਤੇ ਸਲੋਗਨ ਮੁਕਾਬਲੇ
HOSHIARPUR (ADESH PARMINDER SINGH)
‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਵਿਖੇ ਵਿਦਿਆਰਥੀਆਂ ਦੇ ਡਰਾਇੰਗ, ਪੇਂਟਿੰਗ, ਸਲੋਗਨ ਅਤੇ ਹੋਰ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਸਬੰਧੀ ਕਰਵਾਏ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਪਹੁੰਚੇ। ਇਸ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਟੀਚਾ ਮਿਥਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਸਖਤ ਮਿਹਨਤ ਨਾਲ ਇਸ ਟੀਚੇ ਨੂੰ ਸਰ ਕਰਨਾ ਚਾਹੀਦਾ ਹੈ।

ਉਨ•ਾਂ ਕਿਹਾ ਕਿ ਸਖਤ ਮਿਹਨਤ ਨਾਲ ਕਿਸੇ ਵੀ ਤਰ•ਾਂ ਦੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ•ਾਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਉਨ•ਾਂ ਦੀ ਰੁਚੀ ਮੁਤਾਬਕ ਸਹੀ ਦਿਸ਼ਾ ਪ੍ਰਦਾਨ ਕੀਤੀ ਜਾਵੇ, ਤਾਂ ਜੋ ਉਹ ਉਸੇ ਦਿਸ਼ਾ ਵਿੱਚ ਸਖਤ ਮਿਹਨਤ ਕਰ ਸਕਣ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਬੱਚਿਆਂ ਨੂੰ ਵੱਧ ਤੋਂ ਵੱਧ ਵਾਤਾਵਰਣ ਅਤੇ ਸਿਹਤ ਨਾਲ ਜੋੜਿਆ ਜਾ ਸਕੇ। ਉਨ•ਾਂ ਕਿਹਾ ਕਿ ਜਿਥੇ ਸਿਹਤ ਲਈ ਚੰਗੀ ਖੁਰਾਕ ਜ਼ਰੂਰੀ ਹੈ, ਉਥੇ ਵਾਤਾਵਰਣ ਦੀ ਸ਼ੁੱਧਤਾ ਵੀ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ, ਕਿਉਂਕਿ ਸਰੀਰਕ ਤੰਦਰੁਸਤੀ ਨਾਲ ਹੀ ਬੌਧਿਕ ਵਿਕਾਸ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਹਰ ਵਿਅਕਤੀ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਵੇ, ਤਾਂ ਜੋ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕੇ। ਉਨ•ਾਂ ਕਿਹਾ ਕਿ ਵਿਦਿਆਰਥੀ ਖੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਮਾਪਿਆਂ ਨੂੰ ਵੀ ਸਾਫ਼-ਸਫ਼ਾਈ ਅਤੇ ਵਾਤਾਵਰਣ ਦੀ ਸ਼ੁੱਧਤਾ ਵਿੱਚ ਯੋਗਦਾਨ ਦੇਣ ਲਈ ਪ੍ਰੇਰਨ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਹਰੇਕ ਬੱਚੇ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਉਨ•ਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ, ਤਾਂ ਜੋ ਵਾਤਾਵਰਣ ਦਾ ਸੰਤੁਲਨ ਬਰਕਰਾਰ ਰਹਿ ਸਕੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਵਿਦਿਆਰਥੀਆਂ ਨੂੰ ‘ਬਡੀ’ ਗਰੁੱਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਉਨ•ਾਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਇਕ ਦੂਜੇ ਦਾ ‘ਬਡੀ’ ਬਣ ਕੇ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਨਸ਼ਿਆਂ ਨੂੰ ਠੱਲ• ਪਾਉਣ ਲਈ ‘ਬਡੀ’ ਅਹਿਮ ਰੋਲ ਅਦਾ ਕਰ ਸਕਦੇ ਹਨ ਅਤੇ ਪੰਜਾਬ ਸਰਕਾਰ ਵਲੋਂ ‘ਬਡੀ’ ਪ੍ਰੋਗਰਾਮ ਇਕ ਨਿਵੇਕਲਾ ਉਪਰਾਲਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਜ਼ਿਲ•ਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ, ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਸਕੂਲ ਪ੍ਰਿੰਸੀਪਲ ਸ੍ਰੀਮਤੀ ਮਰਿਦੁਲਾ ਸ਼ਰਮਾ , ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਸ੍ਰੀ ਹਰਜੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Related posts

Leave a Reply