UPDATED : ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ, ਸ਼ਨਿਚਰਵਾਰ ਨੂੰ 5 ਵਜੇ ਬੰਦ ਹੋਣਗੀਆਂ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਵਿੱਚ ਪਾਬੰਦੀਆਂ ਨੂੰ ਪ੍ਰਵਾਨਗੀ
• ਕਿਹਾ, ”ਜਾਨਾਂ ਬਚਾਉਣ ਲਈ ਸਖਤ ਕਦਮ ਚੁੱਕਣੇ ਜ਼ਰੂਰੀ”
• ਸਾਰੀਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ, ਸ਼ਨਿਚਰਵਾਰ ਨੂੰ 5 ਵਜੇ ਬੰਦ ਹੋਣਗੀਆਂ
• ਜ਼ਰੂਰੀ ਵਸਤਾਂ/ਮੈਡੀਕਲ ਲੋੜਾਂ ਨੂੰ ਛੱਡ ਕੇ ਅੰਤਰ ਜ਼ਿਲਾ ਆਵਾਜਾਈ ‘ਤੇ ਰੋਕ
• ਵਿਆਹ ਸਮਾਗਮਾਂ ਲਈ 50 ਵਿਅਕਤੀਆਂ ਨੂੰ ਈ-ਪਾਸ ਨਾਲ ਆਗਿਆ ਦਿੱਤੀ ਜਾਵੇਗੀ
ਚੰਡੀਗੜ•, 12 ਜੂਨ
ਕੋਵਿਡ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਜਿੱਥੋਂ ਤੱਕ ਲੋੜ ਪਵੇ, ਉਥੋਂ ਤੱਕ ਸਖਤ ਫੈਸਲੇ ਲੈਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਦੀਆਂ ਪਾਬੰਦੀਆਂ ਦੇ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਵਗੀ ਦੇ ਦਿੱਤੀ। ਇਸ ਅਨੁਸਾਰ ਅੰਤਰ ਜ਼ਿਲਾ ਆਵਾਜਾਈ ਉਤੇ ਪਾਬੰਦੀ ਹੋਵੇਗੀ ਸਿਰਫ ਈ-ਪਾਸ ਧਾਰਕਾਂ ਨੂੰ ਆਉਣ-ਜਾਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਸਿਰਫ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਸੇਵਾਵਾਂ ਨੂੰ ਹਫਤੇ ਦੇ ਸਾਰੇ ਦਿਨ ਖੋਲ•ਣ ਦੀ ਆਗਿਆ ਹੋਵੇਗੀ।
ਮੁੱਖ ਮੰਤਰੀ ਨੇ ਵੀਰਵਾਰ ਨੂੰ ਕੋਵਿਡ ਦੀਆਂ ਤਿਆਰੀਆਂ ਸਬੰਧੀ ਰੱਖੀ ਵੀਡਿਓ ਕਾਨਫਰੰਸ ਵਿੱਚ ਕਿਹਾ ਸੀ ਕਿ ਉਨ•ਾਂ ਦੀ ਸਰਕਾਰ ਦਾ ਧਿਆਨ ਪੰਜਾਬੀਆਂ ਦੀਆਂ ਜਾਨਾਂ ਬਚਾਉਣ ਉਤੇ ਹੀ ਮੁੱਖ ਤੌਰ ‘ਤੇ ਕੇਂਦਰਿਤ ਹੈ, ਭਾਵੇਂ ਇਸ ਲਈ ਕਿੰਨੇ ਵੀ ਸਖਤ ਕਦਮ ਚੁੱਕਣੇ ਪੈਣ। ਇਹ ਸਭ ਆਉਣ ਵਾਲੇ ਦੋ ਮਹੀਨਿਆਂ ਤੱਕ ਇਸ ਮਹਾਂਮਾਰੀ ਦੇ ਸਿਖਰ ਦੇ ਅਨੁਮਾਨਾਂ ਦੀ ਰੌਸ਼ਨੀ ਵਿੱਚ ਕਿਹਾ ਗਿਆ।
ਸੂਬਾ ਸਰਕਾਰ ਵੱਲੋਂ ਲੌਕਡਾਊਨ 5.0/ਆਨਲੌਕ 1.0 ਸਬੰਧੀ ਪਹਿਲਾਂ ਜਾਰੀ ਨੋਟੀਫਿਕੇਸ਼ਨ ਤੋਂ ਇਲਾਵਾ ਅੱਜ ਨਵੇਂ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਅਗਲੇ ਹੁਕਮਾਂ ਤੱਕ ਇਹ ਹਦਾਇਤਾਂ ਹਫਤੇ ਦੇ ਅੰਤਲੇ ਦਿਨਾਂ ਅਤੇ ਗਜ਼ਟਿਡ ਛੁੱਟੀ ਵਾਲੇ ਦਿਨਾਂ ਲਈ ਲਾਗੂ ਰਹਿਣਗੀਆਂ।
ਨਵੇਂ ਦਿਸ਼ਾ ਨਿਰਦੇਸ਼:-
• ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਸਾਰੇ ਦਿਨ ਦਿਨ ਸ਼ਾਮ 7 ਵਜੇ ਤੱਕ ਖੁੱਲ•ੀਆਂ ਰਹਿਣਗੀਆਂ।
• ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤੱਕ ਖੁੱਲ•ੀਆਂ ਰਹਿਣਗੀਆਂ।
• ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦੋਂ ਕਿ ਸ਼ਨਿਚਰਵਾਰ ਨੂੰ ਇਹ ਸ਼ਾਮ 5 ਵਜੇ ਤੱਕ ਖੁੱਲ•ੀਆਂ ਰਹਿਣਗੀਆਂ। ਜ਼ਿਲਾ ਪ੍ਰਸ਼ਾਸਨ ਇਨ•ਾਂ ਸਮਿਆਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਏਗਾ।
• ਐਤਵਾਰ ਨੂੰ ਬੰਦ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਇਹ ਵੀ ਫੈਸਲਾ ਲੈ ਸਕਦਾ ਹੈ ਕਿ ਸਬੰਧਤ ਮਾਰਕੀਟ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਕੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹਫਤੇ ਵਿੱਚ ਕਿਸੇ ਹੋਰ ਦਿਨ ਵੀ ਬੰਦ ਕਰਨ ਦੇ ਹੁਕਮ ਜਾਰੀ ਕਰੇ ਖਾਸ ਕਰਕੇ ਜਿੱਥੇ ਵੱਧ ਜ਼ੋਖਮ ਵਾਲਾ ਇਲਾਕਾ ਹੋਵੇ ਅਤੇ ਕੇਸਾਂ ਦੀ ਗਿਣਤੀ ਜ਼ਿਆਦਾ ਹੋਵੇ।
• ਅੰਤਰ-ਜ਼ਿਲਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ ਪਰ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ।
• ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ।
ਦੇਸ਼ ਵਿੱਚ ਖਾਸ ਕਰਕੇ ਦਿੱਲੀ ਵਿੱਚ ਕੋਵਿਡ ਦੇ ਵਧਦੇ ਕੇਸਾਂ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜਿਕ ਵਿੱਥ ਦੇ ਇਹਤਿਆਤਾਂ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ। ਸਥਿਤੀ ਇਹ ਮੰਗ ਕਰਦੀ ਹੈ ਕਿ ਸਾਰੀ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ•ਾਂ ਕਿਹਾ ਕਿ ਸੂਬੇ ਵਿੱਚ ਸਥਿਤੀ ਲੱਗਪੱਗ ਕਾਬੂ ਹੇਠ ਹੈ ਅਤੇ ਉਨ•ਾਂ ਦੀ ਸਰਕਾਰ ਹੋਰ ਕੋਈ ਜ਼ੋਖਮ ਨਹੀਂ ਉਠਾ ਸਕਦੀ ਜਿਸ ਨਾਲ ਮਹਾਂਮਾਰੀ ਖਤਰਨਾਕ ਹੱਦ ਤੱਕ ਵਧ ਜਾਵੇ।
—–

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply