LATEST : ਪੰਜਾਬ ਸਰਕਾਰ ਵਲੋਂ ਸੀਨੀਅਰ ਡਾਕਟਰਾਂ ਨੂੰ ਵਾਰਡ ਵਿਚ ਰੋਜ਼ਾਨਾ ਰਾਊਂਡ ਲਗਾਉਣ ਦੇ ਹੁਕਮ

ਡਾਕਟਰੀ ਸਿੱਖਿਆ ਅਤੇ ਖੋਜ ਪੰਜਾਬ ਦੇ ਮੰਤਰੀ ਸ਼੍ਰੀ ਓ ਪੀ ਸੋਨੀ ਵਲੋਂ ਮੈਡੀਕਲ ਕਾਲਜਾਂ ਦੀ ਕੋਵਿਡ 19 ਸਬੰਧੀ ਕਾਰਜਪ੍ਰਣਾਲੀ ਦਾ ਕੀਤਾ ਮੁਲਾਂਕਣ
ਸ੍ਰੀ ਸੋਨੀ ਵਲੋ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਹੂਲਤ ਨਾਲ ਲੈਸ ਬੈਡਾਂ ਦੀ ਗਿਣਤੀ ਵਧਾਉਣ ਦੇ ਹੁਕਮ
ਸੀਨੀਅਰ ਡਾਕਟਰਾਂ ਨੂੰ ਵਾਰਡ ਵਿਚ ਰੋਜ਼ਾਨਾ ਰਾਊਂਡ ਲੈਣ ਦੇ ਹੁਕਮ
ਚੰਡੀਗੜ•, 13 ਜੂਨ : ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ  ਬਾਰੇ ਮੰਤਰੀ ਸ਼੍ਰੀ ਓ ਪੀ ਸੋਨੀ ਵਲੋਂ ਕੋਵਿਡ 19 ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ  ਦੀ ਕਾਰਜਪ੍ਰਣਾਲੀ ਦਾ ਮੁਲਾਂਕਣ ਕੀਤਾ ਗਿਆ।
ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ.

ਇਸ ਮੀਟਿੰਗ ਵਿੱਚ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ, ਵਿਸ਼ੇਸ਼ ਸਕੱਤਰ ਸ੍ਰੀ ਕਰੁਨੇਸ਼ ਸ਼ਰਮਾ, ਡਾਇਰੈਕਟਰ ਡਾਕਟਰ ਅਵਨੀਸ਼ ਕੁਮਾਰ, ਸੰਯੁਕਤ ਡਾਇਰੈਕਟਰ  ਡਾਕਟਰ ਅਕਾਸ਼ਦੀਪ ਅਗਰਵਾਲ ਅਤੇ ਬਾਬਾ ਫਰੀਦ ਯੁਨਿਵਰਸੀਟੀ ਦੇ ਕੁਲਪਤੀ ਡਾਕਟਰ ਰਾਜ ਬਹਾਦਰ, ਗੁਰੂ ਰਵੀਦਾਸ ਯੁਨਿਵਰਸੀਟੀ  ਦੇ ਕੁਲਪਤੀ ਸ਼੍ਰੀ ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਸਰਕਾਰੀ ਮੈਡੀਕਲ ਕਾਲਜ , ਆਯੂਰਵੈਦਿਕ ਕਾਲਜ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।

Advertisements

ਕੋਵਿਡ 19 ਸਬੰਧੀ ਕਾਰਜਪ੍ਰਣਾਲੀ ਦਾ ਕੀਤਾ ਮੁਲਾਂਕਣ
ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਲੋਂ ਕੋਵਿਡ 19 ਤੋਂ ਪੀੜਤ ਮਰੀਜ਼ਾਂ ਅਤੇ ਸ਼ੱਕੀ ਮਰੀਜ਼ਾਂ ਨੂੰ ਦਿੱਤੀ ਜਾ ਰਹੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਇਨ•ਾਂ ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਲੋਂ ਬਹੁਤ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ।
ਮੀਟਿੰਗ ਦੌਰਾਨ ਸ੍ਰੀ ਸੋਨੀ ਨੂੰ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ  ਉਹ ਮੈਡੀਕਲ ਕਾਲਜ ਵਿੱਚ ਇਲਾਜ ਕਰਵਾ ਕੇ ਕਰੋਨਾ ਵਾਇਰਸ ਨੂੰ ਮਾਤ ਦੇਣ ਵਾਲੇ ਸਾਰੇ ਠੀਕ ਹੋਏ ਵਿਅਕਤੀਆਂ ਨੂੰ ਪਲਾਜਮਾ ਦਾਨ ਕਰਨ ਲਈ ਪ੍ਰੇਰਿਤ ਕਰਨ। ਉਨ•ਾਂ ਕਿਹਾ ਕਿ ਸਾਰੇ ਮੈਡੀਕਲ ਕਾਲਜ ਰੋਜ਼ਾਨ ਕਰੋਨਾ ਵਾਇਰਸ ਦਾ ਇਲਾਜ ਲਈ ਭਰਤੀ ਹੋਣ ਵਾਲੇ ਮਰੀਜ਼ਾਂ ਅਤੇ ਪਹਿਲਾਂ ਤੋਂ  ਇਲਾਜ ਅਧੀਨ ਮਰੀਜ਼ਾਂ ਬਾਰੇ ਹੈਡਕੁਆਰਟਰ ਨੂੰ ਰਿਪੋਰਟ ਭੇਜਣ ।

Advertisements

ਸੀਨੀਅਰ ਡਾਕਟਰਾਂ ਨੂੰ ਵਾਰਡ ਵਿੱਚ ਰੋਜ਼ਾਨਾ ਰਾਊਂਡ ਲੈਣ ਦੇ  ਹੁਕਮ ਵੀ ਦਿੱਤੇ
ਸ੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਸੁਚਾਰੂ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਇਸ ਵਿਚ ਯੋਗਦਾਨ ਪਾਉਣ ਲਈ ਠੀਕ ਹੋਏ ਮਰੀਜ ਨੂੰ ਵਿੱਤੀ ਦਾਨ ਦੇਣ ਲਈ ਵੀ ਪ੍ਰੇਰਿਤ ਕਰਨ ਲਈ ਕਿਹਾ।
ਉਨ•ਾਂ ਇਸ ਮੌਕੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਤਾਇਨਾਤ ਸੀਨੀਅਰ ਡਾਕਟਰਾਂ ਨੂੰ ਵਾਰਡ ਵਿੱਚ ਰੋਜ਼ਾਨਾ ਰਾਊਂਡ ਲੈਣ ਦੇ  ਹੁਕਮ ਵੀ ਦਿੱਤੇ।
ਸ੍ਰੀ ਸੋਨੀ ਨੇ ਇਸ ਮੌਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ, ਗੁਰੂ ਰਵੀਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰਜ  ਅਤੇ ਨਿਰਦੇਸ਼ਕ ਡਾਕਟਰੀ ਸਿੱਖਿਆ ਅਤੇ ਖੋਜ ਨੂੰ ਕਿਹਾ ਕਿ ਉਹ ਰਾਜ ਦੇ ਆਪਣੇ ਅਧੀਨ ਆਉਂਦੇ  ਕਾਲਜਾਂ ਅਤੇ ਹਸਪਤਾਲਾਂ ਦਾ ਦੋਰਾ ਕਰਨ ਅਤੇ  ਇਨ•ਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ।
ਇਸ ਤੋਂ ਇਲਾਵਾ ਉਨ•ਾਂ ਸਮੂਹ ਸਰਕਾਰੀ ਮੈਡੀਕਲ ਕਾਲਜ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਹੂਲਤ ਨਾਲ ਲੈਸ ਬੈਡਾਂ ਦੀ ਗਿਣਤੀ ਵਧਾਉਣ ਦੇ ਹੁਕਮ ਵੀ ਦਿੱਤੇ।
ਸ੍ਰੀ ਸੋਨੀ ਨੇ ਇਸ ਸਿਹਤ ਸੰਕਟ ਨੂੰ ਜਿੱਤਣ ਲਈ ਇਸ ਕੰਮ ਵਿੱਚ ਸ਼ਾਮਲ ਸਾਰੇ ਡਾਕਟਰਾਂ ਅਤੇ ਅਮਲੇ ਦਾ ਸ਼ਲਾਘਾ ਕੀਤਾ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply