ਪ੍ਰਾਈਵੇਟ ਮਿੱਲਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਸਰਕਾਰ : ਬਲਵਿੰਦਰ ਸਿੰਘ ਰਾਜੂ
ਬਟਾਲਾ ,ਹਰਚੋਵਾਲ 13 ਜੂਨ (ਸੰਜੀਵ ਨਈਅਰ, ਅਵਿਨਾਸ਼ ) : ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸਰਕਾਰੀ ਮਿੱਲਾਂ ਦੇ ਬਕਾਏ ਨੂੰ ਲੈ ਕੇ ਅਹਿੰਮ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਕਿਸਾਨਾਂ ਦੀ ਬਕਾਏ ਦੀ ਰਾਸੀ ਨੂੰ ਤੁਰੰਤ ਜਾਰੀ ਕਰਨ ਲਈ ਸ਼ੂਗਰਫੈੱਡ ਨੂੰ 149 ਕਰੋੜ ਦੀ ਅਦਾਇਗੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਦੂਜੇ ਪਾਸੇ ਸਰਕਾਰ ਵੱਲੋਂ ਪ੍ਰਾਈਵੇਟ ਮਿੱਲਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਅਤੇ ਜਿਸ ਤਰ੍ਹਾਂ ਸਰਕਾਰ ਨੇ ਸਰਕਾਰੀ ਮਿੱਲਾਂ ਦੀ ਬਾਂਹ ਫੜੀ ਹੈ ਉਸੇ ਤਰ੍ਹਾਂ ਪ੍ਰਾਈਵੇਟ ਮਿੱਲਾਂ ਨੂੰ ਵੀ ਸਰਕਾਰ ਵੱਲੋਂ ਮਦਦ ਦਿੱਤੀ ਜਾਣੀ ਚਾਹੀਦੀ ਹੈ।
ਇਹਨਾਂ ਗੱਲਾਂ ਦਾ ਪ੍ਰਗਟਾਵਾ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੇ ਕੀਤਾ।ਉਹਨਾਂ ਨੇ ਅੱਗੇ ਕਿਹਾ ਕਿ ਪ੍ਰਾਈਵੇਟ ਮਿੱਲਾਂ ਨੂੰ ਜਿੰਦਰਾ ਮਾਰਨ ਦੀ ਥਾਂ ਮਦਦ ਦਾ ਪੈਕੇਜ ਦੇਣਾ ਚਾਹੀਦਾ ਹੈ ਤਾਂ ਜੋ ਪ੍ਰਾਈਵੇਟ ਮਿੱਲਾਂ ਦੇ ਕਿਸਾਨਾਂ ਨੂੰ ਉਹਨਾਂ ਦੇ ਗੰਨੇ ਦੀ ਅਦਾਇਗੀ ਹੋ ਸਕੇ।ਉਹਨਾਂ ਨੇ ਇਹ ਵੀ ਕਿਹਾ ਕਿ ਪਿੱਛਲੇ ਸਾਲ ਨਾਲੋਂ ਇਸ ਸਾਲ ਗੰਨਾ ਦੀ ਫਸਲ ਜਿਆਦਾ ਹੋਣ ਕਾਰਨ ਮਾਰਚ ਦੇ ਅਖੀਰ ਤੱਕ ਗੰਨਾ ਬਹੁਤ ਮੁਸ਼ਕਲ ਖਤਮ ਹੋਇਆ ਹੈ।
ਇਸ ਲਈ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਪ੍ਰਾਈਵੇਟ ਮਿੱਲਾਂ ਨੂੰ ਮਦਦ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਪ੍ਰਾਈਵੇਟ ਮਿੱਲਾਂ ਨੂੰ ਬੰਦ ਹੋਣ ਤੋਂ ਬਚਾਇਆ ਸਕੇ ਕਿਉਂਕਿ ਜੇਕਰ ਪ੍ਰਾਈਵੇਟ ਮਿੱਲਾਂ ਬੰਦ ਹੁੰਦੀਆਂ ਹਨ ਤਾਂ ਇਸ ਨਾਲ ਕਿਸਾਨਾਂ ਦਾ ਸਭ ਤੋਂ ਵੱਧ ਨੁਕਸਾਨ ਹੈ ਇਸ ਲਈ ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਾਈਵੇਟ ਮਿੱਲਾਂ ਦੀ ਆਰਥਿਕ ਮਦਦ ਕਰਨ ਅਪੀਲ ਕੀਤੀ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp