ਪਠਾਨਕੋਟ,13 ਜੂਨ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਜਿਲਾ ਪਠਾਨਕੋਟ ਵਿੱਚ ਅੱਜ ਸਨੀਵਾਰ ਨੂੰ 295 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 4 ਲੋਕ ਕਰੋਨਾ ਪਾਜੀਟਿਵ ਅਤੇ 291 ਲੋਕ ਕਰੋਨਾ ਨੈਗੇਟਿਵ ਆਏ ਹਨ । ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਦੱਸਿਆ ਕਿ ਜਿਨਾਂ ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ।
ਉਨਾਂ ਵਿੱਚੋਂ ਤਿੰਨ ਲੋਕ ਪੁਲਿਸ ਨਾਲ ਸਬੰਧਤ ਹਨ ਅਤੇ ਇੱਕ ਕਿਸੇ ਹੋਰ ਕਰੋਨਾ ਪਾਜੀਟਿਵ ਦੇ ਸੰਪਰਕ ਵਿੱਚੋਂ ਹੈ।ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸਨੀਵਾਰ ਨੂੰ ਕੂਲ 142 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨਾਂ ਵਿੱਚੋਂ 75 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 63 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ ਜਿਸ ਅਧੀਨ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਕੋਵਾ ਐਪ ਡਾਊਂਣਲੋਡ ਕਰਵਾਉ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਜਾਗਰੁਕ ਹੋ ਸਕਣ,ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp